
ਪੀੜਤ ਮਾਂ ਨੇ ਮੁਲਜ਼ਮ ਪੁੱਤਰ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਪਠਾਨਕੋਟ ਵਿੱਚ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਘਟਨਾ ਵਾਪਰੀ ਹੈ। ਇੱਕ ਪੁੱਤਰ ਨੇ ਆਪਣੀ ਹੀ ਸਕੀ ਮਾਂ ਨਾਲ ਬਲਾਤਕਾਰ ਕੀਤਾ ਹੈ। ਇਹ ਮਾਮਲਾ ਜ਼ਿਲ੍ਹਾ ਦੇ ਪਿੰਡ ਫੂਲ ਪਿਆਰਾ ਤੋਂ ਸਾਹਮਣੇ ਆਇਆ ਹੈ। ਬੀਤੀ ਰਾਤ ਇੱਕ ਕਲਯੁਗੀ ਪੁੱਤਰ ਨੇ ਆਪਣੀ ਮਾਂ ਨਾਲ ਬਲਾਤਕਾਰ ਕੀਤਾ। ਪੀੜਤ ਔਰਤ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਦੇ ਲੜਕੇ ਨੇ ਰਾਤ ਨੂੰ ਨਸ਼ੇ ਦੀ ਹਾਲਤ ਵਿੱਚ ਇਹ ਕਾਰਾ ਕੀਤਾ ਹੈ।
ਪੁਲਿਸ ਨੇ ਮਾਮਲਾ ਦਰਜ ਕਰਕੇ ਮੁਲਜ਼ਮ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਹੈ। ਪੀੜਤ ਮਾਂ ਨੇ ਮੁਲਜ਼ਮ ਪੁੱਤਰ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਇਸੇ ਮਾਮਲੇ ਦੀ ਜਾਂਚ ਕਰ ਰਹੇ ਡੀਐਸਪੀ ਨੇ ਦੱਸਿਆ ਕਿ ਪੀੜਤਾ ਦੀ ਮਾਂ ਦੇ ਬਿਆਨਾਂ ਦੇ ਆਧਾਰ ’ਤੇ ਕੇਸ ਦਰਜ ਕਰਕੇ ਮੁਲਜ਼ਮ ਪੁੱਤਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
Published by:Sukhwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।