ਕੋਟਕਪੂਰਾ ਗੋਲੀਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਦੇ ਵੱਲੋਂ ਫਰੀਦਕੋਟ ਦੀ ਅਦਾਲਤ ਦੇ ਵਿੱਚ ਚਾਰਜਸ਼ੀਟ ਦਾਖ਼ਲ ਕੀਤੀ ਗਈ ਹੈ ਜਿਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕੇ ਵੱਡਾ ਬਿਆਨ ਦਿੱਤਾ ਹੈ। ਟਵੀਟ 'ਚ ਉਨ੍ਹਾਂ ਕਿਹਾ 'ਕੋਟਕਪੂਰਾ ਗੋਲੀਕਾਂਡ ਦੇ ਦੋਸ਼ੀ ਅਤੇ ਸਾਜ਼ਿਸ਼ ਰਚਣ ਵਾਲਿਆਂ ਦੇ ਚਿਹਰੇ ਹੋਏ ਬੇਨਕਾਬ..ਕਰੋੜਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਸਕੂਨ ਮਿਲੇਗਾ .. ਅਸੀਂ ਇਨਸਾਫ਼ ਦਿਵਾਉਣ ਦੇ ਵਾਅਦੇ ਤੇ ਕਾਇਮ ਹਾਂ …ਮੰਤਰੀ ਜਾਂ ਸੰਤਰੀ ਕਾਨੂੰਨ ਸਭ ਲਈ ਇੱਕ ਹੈ..ਸੱਚ ਕਦੇ ਛੁਪਦਾ ਨਹੀਂ ...।
ਕੋਟਕਪੂਰਾ ਗੋਲੀ ਕਾਂਡ ਦੇ ਦੋਸ਼ੀ ਅਤੇ ਸਾਜ਼ਿਸ਼ ਰਚਣ ਵਾਲਿਆਂ ਦੇ ਚਿਹਰੇ ਹੇਏ ਬੇਨਕਾਬ..ਕਰੋੜਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਸਕੂਨ ਮਿਲੇਗਾ .. ਅਸੀਂ ਇਨਸਾਫ਼ ਦਿਵਾਉਣ ਦੇ ਵਾਅਦੇ ਤੇ ਕਾਇਮ ਹਾਂ …ਮੰਤਰੀ ਜਾਂ ਸੰਤਰੀ ਕਾਨੂੰਨ ਸਭ ਲਈ ਇੱਕ ਹੈ..ਸੱਚ ਕਦੇ ਛੁਪਦਾ ਨਹੀਂ ..
— Bhagwant Mann (@BhagwantMann) February 24, 2023
ਜ਼ਿਕਰਯੋਗ ਹੈ ਕਿ ਕੋਟਕਪੂਰਾ ਗੋਲੀਕਾਂਡ ਦੇ ਮਾਮਲੇ ਵਿੱਚ ਏ.ਡੀ.ਜੀ.ਪੀ. ਐੱਲ. ਕੇ. ਯਾਦਵ ਦੀ ਅਗਵਾਈ ਵਿੱਚ ਬਣਾਈ ਗਈ ਸਿੱਟ ਵੱਲੋਂ ਫਰੀਦਕੋਟ ਦੀ ਅਦਾਲਤ ਵਿੱਚ 7 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਖ਼ਲ ਕੀਤੀ ਗਈ ਹੈ।ਮਿਲੀ ਜਾਣਕਾਰੀ ਦੇ ਮੁਤਾਬਕ ਇਸ ਚਾਰਜਸ਼ੀਟ ਦੇ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦਾ ਵੀ ਨਾਮ ਸ਼ਾਮਲ ਹੈ। ਇਸ ਤੋ ਇਲਾਵਾ ਚਲਾਨ ਵਿੱਚ ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਅਤੇ ਤੱਤਕਾਲੀ ਐੱਸ.ਐੱਸ.ਪੀ. ਚਰਨਜੀਤ ਸ਼ਰਮਾ, ਮੁਅੱਤਲ ਆਈ. ਜੀ. ਪਰਮਰਾਜ ਉਮਰਾਨੰਗਲ ਦਾ ਨਾਂ ਵੀ ਸ਼ਾਮਲ ਕੀਤਾ ਗਿਆ ਹੈ। ਚਾਰਜਸ਼ੀਟ ਦੇ ਵਿੱਚ ਸੁਖਬੀਰ ਸਿੰਘ ਬਾਦਲ ਅਤੇ ਸੁਮੇਧ ਸੈਣੀ ਨੂੰ ਮਾਸਟਰਮਾਈਂਡ ਬਣਾਇਆ ਗਿਆ ਹੈ। ਉਨ੍ਹਾਂ ਖ਼ਿਲਾਫ਼ 307, 120 ਸਮੇਤ ਵੱਖ-ਵੱਖ ਧਾਰਾਵਾਂ ਲਗਾਈਆਂ ਗਈਆਂ ਹਨ।
ਇਸ ਚਾਰਜਸ਼ੀਟ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਿਆਨ ਦਿੱਤਾ ਹੈ ਕਿ ਇਹ ਸਭ ਕੁਝ ਇੱਕ ਸਾਜ਼ਿਸ਼ ਦੇ ਤਹਿਤ ਕੀਤਾ ਗਿਆ ਹੈ । ਬੀਤੇ ਸੱਤ ਸਾਲਾਂ ਤੋਂ ਇਨ੍ਹਾਂ ਦਾ ਇੱਕ ਹੀ ਮਕਸਦ ਰਿਹਾ ਹੈ ਕਿ ਬਾਦਲ ਪਰਿਵਾਰ ਨੂੰ ਨਿਸ਼ਾਨਾ ਬਣਾਿਅੲ ਜਾਵੇ । ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਬਾਦਲ ਪਰਿਵਾਰ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਇਹ ਸਭ ਕਾਰਵਾਈ ਰਾਜਨੀਤੀ ਤੋਂ ਪ੍ਰੇਰਿਤ ਹੈ ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Aam Aadmi Party Punjab, CM Bhagwant mann, Kotkapura firing, Punjab government, Punjab news, Tweet