12000 ਫੁੱਟ ਦੀ ਉਚਾਈ ਤੋਂ ਕਿਸਾਨ ਯੂਨੀਅਨ ਦੇ ਝੰਡੇ ਨਾਲ ਲਾਏ ਨਾਅਰੇ, ਦੇਖੋ ਵੀਡੀਓ

12000 ਫੁੱਟ ਦੀ ਉਚਾਈ ਤੋਂ ਕਿਸਾਨ ਯੂਨੀਅਨ ਦੇ ਝੰਡੇ ਨਾਲ ਲਾਏ ਨਾਅਰੇ, ਦੇਖੋ ਵੀਡੀਓ
ਇੱਕ ਨੌਜਵਾਨ ਨੇ ਸਕਾਈ ਡਾਇਵਿੰਗ ਨਾਲ 12 ਹਜ਼ਾਰ ਫੁੱਟ ਦੀ ਉਚਾਈ ਤੋਂ ਕਿਸਾਨ ਯੂਨੀਅਨ ਦਾ ਝੰਡਾ ਫੜ੍ਹੇ ਕੇ ਕਿਸਾਨ ਯੂਨੀਅਨ ਜ਼ਿੰਦਾਬਾਦ ਦੇ ਨਾਅਰੇ ਲਾਏ। ਜਿਸਦੀ ਵੀਡੀਓ ਸੋਸ਼ਲ ਮੀਡੀਆ ਉੱਤੇ ਬਹੁਤ ਵਾਇਰਲ ਹੋ ਰਹੀ ਹੈ। ਦੇਖੋ ਵੀਡੀਓ
- news18-Punjabi
- Last Updated: January 11, 2021, 5:52 PM IST
ਚੰਡੀਗੜ੍ਹ ; ਖੇਤੀ ਸੁਧਾਰ ਕਾਨੂੰਨਾਂ ਦੇ ਖਿਲਾਫ ਪੂਰੀ ਦੁਨੀਆ ਵਿੱਚ ਲੋਕ ਵੱਖ ਤਰੀਕੇ ਨਾਲ ਆਪਣਾ ਵਿਰੋਧ ਜ਼ਾਹਿਰ ਕਰ ਰਹੇ ਹਨ। ਇਸ ਤਰਾਂ ਹੀ ਇੱਕ ਨੌਜਵਾਨ ਨੇ ਸਕਾਈ ਡਾਇਵਿੰਗ ਨਾਲ 12 ਹਜ਼ਾਰ ਫੁੱਟ ਦੀ ਉਚਾਈ ਤੋਂ ਕਿਸਾਨ ਯੂਨੀਅਨ ਦਾ ਝੰਡਾ ਫੜ੍ਹੇ ਕੇ ਕਿਸਾਨ ਯੂਨੀਅਨ ਜ਼ਿੰਦਾਬਾਦ ਦੇ ਨਾਅਰੇ ਲਾਏ। ਜਿਸਦੀ ਵੀਡੀਓ ਸੋਸ਼ਲ ਮੀਡੀਆ ਉੱਤੇ ਬਹੁਤ ਵਾਇਰਲ ਹੋ ਰਹੀ ਹੈ। ਹੇਠਾਂ ਦੇਖੋ ਵੀਡੀਓ
ਕਿਸਾਨ ਅੰਦੋਲਨ ਦਾ ਅੱਜ 47ਵਾਂ ਦਿਨ ਹੈ, ਕਿਸਾਨ ਕੜਾਕੇ ਦੀ ਠੰਡ ’ਚ ਸੜਕਾਂ ’ਤੇ ਡਟੇ ਹੋਏ ਹਨ। ਜੇਕਰ ਕੇਂਦਰ ਅਤੇ ਸਰਕਾਰ ਵਿਚਾਲੇ ਗੱਲਬਾਤ ਰਾਹੀਂ ਕੋਈ ਸਿੱਟਾ ਨਹੀਂ ਨਿਕਲਦਾ ਤਾਂ ਕਿਸਾਨਾਂ ਆਪਣਾ ਅੰਦੋਲਨ ਹੋਰ ਤਿੱਖਾ ਕਰਨਗੇ। 26 ਜਨਵਰੀ ਨੂੰ ਕਿਸਾਨ ਦਿੱਲੀ ’ਚ ਟਰੈਕਟਰ ਮਾਰਚ ਕੱਢਣਗੇ। ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ 8 ਜਨਵਰੀ ਨੂੰ ਹੋਈ ਗੱਲਬਾਤ ’ਚ ਕੋਈ ਹੱਲ ਨਹੀਂ ਨਿਕਲਿਆ। ਕੇਂਦਰ ਨੇ ਕਾਨੂੰਨ ਨੂੰ ਰੱਦ ਕਰਨ ਤੋਂ ਸਪੱਸ਼ਟ ਇਨਕਾਰ ਕਰ ਦਿੱਤਾ, ਜਦਕਿ ਕਿਸਾਨ ਆਗੂਆਂ ਨੇ ਕਿਹਾ ਕਿ ‘ਜਿੱਤਾਂਗੇ ਜਾਂ ਮਰਾਂਗੇ’। ਸਰਕਾਰ ਕਾਨੂੰਨਾਂ ’ਤੇ ਰੋਕ ਲਾਏਗੀ ਜਾਂ ਫਿਰ ਕੋਰਟ ਕੋਈ ਹੁਕਮ ਜਾਰੀ ਕਰੇ-ਕਿਸਾਨ ਅੰਦੋਲਨ ਬਾਰੇ ਸੁਪਰੀਮ ਕੋਰਟ ਨੇ ਕਹੀਆਂ 10 ਵਿਸ਼ੇਸ਼ ਗੱਲਾਂ
ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਵੀ ਦੋ-ਟੁੱਕ ਆਖ ਦਿੱਤਾ ਹੈ ਕਿ ਉਹ ਕਾਨੂੰਨ ਰੱਦ ਹੋਣ ਤੋਂ ਬਾਅਦ ਹੀ ਘਰ ਵਾਪਸੀ ਕਰਨਗੇ। ਸੁਪਰੀਮ ਕੋਰਟ ’ਚ ਅੱਜ ਹੋਣ ਵਾਲੀ ਸੁਣਵਾਈ ਕਾਫ਼ੀ ਅਹਿਮ ਹੈ, ਕਿਉਂਕਿ ਕੇਂਦਰ ਅਤੇ ਕਿਸਾਨਾਂ ਵਿਚਾਲੇ ਅਗਲੀ ਬੈਠਕ 15 ਜਨਵਰੀ ਨੂੰ ਤੈਅ ਹੈ।
ਕਿਸਾਨ ਅੰਦੋਲਨ ਦਾ ਅੱਜ 47ਵਾਂ ਦਿਨ ਹੈ, ਕਿਸਾਨ ਕੜਾਕੇ ਦੀ ਠੰਡ ’ਚ ਸੜਕਾਂ ’ਤੇ ਡਟੇ ਹੋਏ ਹਨ। ਜੇਕਰ ਕੇਂਦਰ ਅਤੇ ਸਰਕਾਰ ਵਿਚਾਲੇ ਗੱਲਬਾਤ ਰਾਹੀਂ ਕੋਈ ਸਿੱਟਾ ਨਹੀਂ ਨਿਕਲਦਾ ਤਾਂ ਕਿਸਾਨਾਂ ਆਪਣਾ ਅੰਦੋਲਨ ਹੋਰ ਤਿੱਖਾ ਕਰਨਗੇ। 26 ਜਨਵਰੀ ਨੂੰ ਕਿਸਾਨ ਦਿੱਲੀ ’ਚ ਟਰੈਕਟਰ ਮਾਰਚ ਕੱਢਣਗੇ। ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ 8 ਜਨਵਰੀ ਨੂੰ ਹੋਈ ਗੱਲਬਾਤ ’ਚ ਕੋਈ ਹੱਲ ਨਹੀਂ ਨਿਕਲਿਆ। ਕੇਂਦਰ ਨੇ ਕਾਨੂੰਨ ਨੂੰ ਰੱਦ ਕਰਨ ਤੋਂ ਸਪੱਸ਼ਟ ਇਨਕਾਰ ਕਰ ਦਿੱਤਾ, ਜਦਕਿ ਕਿਸਾਨ ਆਗੂਆਂ ਨੇ ਕਿਹਾ ਕਿ ‘ਜਿੱਤਾਂਗੇ ਜਾਂ ਮਰਾਂਗੇ’।
ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਵੀ ਦੋ-ਟੁੱਕ ਆਖ ਦਿੱਤਾ ਹੈ ਕਿ ਉਹ ਕਾਨੂੰਨ ਰੱਦ ਹੋਣ ਤੋਂ ਬਾਅਦ ਹੀ ਘਰ ਵਾਪਸੀ ਕਰਨਗੇ। ਸੁਪਰੀਮ ਕੋਰਟ ’ਚ ਅੱਜ ਹੋਣ ਵਾਲੀ ਸੁਣਵਾਈ ਕਾਫ਼ੀ ਅਹਿਮ ਹੈ, ਕਿਉਂਕਿ ਕੇਂਦਰ ਅਤੇ ਕਿਸਾਨਾਂ ਵਿਚਾਲੇ ਅਗਲੀ ਬੈਠਕ 15 ਜਨਵਰੀ ਨੂੰ ਤੈਅ ਹੈ।