ਵੀਰਵਾਰ ਨੂੰ ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਪੰਜਾਬ ਸਰਕਾਰ ਦੇ ਪੰਜਾਬ ਵਿਲੇਜ ਕਾਮਨ ਲੈਂਡ ਐਕਟ ਦੇ ਵਿਰੋਧ ਵਿੱਚ ਪੰਜਾਬ ਦੇ ਰਾਜਪਾਲ ਦੇ ਨਾਲ ਮੁਲਾਕਾਤ ਕੀਤੀ।ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀਆਂ ਜ਼ਮੀਨਾਂ ਐਕਵਾਇਰ ਕਰਨ ਲਈ ਬਣਾਈ ਗਈ ਪਾਲਿਸੀ ਪੰਜਾਬ ਵਿਲੇਜ ਕਾਮਨ ਲੈਂਡ ਐਕਟ 'ਚ ਸੋਧ ਕਰਨ ਦਾ ਉਨ੍ਹਾਂ ਨੇ ਵਿਰੋਧ ਕੀਤਾ ਹੈ । ਇਸ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਉਨ੍ਹਾਂ ਨੇ ਇਸ ਕਾਨੂੰਨ ਉੱਤੇ ਵਿਚਾਰ ਚਰਚਾ ਕੀਤਾ ਹੈ।
ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਦੀਆਂ ਜ਼ਮੀਨਾਂ ਖੋਹਣ ਲਈ ਕਾਨੂੰਨ ਬਣਾਇਆ ਹੈ ਅਤੇ ਹੁਣ ਇਹ ਅਧਿਕਾਰ ਪੰਚਾਇਤਾਂ ਦੇ ਕੋਲ ਚਲਾ ਗਿਆ ਹੈ। ਸਿਮਰਨਜੀਤ ਸਿੰਘ ਮਾਨ ਦਾ ਕਹਿਣਾ ਹੈ ਕਿ ਸਰਕਾਰ ਕਿਸਾਨ ਦੀ ਇਜਾਜ਼ਤ ਤੋਂ ਬਿਨਾਂ ਕਿਸੇ ਦੀ ਜ਼ਮੀਨ ਖੋਹ ਨਹੀਂ ਸਕਦੀ।
ਸਿਮਰਨਜੀਤ ਸਿੰਘ ਮਾਨ ਨੇ ਦੱਸਿਆ ਕਿ ਪੰਜਾਬ ਦੇ ਰਾਜਪਾਲ ਨੇ ਉਨ੍ਹਾਂ ਦੇ ਨਾਲ ਗੱਲਬਾਤ ਦੇ ਦੌਰਾਨ ਕਿਹਾ ਕਿ ਜੇ ਤੁਹਾਨੂੰ ਕਿਸੇ ਕਿਸਮ ਦਾ ਇਤਰਾਜ਼ ਹੈ ਤਾਂ ਤੁਸੀਂ ਮੈਨੂੰ ਲਿਖੋ ਮੈਂ ਇਸ ਬਾਰੇ ਸਰਕਾਰ ਨੂੰ ਸੂਚਿਤ ਕਰਾਂਗਾ। ਇਸ ਦੇ ਨਾਲ ਹੀ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਲਾਅ ਐਡ ਆਰਡਰ ਬਿਲਕੁਲ ਖਤਮ ਹੁੰਦਾ ਜਾ ਰਿਹਾ ਹੈ। ਜੋ ਕਿ ਪੰਜਾਬ ਦੇ ਲਈ ਇੱਕ ਗੰਭੀਰ ਵਿਸ਼ਾ ਹੈ ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Banwarilal Purohit, Chandigarh, Punjab government, Punjab Governor, Simranjit Singh Mann