Home /News /punjab /

ਮਰਹੂਮ ਗਾਇਕ ਚਮਕੀਲਾ ਦਾ ਪੁੱਤਰ ਇੱਕ ਕਿਲੋ ਅਫੀਮ ਸਮੇਤ ਗ੍ਰਿਫਤਾਰ

ਮਰਹੂਮ ਗਾਇਕ ਚਮਕੀਲਾ ਦਾ ਪੁੱਤਰ ਇੱਕ ਕਿਲੋ ਅਫੀਮ ਸਮੇਤ ਗ੍ਰਿਫਤਾਰ

ਮਰਹੂਮ ਗਾਇਕ ਚਮਕੀਲਾ ਦਾ ਪੁੱਤਰ ਇੱਕ ਕਿਲੋ ਅਫੀਮ ਸਮੇਤ ਗ੍ਰਿਫਤਾਰ (ਸੰਕੇਤਿਕ ਤਸਵੀਰ)

ਮਰਹੂਮ ਗਾਇਕ ਚਮਕੀਲਾ ਦਾ ਪੁੱਤਰ ਇੱਕ ਕਿਲੋ ਅਫੀਮ ਸਮੇਤ ਗ੍ਰਿਫਤਾਰ (ਸੰਕੇਤਿਕ ਤਸਵੀਰ)

ਧਾਰੀਵਾਲ ਪੁਲਿਸ ਨੇ  ਪੰਜਾਬ ਦੇ ਮਰਹੂਮ ਪੰਜਾਬੀ ਗਾਇਕ ਚਮਕੀਲਾ ਦੇ ਪੁੱਤਰ ਜੈਮਲਜੀਤ ਸਿੰਘ  ਤੇ ਸਾਥੀ ਰਾਜ ਕੁਮਾਰ ਨੂੰ ਇਕ ਕਿੱਲੋ ਅਫੀਮ  ਸਮੇਤ  ਗ੍ਰਿਫਤਕਾਰ ਕਰ ਲਿਆ ਹੈ।

  • Share this:
    ਧਾਰੀਵਾਲ ਪੁਲਿਸ ਨੇ  ਪੰਜਾਬ ਦੇ ਮਰਹੂਮ ਪੰਜਾਬੀ ਗਾਇਕ ਚਮਕੀਲਾ ਦੇ ਪੁੱਤਰ ਜੈਮਲਜੀਤ ਸਿੰਘ  ਤੇ ਸਾਥੀ ਰਾਜ ਕੁਮਾਰ ਨੂੰ ਇਕ ਕਿੱਲੋ ਅਫੀਮ  ਸਮੇਤ  ਗ੍ਰਿਫਤਕਾਰ ਕਰ ਲਿਆ ਹੈ। ਧਾਰੀਵਾਲ ਪੁਲਿਸ ਨੇ ਨਾਕਾਬੰਦੀ ਦੌਰਾਨ ਇੱਕ ਕਾਰ ਨੂੰ ਰੋਕਿਆ। ਤਲਾਸ਼ੀ ਦੌਰਾਨ ਦੋਵਾਂ ਕੋਲੋਂ ਇੱਕ ਕਿੱਲੋ ਅਫੀਮ ਬਰਾਮਦ ਹੋਈ। ਪੁਲਿਸ ਨੇ ਦੋਵਾਂ ਨੂੰ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

    ਮਿਲੀ ਜਾਣਕਾਰੀ ਅਨੁਸਾਰ ਥਾਣਾ ਧਾਰੀਵਾਲ ਪੁਲਿਸ ਪਾਰਟੀ ਅਤੇ ਸੀਆਈਏ ਸਟਾਫ ਵੱਲੋਂ ਖੁੰਡਾ ਮੋੜ 'ਤੇ ਰਾਤ ਨੂੰ ਨਾਕੇਬੰਦੀ ਕੀਤੀ ਗਈ ਸੀ। ਇਸ ਦੌਰਾਨ ਇੱਕ ਸਵਿਫਟ ਕਾਰ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਕਾਰ  ਸਵਾਰ ਮਰਹੂਮ ਗਾਇਕ ਚਮਕੀਲਾ ਦੇ ਪੁੱਤਰ ਜੈਮਲਜੀਤ ਸਿੰਘ ਅਤੇ ਉਸਦੇ ਸਾਥੀ ਰਾਜ ਕੁਮਾਰ ਕੋਲੋਂ ਕਿੱਲੋ ਅਫੀਮ ਬਰਾਮਦ ਕੀਤੀ ਗਈ ਹੈ। ਥਾਣਾ ਮੁੱਖੀ ਨੇ ਦੱਸਿਆ ਕਿ ਇਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰ ਇਨ੍ਹਾਂ ਦਾ ਰਿਮਾਂਡ ਹਾਸਿਲ ਕਰ ਅਗਲੀ ਪੁੱਛਗਿੱਛ ਕੀਤੀ ਜਾਵੇਗੀ।
    Published by:Ashish Sharma
    First published:

    Tags: Police arrested accused, Punjab Police

    ਅਗਲੀ ਖਬਰ