
ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਕੁੰਵਰ ਵਿਜੈ ਪ੍ਰਤਾਪ
ਬੇਅਦਬੀ ਕਾਂਡ ਦੀ ਜਾਂਚ ਕਰ ਰਹੇ SIT ਮੁਖੀ ਕੁੰਵਰ ਵਿਜੈ ਪ੍ਰਤਾਪ ਸਿੰਘ ਦਾ ਅਸਤੀਫਾ ਮਨਜ਼ੂਰ ਕਰ ਲਿਆ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ IG ਕੁੰਵਰ ਵਿਜੈ ਪ੍ਰਤਾਪ ਸਿੰਘ ਵੱਲੋਂ ਡੀਆਈਜੀ, ਗ੍ਰਹਿ ਮੰਤਰਾਲੇ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਭੇਜੀ ਗਈ ਅਸਤੀਫੇ ਦੀ ਅਰਜ਼ੀ ਵਿੱਚ ਉਹਨਾਂ ਨੇ ਆਪਣੀ ਮਰਜ਼ੀ ਨਾਲ ਸਮੇਂ ਤੋਂ ਪਹਿਲਾਂ ਰਿਟਾਇਰਮੈਂਟ ਲੈਣ ਦੀ ਇਛਾ ਜਾਹਿਰ ਕੀਤੀ ਸੀ, ਨੂੰ ਮਨਜ਼ੂਰ ਕਰ ਲਿਆ ਗਿਆ ਹੈ ਕਿਉਂਕਿ ਸਿੰਘ ਨੇ ਆਪਣਾ ਫ਼ੈਸਲਾ ਵਾਪਸ ਲੈਣ ਤੋਂ ਨਾਂਅ ਕਰ ਦਿੱਤੀ ਹੈ।
ਗੌਰਤਲਬ ਹੈ ਕਿ IG ਕੁੰਵਰ ਵਿਜੈ ਪ੍ਰਤਾਪ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੇ ਸਨ ਅਤੇ ਉਸ ਦੇ ਵਿੱਚ SIT ਦੇ ਮੁਖੀ ਸਨ। ਕੁਝ ਦਿਨ ਪਹਿਲਾਂ ਹੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਵੱਲੋਂ SIT ਦੀ ਰਿਪੋਰਟ ਨੂੰ ਖਾਰਜ ਕਰ ਕਰੇ ਇਸ ਨੂੰ ਭੰਗ ਕਰ ਦਿੱਤਾ ਸੀ ਅਤੇ ਇੱਕ ਨਵੀਂ SIT ਬਣਾਉਣ ਦੇ ਆਦੇਸ਼ ਦਿੱਤੇ ਸਨ।
ਨਾਲ ਹੀ ਇਹ ਵੀ ਕਿਹਾ ਸੀ ਕਿ ਇਸ ਨਵੀਂ SIT ਦਾ ਹਿੱਸਾ ਕੁੰਵਰ ਵਿਜੇ ਪ੍ਰਤਾਪ ਸਿੰਘ ਨਹੀਂ ਹੋਣਗੇ। ਇਸ ਤੋਂ ਬਾਅਦ IG ਦੇ ਵੱਲੋਂ ਇਹ ਕਦਮ ਚੁੱਕਿਆ ਗਿਆ ਪਿਛਲੇ ਦਿਨੀ ਕੁੰਵਰ ਵਿਜੈ ਪ੍ਰਤਾਪ ਮੁੱਖ ਮੰਤਰੀ, ਰਾਜਪਾਲ ਅਤੇ ਗਰਵਨਰ ਨਾਲ ਮੁਲਾਕਾਤ ਕਰ ਚੁੱਕੇ ਸੀ।
Published by:Anuradha Shukla
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।