ਚੰਡੀਗੜ੍ਹ- ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਪਾਕਿਸਤਾਨ ਤੋਂ ਹਥਿਆਰਾਂ, ਵਿਸਫੋਟਕਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਮਲੇ ਵਿੱਚ ਸਿੱਖ ਵੱਖਵਾਦੀ ਆਗੂ ਜਰਨੈਲ ਸਿੰਘ ਭਿੰਡਰਾਂਵਾਲੇ ਦੇ ਰਿਸ਼ਤੇਦਾਰ ਅਤੇ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ (ਆਈਐਸਵਾਈਐਫ) ਦੇ ਮੁਖੀ ਸਮੇਤ ਪੰਜ ਖਾਲਿਸਤਾਨੀ ਦਹਿਸ਼ਤਗਰਦਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਸ਼ੁੱਕਰਵਾਰ ਨੂੰ ਇੱਥੇ ਵਿਸ਼ੇਸ਼ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ ਗਈ।
ਐਨਆਈਏ ਦੇ ਬੁਲਾਰੇ ਨੇ ਦੱਸਿਆ ਕਿ ਪਾਕਿਸਤਾਨ ਵਿੱਚ ਲੁਕੇ ਹੋਏ ਆਈਐਸਵਾਈਐਫ ਦੇ ਮੁਖੀ ਲਖਬੀਰ ਸਿੰਘ ਰੋਡੇ ਉਰਫ਼ ਬਾਬਾ (ਪੰਜਾਬ ਵਿੱਚ ਮੋਗਾ ਦਾ ਵਸਨੀਕ) ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਗਈ ਹੈ। ਗ੍ਰਿਫਤਾਰ ਕੀਤੇ ਗਏ ਉਸਦੇ ਚਾਰ ਸਾਥੀਆਂ- ਹਰਮੇਸ਼ ਸਿੰਘ ਉਰਫ ਕਾਲੀ (ਵਾਸੀ ਪਿੰਡ ਕਿਲਚੇ, ਫਿਰੋਜ਼ਪੁਰ), ਦਰਵੇਸ਼ ਸਿੰਘ ਉਰਫ ਸ਼ਿੰਦਾ (ਵਾਸੀ ਭਾਈਕੇ ਦੀ ਝੁੱਗੀ), ਗੁਰਮੁਖ ਸਿੰਘ (ਵਾਸੀ ਨਿਊ ਹਰਦਿਆਲ ਨਗਰ, ਜਲੰਧਰ) ਅਤੇ ਗਗਨਦੀਪ ਸਿੰਘ ਵਾਸੀ ਗੁਰੂ ਨਾਨਕਪੁਰਾ। ਫਗਵਾੜਾ-ਕਪੂਰਥਲਾ ਖਿਲਾਫ ਵੀ ਚਾਰਜਸ਼ੀਟ ਦਾਇਰ ਕੀਤੀ ਗਈ ਹੈ।
ਐਨਆਈਏ ਨੇ ਕਿਹਾ ਕਿ ਪਹਿਲਾਂ ਇਹ ਕੇਸ ਫਿਰੋਜ਼ਪੁਰ ਦੇ ਮਮਦੋਟ ਥਾਣੇ ਵਿੱਚ 25 ਅਗਸਤ, 2021 ਨੂੰ ਦਰਜ ਕੀਤਾ ਗਿਆ ਸੀ ਅਤੇ ਬਾਅਦ ਵਿੱਚ 6 ਨਵੰਬਰ, 2021 ਨੂੰ ਏਜੰਸੀ ਨੇ ਦੁਬਾਰਾ ਕੇਸ ਦਰਜ ਕੀਤਾ। ਐਨਆਈਏ ਨੇ ਕਿਹਾ ਕਿ ਰੋਡੇ ਅਤੇ ਉਸ ਦੇ ਸਾਥੀਆਂ ਨੇ ਡਰੋਨ ਰਾਹੀਂ ਪਾਕਿਸਤਾਨ ਤੋਂ ਹਥਿਆਰਾਂ ਆਦਿ ਦੀ ਗੈਰ-ਕਾਨੂੰਨੀ ਖੇਪ ਭੇਜੀ ਸੀ।
Published by:Ashish Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।