• Home
 • »
 • News
 • »
 • punjab
 • »
 • SON AND DAUGHTER IN LAW BEAT PARENTS POLICE ADMIT INJURED IN HOSPITAL

ਜ਼ਮੀਨ ਪਿੱਛੇ ਪੁੱਤ ਤੇ ਨੂੰਹ ਵੱਲੋਂ ਮਾਂ-ਪਿਉ ਦੀ ਕੁੱਟਮਾਰ, ਪੁਲਿਸ ਨੇ ਜ਼ਖ਼ਮੀ ਹਾਲਤ ਵਿਚ ਹਸਪਤਾਲ ਦਾਖਲ ਕਰਵਾਇਆ

ਜ਼ਮੀਨੀ ਪਿੱਛੇ ਪੁੱਤ ਤੇ ਨੂੰਹ ਵੱਲੋਂ ਮਾਂ-ਪਿਉ ਦੀ ਕੁੱਟਮਾਰ, ਪੁਲਿਸ ਨੇ ਜ਼ਖ਼ਮੀ ਹਾਲਤ ਵਿਚ ਹਸਤਪਾਲ ਦਾਖਲ ਕਰਵਾਇਆ

 • Share this:
  Ashphaq Dhuddy

  ਸ੍ਰੀ ਮੁਕਤਸਰ ਸਾਹਿਬ ਤੋਂ ਕੁਝ ਹੀ ਦੂਰੀ ਉਤੇ ਪਿੰਡ ਗੁਲਾਬੇਵਾਲਾ ਵਿਖੇ ਜ਼ਮੀਨੀ ਵਿਵਾਦ ਦੇ ਚੱਲਦਿਆਂ ਪੁੱਤਰ ਅਤੇ ਨੂੰਹ ਵੱਲੋਂ ਮਾਤਾ ਪਿਤਾ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਗੁਲਾਬੇਵਾਲਾ ਦੇ ਰਹਿਣ ਵਾਲੇ ਕਰਨੈਲ ਸਿੰਘ ਪੁੱਤਰ ਕਰਤਾਰ ਸਿੰਘ ਅਤੇ ਕੁਲਵਿੰਦਰ ਕੌਰ ਪਤਨੀ ਕਰਨੈਲ ਸਿੰਘ ਜੋ ਕਿ ਜ਼ਮੀਨੀ ਵਿਵਾਦ ਦੇ ਚੱਲਦਿਆਂ ਤਕਰੀਬਨ ਛੇ ਮਹੀਨਿਆਂ ਤੋਂ ਆਪਣੀ ਭੈਣ ਕੋਲ ਪਿੰਡ ਮਨੀਆਂ ਵਾਲੇ ਰਹੇ ਸਨ।

  ਕੁਝ ਦਿਨ ਪਹਿਲਾਂ ਵੀ ਉਨ੍ਹਾਂ ਦੇ ਪੁੱਤਰ ਨਿਰਮਲ ਸਿੰਘ ਅਤੇ ਨੂੰਹ ਵੱਲੋਂ ਉਨ੍ਹਾਂ ਨਾਲ ਕੁੱਟਮਾਰ ਕੀਤੀ ਗਈ ਸੀ। ਕਰਨੈਲ ਸਿੰਘ ਆਪਣੇ ਕੁਝ ਰਿਸ਼ਤੇਦਾਰਾਂ ਨਾਲ ਜਦ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਵਿਖੇ ਆਪਣੀ  ਦਰਖਾਸਤ ਲਈ ਆਇਆ ਸੀ। ਘਰ ਪਹੁੰਚਦਿਆਂ ਹੀ ਕੁਝ ਅਣਪਛਾਤੇ ਹਥਿਆਰਬੰਦ ਵਿਅਕਤੀਆਂ ਨੂੰ ਨਾਲ ਲੈ ਕੇ ਨਿਰਮਲ ਸਿੰਘ ਅਤੇ ਉਸ ਦੀ ਪਤਨੀ  ਸੁਖਪ੍ਰੀਤ ਕੌਰ ਨੇ ਕਰਨੈਲ ਸਿੰਘ ਅਤੇ ਉਸ ਦੀ ਪਤਨੀ ਕੁਲਵਿੰਦਰ ਸਿੰਘ ਨਾਲ ਦੁਬਾਰਾ ਕੁੱਟਮਾਰ ਕੀਤੀ।

  ਥਾਣਾ ਸਦਰ ਪੁਲਿਸ ਨੇ ਕਰਨੈਲ ਸਿੰਘ ਤੇ ਉਸ ਦੀ ਪਤਨੀ ਕੁਲਵਿੰਦਰ ਕੌਰ ਨੂੰ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਦਾਖਲ ਕਰਵਾ ਦਿੱਤਾ। ਕਰਨੈਲ ਸਿੰਘ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਕਰਨੈਲ ਸਿੰਘ ਨੂੰ ਉਸ ਦੇ ਪੁੱਤਰ ਨਿਰਮਲ ਸਿੰਘ ਅਤੇ ਨੂੰਹ ਸੁਖਪ੍ਰੀਤ ਕੌਰ ਨੇ ਘਰੋਂ ਕੱਢ ਦਿੱਤਾ ਸੀ ਅਤੇ ਉਸ ਨੇ ਆਪਣੀ ਉਨੀ ਕਨਾਲਾ ਜ਼ਮੀਨ ਆਪਣੇ ਪੁੱਤਰੀ ਲਖਵੀਰ ਕੌਰ ਜੋ ਕਿ ਰਣਜੀਤਗਡ਼੍ਹ ਵਿਆਹੀ ਹੈ, ਉਸ ਦੇ ਨਾਂ ਕਰਵਾ ਦਿੱਤੀ ਸੀ।

  ਇਸ ਲਈ ਉਹ ਕਾਫ਼ੀ ਲੰਮੇ ਸਮੇਂ ਤੋਂ ਆਪਣੀ ਭੈਣ ਕੋਲ ਪਿੰਡ ਮਨੀਆਂ ਵਾਲੇ ਰਹਿ ਰਿਹਾ ਸੀ। ਕੁਝ ਦਿਨ ਪਹਿਲਾਂ ਜਦ ਕਰਨੈਲ ਸਿੰਘ ਅਤੇ ਉਸ ਦੀ ਪਤਨੀ ਪਿੰਡ ਗੁਲਾਬੇਵਾਲਾ ਵਿਖੇ ਆਏ ਤਾਂ ਉਨ੍ਹਾਂ ਦੇ ਪੁੱਤਰ ਅਤੇ ਨੂੰਹ ਵੱਲੋਂ ਕੁੱਟਮਾਰ ਕੀਤੀ ਗਈ ਸੀ। ਅੱਜ ਦੁਬਾਰਾ ਫਿਰ ਤੋਂ ਨਿਰਮਲ ਸਿੰਘ ਅਤੇ ਉਸ ਦੀ ਪਤਨੀ ਸੁਖਪ੍ਰੀਤ ਕੌਰ ਨੇ ਅਣਪਛਾਤੇ ਵਿਅਕਤੀਆਂ ਨੂੰ ਨਾਲ ਲੈ ਕੇ ਹਥਿਆਰ ਅਤੇ ਤਲਵਾਰਾਂ ਦੇ ਨਾਲ ਕਰਨੈਲ ਸਿੰਘ ਤੇ ਉਸ ਦੀ ਪਤਨੀ ਨਾਲ ਕੁੱਟਮਾਰ ਕਰਨ ਲੱਗੇ। ਪੁਲਿਸ ਨੇ ਮੌਕੇ ਉਤੇ ਪਹੁੰਚ ਕੇ ਇਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਹੈ।

  ਇਸ ਬਾਰੇ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਮੁਖੀ ਜਗਸੀਰ ਸਿੰਘ ਨੇ ਦੱਸਿਆ ਕਿ ਸਾਨੂੰ ਇਤਲਾਹ ਮਿਲੀ ਸੀ ਕਿ ਪਿੰਡ ਗੁਲਾਬੇਵਾਲਾ ਵਿਖੇ ਇਕ ਲੜਾਈ ਹੋਈ ਤਾਂ ਉਸ ਮੌਕੇ ਉਤੇ ਪਹੁੰਚ ਕੇ ਛਾਣਬੀਣ ਕੀਤੀ ਅਤੇ ਕਰਨੈਲ ਸਿੰਘ ਅਤੇ ਕੁਲਵਿੰਦਰ ਕੌਰ ਨੂੰ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਦਾਖਲ ਕਰਵਾ ਦਿੱਤਾ ਹੈ।

  ਮਾਮਲਾ ਜ਼ਮੀਨੀ ਵਿਵਾਦ ਨੂੰ ਲੈ ਕੇ ਦੱਸਿਆ ਜਾ ਰਿਹਾ ਹੈ। ਕਰਨੈਲ ਸਿੰਘ ਅਤੇ ਕੁਲਵਿੰਦਰ ਸਿੰਘ ਦੇ ਰਿਸ਼ਤੇਦਾਰਾਂ ਦੇ ਬਿਆਨਾਂ ਦੇ ਕਾਰਵਾਈ ਕੀਤੀ ਜਾ ਰਹੀ ਹੈ।
  Published by:Gurwinder Singh
  First published: