Home /News /punjab /

ਹੜ੍ਹ ਮਾਰੇ ਕਿਸਾਨਾਂ ਨੂੰ ਰਾਹਤ ਲਈ ਵਿਸ਼ੇਸ਼ ਫੰਡਾਂ ਦੀ ਵਿਵਸਥਾ ਕੀਤੀ ਜਾਵੇ: ਸੁਖਬੀਰ ਬਾਦਲ

ਅਕਾਲੀ ਦਲ ਦੇ ਆਗੂ ਨੇ ਆਪਣੇ ਕੋਲੋਂ ਹੀ ਲੰਬੀ ਹਲਕੇ ਦੇ ਪੰਦਰਾਂ ਪਿੰਡਾਂ ਵਿਚੋਂ ਪਾਣੀ ਕੱਢਣ ਲਈ ਮੋਟਰ ਪੰਪ ਤੇ ਪਾਈਪਾਂ ਪ੍ਰਦਾਨ ਕੀਤੀਆਂ ਹਨ ਤੇ ਨਾਲ ਹੀ ਅਕਾਲੀ ਵਰਕਰਾਂ ਨੂੰ ਅਪੀਲ ਕੀਤੀ ਹੈ ਕਿ ਪ੍ਰਭਾਵਤ ਇਲਾਕਿਆਂ ਵਿਚ ਬਿਮਾਰੀਆਂ ਫੈਲਣ ਤੋਂ ਰੋਕਣ ਲਈ ਕੀਟਨਾਸ਼ਕਾਂ ਦੇ ਛਿੜਕਾਅ ਵਾਸਤੇ ਮੁਹਿੰਮ ਚਲਾਉਣ।

ਹੋਰ ਪੜ੍ਹੋ ...
 • Share this:
  ਪ੍ਰਦੀਪ ਕੁਮਾਰ

  ਅਬੋਹਰ, ਬੱਲੂਆਣਾ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁੁਖਬੀਰ ਸਿੰਘ ਬਾਦਲ ਨੇ ਅੱਜ ਮੰਗ ਕੀਤੀ ਕਿ ਆਮ ਆਦਮੀ ਪਾਰਟੀ ਸਰਕਾਰ ਉਨ੍ਹਾਂ ਹਜ਼ਾਰਾਂ ਕਿਸਾਨਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਵਿਸ਼ੇਸ਼ ਫੰਡਾਂ ਦੀ ਵਿਵਸਥਾ ਕਰੇ ਜਿਨ੍ਹਾਂ ਦੀਆਂ ਫਸਲਾਂ ਤੇ ਬਾਗ ਭਾਰੀ ਬਰਸਾਤਾਂ ਕਾਰਨ ਤਬਾਹ ਹੋ ਗਏ ਹਨ। ਨਾਲ ਹੀ ਪ੍ਰਭਾਵਤ ਇਲਾਕਿਆਂ ਵਿਚੋਂ ਪਾਣੀ ਕੱਢਣ ਵਾਸਤੇ ਢੁਕਵੇਂ ਕਦਮ ਚੁੱਕੇ ਜਾਣ।

  ਅਕਾਲੀ ਦਲ ਦੇ ਆਗੂ ਨੇ ਆਪਣੇ ਕੋਲੋਂ ਹੀ ਲੰਬੀ ਹਲਕੇ ਦੇ ਪੰਦਰਾਂ ਪਿੰਡਾਂ ਵਿਚੋਂ ਪਾਣੀ ਕੱਢਣ ਲਈ ਮੋਟਰ ਪੰਪ ਤੇ ਪਾਈਪਾਂ ਪ੍ਰਦਾਨ ਕੀਤੀਆਂ ਹਨ ਤੇ ਨਾਲ ਹੀ ਅਕਾਲੀ ਵਰਕਰਾਂ ਨੂੰ ਅਪੀਲ ਕੀਤੀ ਹੈ ਕਿ ਪ੍ਰਭਾਵਤ ਇਲਾਕਿਆਂ ਵਿਚ ਬਿਮਾਰੀਆਂ ਫੈਲਣ ਤੋਂ ਰੋਕਣ ਲਈ ਕੀਟਨਾਸ਼ਕਾਂ ਦੇ ਛਿੜਕਾਅ ਵਾਸਤੇ ਮੁਹਿੰਮ ਚਲਾਉਣ।

  ਸੁਖਬੀਰ ਸਿੰਘ ਬਾਦਲ ਨੇ ਇਹ ਵੀ ਐਲਾਨ ਕੀਤਾ ਕਿ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦਾ ਗਠਨ ਜਲਦੀ ਹੀ ਕੀਤਾ ਜਾਵੇਗਾ ਤੇ ਪਾਰਟੀ ਦਾ ਅਨੁਸ਼ਾਸਨ ਭੰਗ ਕਰਨ ਵਾਲਾ ਕੋਈ ਵੀ ਪਾਰਟੀ ਵਿਚ ਨਹੀਂ ਰਹੇਗਾ। ਇਸ ਗੰਭੀਰ ਸੰਕਟ ਵੇਲੇ ਆਮ ਆਦਮੀ ਪਾਰਟੀ ਵੱਲੋਂ ਲੋਕਾਂ ਪ੍ਰਤੀ ਬਣਦੀ ਜ਼ਿੰਮੇਵਾਰੀ ਤੋਂ ਭੱਜਣ ਦੇ ਤਰੀਕੇ ’ਤੇ ਹੈਰਾਨੀ ਪ੍ਰਗਟ ਕਰਦਿਆਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਛੇ ਮੰਤਰੀ ਤੇ ਮੁੱਖ ਮੰਤਰੀ ਆਪ ਜ਼ਿਲ੍ਹੇ ਦਾ ਦੌਰਾ ਕਰ ਚੁੱਕੇ ਹਨ ਪਰ ਹਾਲੇ ਤੱਕ ਵਿਸ਼ੇਸ਼ ਗਿਰਦਾਵਰੀ ਸ਼ੁਰੂ ਨਹੀਂ ਹੋਈ।

  ਉਹਨਾਂ ਕਿਹਾ ਕਿ ਮੈਂ ਪ੍ਰਸ਼ਾਸਨ ਨਾਲ ਗੱਲ ਕੀਤੀ ਹੈ ਤੇ ਉਹਨਾਂ ਮੈਨੂੰ ਦੱਸਿਆ ਹੈ ਕਿ ਕੋਈ ਵੀ ਰਾਹਤ ਇਸ ਲਈ ਪ੍ਰਦਾਨ ਨਹੀਂ ਕੀਤੀ ਜਾ ਰਹੀ ਕਿਉਂਕਿ ਸਰਕਾਰ ਤੋਂ ਕੋਈ ਹਦਾਇਤ ਨਹੀਂ ਮਿਲੀ। ਉਹਨਾਂ ਮੰਗ ਕੀਤੀ ਕਿ ਸਾਰੇ ਕਿਸਾਨ ਜਿਹਨਾਂ ਦੀਆਂ ਫਸਲਾਂ ਤੇ ਬਾਗ ਭਾਰੀ ਬਰਸਾਤਾਂ ਤੇ ਹੜ੍ਹਾਂ ਕਾਰਨ ਤਬਾਹ ਹੋਏ ਹਨ, ਉਹਨਾਂ ਨੁੰ 30 ਹਜ਼ਾਰ ਰੁਪਏ ਪ੍ਰਤੀ ਏਕੜ ਦਾ ਮੁਆਵਜ਼ਾ ਦਿੱਤਾ ਜਾਵੇ। ਉਹਨਾਂ ਕਿਹਾ ਕਿ ਠੇਕੇ ’ਤੇ ਖੇਤੀ ਕਰਦੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਵਿਚ ਪਹਿਲ ਕੀਤੀ ਜਾਵੇ ਤੇ ਉਹਨਾਂ ਨੇ ਪਿੰਡ ਰੁਕਣਪੁਰਾ ਖੂਈ ਖੇੜਾ ਦੇ ਠੇਕੇ ’ਤੇ ਖੇਤੀ ਕਰਦੇ ਕਿਸਾਨ ਦਾ ਹਵਾਲਾ ਦਿੱਤਾ ਜਿਸ ਦੀ 60 ਏਕੜ ਵਿਚ ਖੜ੍ਹੀ ਫਸਲ ਤਬਾਹ ਹੋ ਗਈ ਹੈ।

  ਉਹਨਾਂ ਜ਼ੋਰ ਦੇ ਕੇ ਕਿਹਾ ਕਿ ਜਿਹੜੇ ਕਿਸਾਨਾਂ ਦੀ ਨਰਮੇ ਤੇ ਝੋਨੇ ਦੀ ਫਸਲ ਤਬਾਹ ਹੋਈ ਹੈ ਤੇ ਉਹਨਾਂ ਦੇ ਕਿੰਨੂਆਂ ਦੇ ਬਾਗ ਤਬਾਹ ਹੋਏ ਹਨ, ਉਹਨਾਂ ਦੇ ਮਜ਼ਦੂਰਾਂ ਦੀ ਹਾਲਾਤ ਵੀ ਬਹੁਤ ਖਰਾਬ ਹੈ। ਉਹਨਾਂ ਦੱਸਿਆ ਕਿ ਦਿਹਾੜੀਦਾਰਾਂ ਨੇ ਉਹਨਾਂ ਕੋਲ ਪਹੁੰਚ ਕੀਤੀ ਹੈ ਤੇ ਦੱਸਿਆ ਹੈ ਕਿ ਫਸਲਾਂ ਤਬਾਹ ਹੋਣ ਕਾਰਨ ਉਹਨਾਂ ਕੋਲ ਕੋਈ ਕੰਮ ਨਹੀਂ ਹੈ ਤੇ ਸਰਕਾਰ ਨੂੰ ਉਹਨਾਂ ਨੁੰ ਰਾਹਤ ਦੇਣੀ ਚਾਹੀਦੀ ਹੈ।

  ਸਰਦਾਰ ਬਾਦਲ ਨੇ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਡਰੇਨਾਂ ਦੀ ਸਫਾਈ ਨਾ ਕਰਨ ਦੀ ਵੀ ਨਿਖੇਧੀ ਕੀਤੀ ਤੇ ਕਿਹਾ ਕਿ ਇਸ ਨਾਲ ਸਮੱਸਿਆ ਹੋਰ ਗੰਭੀਰ ਹੋਈ ਹੈ। ਉਹਨਾਂ ਕਿਹਾ ਕਿ ਸੇਮ ਨਾਲਾ ਜੋ ਇਲਾਕੇ ਵਿਚ ਬਣਾਇਆ ਸੀ, ਉਸ ਦੀ ਸਫਾਈ ਨਹੀਂ ਹੋਈ ਤੇ ਉਹ ਜੰਗਲ ਬਣਿਆ ਪਿਆ ਹੈ। ਉਹਨਾਂ ਨੇ ਅਬੋਹਰ ਸ਼ਹਿਰ ਵਿਚ ਵੀ ਕਈ ਇਲਾਕਿਆਂ ਵਿਚ ਹੜ੍ਹ ਆਉਣ ਦਾ ਹਵਾਲਾ ਦਿੱਤਾ ਤੇ ਦੱਸਿਆ ਕਿ ਸਾਬਕਾ ਪੀਸੀਸੀ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਹੇਠ ਇਥੇ ਡਰੇਨੇਜ ਤੇ ਸੀਵਰੇਜ ਪਾਈਪ ਪਾਉਣ ਵੇਲੇ ਹੋਏ ਭ੍ਰਿਸ਼ਟਾਚਾਰ ਕਾਰਨ ਅਜਿਹਾ ਹੋਇਆ ਹੈ।

  ਸਰਦਾਰ ਬਾਦਲ ਨੇ ਕਿਹਾ ਕਿ ਇਲਾਕੇ ਦੇ ਕਿਸਾਨਾਂ ਨੂੰ 2020 ਵਿਚ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਹਾਲੇ ਤੱਕ ਮੁਆਵਜ਼ਾ ਨਹੀਂ ਮਿਲਿਆ ਅਤੇ ਹੁਣ ਦੂਹਰੀ ਮਾਰ ਪੈ ਗਈ ਹੈ। ਉਹਨਾਂ ਕਿਹਾ ਕਿ ਪੁਰਾਣਾ ਮੁਆਵਜ਼ਾ ਕਿਸਾਨਾਂ ਨੂੰ ਤੁਰੰਤ ਮਿਲਣਾ ਚਾਹੀਦਾ ਹੈ।
  Published by:Gurwinder Singh
  First published:

  Tags: Shiromani Akali Dal, Sukhbir Badal

  ਅਗਲੀ ਖਬਰ