ਸੰਗਰੂਰ ਲੋਕ ਸਭਾ ਦੀ ਜ਼ਿਮਨੀ ਚੋਣ ਵਿਚ ਜਿੱਤ ਹਾਸਲ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ।
ਦੱਸ ਦਈਏ ਕਿ ਬੀਤੇ ਦਿਨ ਚੋਣ ਜਿੱਤਣ ਤੋਂ ਬਾਅਦ ਰੋਡ ਸ਼ੋਅ ਦੌਰਾਨ ਮਾਨ ਦੀ ਸਿਹਤ ਖਰਾਬ ਹੋ ਗਈ ਸੀ, ਜਿਨ੍ਹਾਂ ਦੀ ਕੋਰੋਨਾ ਰਿਪੋਰਟ ਹੁਣ ਪਾਜੀਟਿਵ ਆਈ ਹੈ।
ਡਾਕਟਰਾਂ ਨੇ ਦੱਸਿਆ ਹੈ ਕਿ ਗਲਾ ਖਰਾਬ ਹੋਣ ਕਾਰਨ ਡਾਕਟਰਾਂ ਦੀ ਟੀਮ ਵੱਲੋਂ ਸ.ਮਾਨ ਦਾ ਕੋਰੋਨਾ ਟੈਸਟ ਕੀਤਾ ਗਿਆ ਸੀ, ਜਿਸ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਫਿਲਹਾਲ ਸਿਮਰਨਜੀਤ ਸਿੰਘ ਮਾਨ ਆਪਣੀ ਬਗੁਆਣਾ ਸਥਿਤ ਰਿਹਾਇਸ਼ ਵਿਖੇ ਹਨ ਅਤੇ ਉਨ੍ਹਾਂ ਦੀ ਹਾਲਤ ਸਥਿਰ ਹੈ।
ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਸੰਗਰੂਰ ਜਿਮਨੀ ਚੋਣ ਵਿਚ ਜਿੱਤ ਦਰਜ ਕੀਤੀ ਸੀ। ਉਨ੍ਹਾਂ ਆਪਣੇ ਮੁੱਖ ਵਿਰੋਧੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਨੂੰ 5822 ਵੋਟਾਂ ਦੇ ਫਰਕ ਨਾਲ ਹਰਾਇਆ ਹੈ।
ਇਸ ਜਿੱਤ ਨਾਲ 77 ਸਾਲਾ ਸਿਮਰਨਜੀਤ ਸਿੰਘ ਮਾਨ ਤਕਰੀਬਨ ਦੋ ਦਹਾਕੇ ਬਾਅਦ ਸੰਸਦ ਭਵਨ ਜਾਣਗੇ। ਉਨ੍ਹਾਂ ਇਸ ਤੋਂ ਪਹਿਲਾਂ 1999 ਵਿੱਚ ਉਨ੍ਹਾਂ ਸੰਗਰੂਰ ਤੋਂ ਹੀ ਲੋਕ ਸਭਾ ਚੋਣ ਜਿੱਤੀ ਸੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।