ਗਾਇਕ ਐਲੀ ਮਾਂਗਟ ਨੂੰ ਮਿਲੀ ਜ਼ਮਾਨਤ

News18 Punjab
Updated: September 18, 2019, 6:20 PM IST
ਗਾਇਕ ਐਲੀ ਮਾਂਗਟ ਨੂੰ ਮਿਲੀ ਜ਼ਮਾਨਤ
News18 Punjab
Updated: September 18, 2019, 6:20 PM IST
ਮੁਹਾਲੀ ਦੀ ਅਦਾਲਤ ਵੱਲੋਂ ਗਾਇਕ ਐਲੀ ਮਾਂਗਟ ਤੇ ਉਸ ਦੇ ਸਾਥੀ ਹਰਮਨ ਨੂੰ ਜ਼ਮਾਨਤ ਦੇ ਦਿੱਤੀ ਗਈ ਹੈ। ਦੋਵੇਂ ਨਿਆਇਕ ਹਿਰਾਸਤ ਤਹਿਤ ਰੋਪੜ ਜੇਲ੍ਹ ਵਿਚ ਬੰਦ ਹਨ। ਸੋਸ਼ਲ ਮੀਡੀਆ ‘ਤੇ ਐਲੀ ਮਾਂਗਟ ਤੇ ਰੰਮੀ ਰੰਧਾਵਾ ‘ਚ ਟਕਰਾਅ ਹੋਇਆ ਸੀ।

ਪੰਜਾਬ ਪੁਲਿਸ ਨੇ ਐਲੀ ਮਾਂਗਟ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਦੋ ਦਿਨਾਂ ਰਿਮਾਂਡ ਤੋਂ ਬਾਅਦ ਪੁਲਿਸ ਨੇ ਐਲੀ ਮਾਂਗਟ ਤੋਂ ਪੁੱਛਗਿੱਛ ਕੀਤੀ ਤੇ ਬਾਅਦ ‘ਚ ਉਸ ਨੂੰ ਨਿਆਇਕ ਹਿਰਾਸਤ ‘ਚ ਰੋਪੜ ਜੇਲ੍ਹ ਭੇਜ ਦਿੱਤਾ ਸੀ। ਮਾਂਗਟ ਤੇ ਰੰਮੀ ਰੰਧਾਵਾ ਦੀ ਤਕਰਾਰ ਨੇ ਸੋਸ਼ਲ ਮੀਡੀਆ ‘ਤੇ ਵੱਡੇ ਵਿਵਾਦ ਦਾ ਰੂਪ ਲੈ ਲਿਆ ਸੀ। ਇਸ ‘ਚ ਦੋਵਾਂ ਨੇ ਇਕ ਦੂਜੇ ਨੂੰ ਧਮਕੀਆਂ ਦਿੱਤੀਆਂ ਸਨ। ਜਿਸ ਪਿੱਛੋਂ ਮੁਹਾਲੀ ਪੁਲਿਸ ਨੇ ਪਰਚਾ ਦਰਜ ਕਰ ਦੋਵਾਂ ਨੂੰ ਗ੍ਰਿਫ਼ਤਾਰ ਕੀਤਾ ਸੀ।

Loading...
ਰੰਮੀ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਐਲੀ ਮਾਂਗਟ ਦੇ ਮੁਹਾਲੀ ਪਹੁੰਚਦੇ ਹੀ ਪੁਲਿਸ ਨੇ ਉਨ੍ਹਾਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਸੀ। ਅੱਜ ਅਦਾਲਤ ਨੇ ਐਲੀ ਮਾਂਗਟ ਤੇ ਉਸ ਦੇ ਸਾਥੀ ਹਰਮਨ ਨੂੰ ਜ਼ਮਾਨਤ ਦੇ ਦਿੱਤੀ।
First published: September 18, 2019
ਹੋਰ ਪੜ੍ਹੋ
Loading...
ਅਗਲੀ ਖ਼ਬਰ
Loading...