ਜ਼ਿਲ੍ਹੇ ਵਿੱਚ ਛੇ ‘ਪਿੰਕ ਪੋਲਿੰਗ ਬੂਥ’ ਹੋਣਗੇ, ਹਰ ਵਿਧਾਨ ਸਭਾ ਹਲਕੇ 'ਚ ਦੋ ਬੂਥ ਬਣਾਏ ਜਾਣਗੇ

Punjab Election 2022-ਮਹਿਲਾ ਪੋਲਿੰਗ ਬੂਥਾਂ 'ਤੇ ਪੂਰਾ ਸਟਾਫ ਮਹਿਲਾਵਾਂ ਦਾ ਹੀ ਹੋਵੇਗਾ-ਵਿਸ਼ੇਸ਼ ਸਾਰੰਗਲਵੋਟਰਾਂ ਦੀ ਸਹੂਲਤ ਲਈ ਜ਼ਿਲ੍ਹੇ ਵਿੱਚ 45 ਮਾਡਲ ਪੋਲਿੰਗ ਬੂਥ ਸਥਾਪਿਤ ਕੀਤੇ ਜਾ ਰਹੇ ਹਨ।

There will be six 'Pink Polling Booths' in Nawanshahr district-ਨਵਾਂਸ਼ਹਿਰ ਜ਼ਿਲ੍ਹੇ ਵਿੱਚ ਛੇ ‘ਪਿੰਕ ਪੋਲਿੰਗ ਬੂਥ’ ਹੋਣਗੇ, ਹਰ ਵਿਧਾਨ ਸਭਾ ਹਲਕੇ 'ਚ ਦੋ ਬੂਥ ਬਣਾਏ ਜਾਣਗੇ

 • Share this:
  ਸ਼ੈਲੇਸ਼ ਕੁਮਾਰ

  ਨਵਾਂਸ਼ਹਿਰ : ਸਮੁੱਚੀ ਪੋਲਿੰਗ ਪ੍ਰਕਿਰਿਆ ਵਿੱਚ ਔਰਤਾਂ ਦੀ ਭਾਗੀਦਾਰੀ ਨੂੰ ਉਤਸ਼ਾਹਤ ਕਰਨ ਲਈ ਇੱਕ ਨਵੀਂ ਪਹਿਲਕਦਮੀ ਵਿੱਚ, ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿੱਚ ਛੇ 'ਪਿੰਕ ਪੋਲਿੰਗ ਬੂਥ' ਬਣਾਏ ਜਾਣਗੇ, ਜੋ ਕਿ ਹਰੇਕ ਵਿਧਾਨ ਸਭਾ ਹਲਕੇ ਵਿੱਚ ਦੋ ਹੋਣਗੇ। ਜ਼ਿਲ੍ਹੇ ਵਿੱਚ ਇਨ੍ਹਾਂ ਪੋਲਿੰਗ ਬੂਥਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ 20 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਦੌਰਾਨ ਇਨ੍ਹਾਂ ਪਿੰਕ ਪੋਲਿੰਗ ਬੂਥਾਂ ਦਾ ਪ੍ਰਬੰਧ ਸਿਰਫ਼ ਮਹਿਲਾ ਟੀਮਾਂ ਵੱਲੋਂ ਹੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਅਜਿਹੇ ਪੋਲਿੰਗ ਬੂਥਾਂ 'ਤੇ ਪੋਲਿੰਗ ਸਟਾਫ਼, ਪੁਲਿਸ ਅਤੇ ਸੁਰੱਖਿਆ ਕਰਮਚਾਰੀਆਂ ਸਮੇਤ ਸਮੁੱਚਾ ਸਟਾਫ਼ ਔਰਤਾਂ ਦਾ ਹੀ ਹੋਵੇਗਾ।

  ਉਨ੍ਹਾਂ ਕਿਹਾ ਕਿ ਪੋਲਿੰਗ ਬੂਥਾਂ ਨੂੰ ਗੁਲਾਬੀ ਡਿਜ਼ਾਇਨ, ਜਿਸ ਵਿੱਚ ਗੁਲਾਬੀ ਕੰਧਾਂ ਅਤੇ ਟੇਬਲ ਕਵਰ ਸ਼ਾਮਲ ਹਨ, ਦੁਆਰਾ ਨਿਵੇਕਲਾਪਣ ਦਿੱਤਾ ਜਾਵੇਗਾ। ਇਸ ਬਾਰੇ ਹੋਰ ਜਾਣਕਾਰੀ ਸਾਂਝੀ ਕਰਦੇ ਹੋਏ, ਸ਼੍ਰੀ ਸਾਰੰਗਲ ਨੇ ਕਿਹਾ ਕਿ ਇਹ ਕਦਮ ਪੁਰਾਣੀਆਂ ਧਾਰਨਾਵਾਂ ਨੂੰ ਤੋੜਨ ਵਿੱਚ ਮਦਦ ਕਰੇਗਾ ਕਿ ਮਹਿਲਾ ਕਰਮਚਾਰੀ ਆਮ ਤੌਰ 'ਤੇ ਚੋਣ ਡਿਊਟੀਆਂ ਕਰਨ ਤੋਂ ਝਿਜਕਦੀਆਂ ਹਨ ਜਦੋਂ ਕਿ ਔਰਤਾਂ ਆਪਣੀ ਮਿਹਨਤ ਅਤੇ ਲਗਨ ਨਾਲ ਸਮਾਜ ਦੇ ਹਰ ਖੇਤਰ ਵਿੱਚ ਵਧੀਆ ਪ੍ਰਦਰਸ਼ਨ ਕਰ ਰਹੀਆਂ ਹਨ।
  ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਮਹਿਲਾ ਸਸ਼ਕਤੀਕਰਨ ਅਤੇ ਲਿੰਗ ਸਮਾਨਤਾ ਵੱਲ ਇੱਕ ਹੋਰ ਕਦਮ ਹੈ।

  ਸਾਰੰਗਲ ਨੇ ਕਿਹਾ ਕਿ ਇਸ ਨਾਲ ਜਿੱਥੇ ਮਹਿਲਾ ਪੋਲਿੰਗ ਸਟਾਫ਼ ਵਿੱਚ ਆਤਮ ਵਿਸ਼ਵਾਸ ਵਧੇਗਾ, ਉੱਥੇ ਉਨ੍ਹਾਂ ਨੂੰ ਆਪਣੀ ਡਿਊਟੀ ਤਨਦੇਹੀ ਅਤੇ ਸੁਚੱਜੇ ਢੰਗ ਨਾਲ ਨਿਭਾਉਣ ਲਈ ਉਤਸ਼ਾਹਿਤ ਕਰਨ ਦੇ ਨਾਲ-ਨਾਲ ਮਹਿਲਾ ਵੋਟਰਾਂ ਨੂੰ ਵੀ ਵੱਡੀ ਗਿਣਤੀ ਵਿੱਚ ਵੋਟਿੰਗ ਪ੍ਰਕਿਰਿਆ ਵਿੱਚ ਭਾਗ ਲੈਣ ਦਾ ਸੁਨੇਹਾ ਮਿਲੇਗਾ। ਸਾਰੰਗਲ ਨੇ ਇਹ ਵੀ ਕਿਹਾ ਕਿ ਜ਼ਿਲ੍ਹੇ ਵਿੱਚ 20 ਫਰਵਰੀ ਨੂੰ ਮਤਦਾਨ ਵਾਲੇ ਦਿਨ ਵੋਟਰਾਂ ਦਾ ਰੈੱਡ ਕਾਰਪੇਟ ਵਿਛਾ ਕੇ ਸਵਾਗਤ ਕਰਨ ਲਈ, ਜ਼ਿਲ੍ਹੇ ਵਿੱਚ 45 ਮਾਡਲ ਪੋਲਿੰਗ ਬੂਥ ਬਣਾਏ ਜਾਣਗੇ ਜਿਨ੍ਹਾਂ ਵਿੱਚ ਹਰੇਕ ਹਲਕੇ ਵਿੱਚ 15 ਬੂਥ ਸ਼ਾਮਲ ਹਨ।

  ਉਨ੍ਹਾਂ ਦੱਸਿਆ ਕਿ ਹਰ ਵਿਧਾਨ ਸਭਾ ਹਲਕੇ ਵਿੱਚ 15 ਮਾਡਲ ਪੋਲਿੰਗ ਬੂਥ ਹੋਣਗੇ ਜਿਨ੍ਹਾਂ ਦੀ ਇਮਾਰਤ ਦੀ ਚੰਗੀ ਹਾਲਤ, ਫੁੱਲਾਂ ਨਾਲ ਸਜਾਈ, ਰੰਗੋਲੀ, ਸੁੰਦਰ ਪੇਂਟਿੰਗ, ਕਤਾਰਾਂ ਦਾ ਸੁਚੱਜਾ ਪ੍ਰਬੰਧ, ਪੀਣ ਵਾਲੇ ਪਾਣੀ ਦੀਆਂ ਮੁੱਢਲੀਆਂ ਸਹੂਲਤਾਂ, ਡਾਕਟਰੀ ਸਹਾਇਤਾ, ਪਖਾਨੇ, ਸਹਾਇਤਾ ਲਈ ਵਾਲੰਟੀਅਰ ਅਤੇ ਹੋਰ ਪ੍ਰਬੰਧ ਹੋਣਗੇ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਨਵਾਂਸ਼ਹਿਰ ਹਲਕੇ ਵਿੱਚ ਇੱਕ ਦਿਵਿਆਂਗ ਪੋਲਿੰਗ ਬੂਥ ਵੀ ਸਥਾਪਿਤ ਕੀਤਾ ਜਾਵੇਗਾ ਜਿਸ ਦਾ ਪ੍ਰਬੰਧਨ ਦਿਵਿਆਂਗ (ਪੀ.ਡਬਲਿਊ.ਡੀ.) ਸਟਾਫ਼ ਵੱਲੋਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 2,55,693 ਮਰਦ, 2,39,542 ਔਰਤਾਂ ਅਤੇ 22 ਤੀਸਰੇ ਲਿੰਗ ਦੇ ਵੋਟਰ ਹਨ।
  Published by:Sukhwinder Singh
  First published: