ਜਲੰਧਰ- ਜਲੰਧਰ ਵਿਖੇ ਖਾਲਿਸਤਾਨ ਦੇ ਨਾਅਰੇ ਲਿਖੇ ਗਏ ਹਨ। ਜਾਣਕਾਰੀ ਅਨੁਸਾਰ ਜਲੰਧਰ ਵਿੱਚ ਪੀਏਪੀ ਕੰਪਲੈਕਸ ਦੇ ਗੇਟ ਨੰਬਰ ਇੱਕ ਦੀ ਕੰਧ ਉਤੇ ਖਾਲਿਸਤਾਨ ਜਿੰਦਾਬਾਦ ਦੇ ਨਾਅਰੇ ਲਿਖੇ ਗਏ ਹਨ। ਪੁਲਿਸ ਨੇ ਸੂਚਨਾ ਮਿਲਦਿਆਂ ਹੀ ਮੌਕੇ ਉਤੇ ਪੁੱਜ ਕੇ ਪੇਂਟ ਕਰਕੇ ਇਨ੍ਹਾਂ ਨੂੰ ਹਟਾਉਣਾ ਸ਼ੁਰੂ ਕਰ ਦਿੱਤਾ ਹੈ।
ਦੱਸ ਦਈਏ ਕਿ ਹਾਲ ਵਿੱਚ ਹੋਈਆਂ ਸੰਗਰੂਰ ਜਿਮਣੀ ਚੋਣਾਂ ਮੌਕੇ ਵੀ ਕਾਲੀ ਮਾਤਾ ਮੰਦਰ ਦੀਆਂ ਕੰਧਾਂ ਉਤੇ ਖਾਲਿਸਤਾਨ ਦੇ ਨਾਅਰੇ ਲਿਖੇ ਸਨ। ਤਿੰਨ ਦਿਨ ਪਹਿਲਾਂ ਵੀ ਸੰਗਰੂਰ ਵਿੱਚ ਸਰਕਾਰੀ ਦਫਤਰ ਦੀ ਕੰਧ ਉਤੇ ਖਾਲਿਸਤਾਨ ਜਿੰਦਾਬਾਦ ਦੇ ਨਾਅਰੇ ਲਿਖੇ ਸਨ, ਜਿਸ ਨੂੰ ਪ੍ਰਸ਼ਾਸਨ ਨੇ ਹਟਾ ਦਿੱਤਾ ਸੀ। ਇਹ ਘਟਨਾਵਾਂ ਲਗਾਤਾਰ ਪੰਜਾਬ ਵਿੱਚ ਵਾਪਰ ਰਹੀਆਂ ਹਨ।
Published by:Ashish Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।