Home /News /punjab /

ਸਪੈਸ਼ਲ ਟਾਸਕ ਫੋਰਸ ਨੇ ਦੋ ਵਿਅਕਤੀਆਂ ਨੂੰ ਹੈਰੋਇਨ ਸਣੇ ਕੀਤਾ ਕਾਬੂ 

ਸਪੈਸ਼ਲ ਟਾਸਕ ਫੋਰਸ ਨੇ ਦੋ ਵਿਅਕਤੀਆਂ ਨੂੰ ਹੈਰੋਇਨ ਸਣੇ ਕੀਤਾ ਕਾਬੂ 

ਸਪੈਸ਼ਲ ਟਾਸਕ ਫੋਰਸ ਨੇ ਦੋ ਵਿਅਕਤੀਆਂ ਨੂੰ ਹੈਰੋਇਨ ਸਣੇ ਕੀਤਾ ਕਾਬੂ 

ਸਪੈਸ਼ਲ ਟਾਸਕ ਫੋਰਸ ਨੇ ਦੋ ਵਿਅਕਤੀਆਂ ਨੂੰ ਹੈਰੋਇਨ ਸਣੇ ਕੀਤਾ ਕਾਬੂ 

ਮੁਕਤਸਰ ਵਿਖੇ ਸਪੈਸ਼ਲ ਟਾਸਕ ਫੋਰਸ ਵੱਲੋਂ ਦੋ ਵਿਅਕਤੀਆਂ ਨੂੰ 600 ਗ੍ਰਾਮ ਹੈਰੋਇਨ ਸਮੇਤ ਕੀਤਾ ਕਾਬੂ

  • Share this:
ਅਸ਼ਫਾਕ ਢੁੱਡੀ

ਸ੍ਰੀ ਮੁਕਤਸਰ ਸਾਹਿਬ - ਮੁਕਤਸਰ ਵਿਖੇ ਸਪੈਸ਼ਲ ਟਾਸਕ ਫੋਰਸ ਵੱਲੋਂ ਦੋ ਵਿਅਕਤੀਆਂ ਨੂੰ 600 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਫੜੀ ਗਈ ਹੈਰੋਇਨ ਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕਰੋੜਾਂ  ਵਿੱਚ ਦੱਸੀ ਜਾ ਰਹੀ ਹੈ।

ਜਾਣਕਾਰੀ ਦਿੰਦੇ ਹੋਏ ਸਪੈਸ਼ਲ ਟਾਸਕ ਫੋਰਸ ਦੇ ਇੰਚਾਰਜ ਗੁਰਮੇਜ ਸਿੰਘ ਨੇ ਦੱਸਿਆ ਕਿ ਗੋਰਖਪੁਰ ਤੋਂ ਇਕ ਕਾਰ ਵਿੱਚ ਦੋ ਆਦਮੀ ਸਵਾਰ ਹੋ ਕੇ  ਪਿੰਡ ਵੜਿੰਗ ਵਿਖੇ  ਆ ਰਹੇ ਸਨ। ਇਸ ਦੌਰਾਨ ਪੰਜਾਬੀ ਢਾਬੇ ਕੋਲ ਸਪੈਸ਼ਲ ਟਾਸਕ ਫੋਰਸ ਪੁਲਿਸ ਨੇ ਨਾਕਾ ਲਗਾਇਆ ਸੀ। ਪੁਲੀਸ ਨਾਕਾ ਵੇਖ ਕੇ ਆਈ ਟਵੰਟੀ ਕਾਰ ਸਵਾਰ ਦੋ ਵਿਅਕਤੀ ਪਿੱਛੇ ਨੂੰ ਭੱਜਣ ਦੀ ਕੋਸ਼ਿਸ਼ ਕਰਨ ਲੱਗੇ ਤਾਂ ਸਹਾਇਕ ਥਾਣੇਦਾਰ ਕੁਲਬੀਰ ਸਿੰਘ ਤੇ ਸਾਥੀਆਂ ਨੇ ਕਾਰ ਨੂੰ ਰੋਕ ਲਿਆ। ਜਦੋਂ  ਕਾਰ ਸਵਾਰਾਂ ਦੀ ਤਲਾਸ਼ੀ ਲਈ ਤਾਂ ਗੱਡੀ ਗਿਅਰ ਲੀਵਰ ਦੇ ਨਾਲ ਬਣੀ ਜਗ੍ਹਾ ਵਿੱਚੋਂ  ਹੈਰੋਇਨ ਬਰਾਮਦ ਕੀਤੀ। ਪੁਲਿਸ ਨੇ ਕਾਰ ਸਵਾਰ ਦੋ ਨੌਜਵਾਨਾਂ ਨੂੰ ਮੌਕੇ ਉਤੇ ਕਾਬੂ ਕਰ ਲਿਆ। ਇਨ੍ਹਾਂ ਦੋਨਾਂ ਨੌਜਵਾਨਾਂ ਦੀ ਸ਼ਨਾਖ਼ਤ ਬਲਜੀਤ ਸਿੰਘ ਪੁੱਤਰ ਕੁਲਵੰਤ ਸਿੰਘ ਅਤੇ ਅਮਰਜੀਤ ਸਿੰਘ ਉਰਫ ਅੰਬੀ ਪੁੱਤਰ ਦਲੇਰ ਸਿੰਘ ਵਾਸੀ ਰੱਤਾਖੇੜਾ ਵਜੋਂ ਹੋਈ ਹੈ। ਪੁਲਿਸ ਨੇ ਦੱਸਿਆ ਕਿ ਫੜੀ ਗਈ ਹੈਰੋਇਨ ਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕਰੋੜਾਂ ਵਿੱਚ  ਹੋ ਸਕਦੀ ਹੈ। ਇਨ੍ਹਾਂ ਦੋਨਾਂ ਨੌਜਵਾਨਾਂ ਨੂੰ ਅੱਜ ਅਦਾਲਤ ਵਿਚ ਪੇਸ਼ ਕਰਕੇ ਦੋ ਦਿਨ ਦਾ ਰਿਮਾਂਡ ਹਾਸਲ ਕਰ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।
Published by:Ashish Sharma
First published:

Tags: Drug, Heroin, Muktsar, Punjab Police, Special Task Force, Stf

ਅਗਲੀ ਖਬਰ