Home /News /punjab /

ਖੇਡ ਮੰਤਰੀ ਮੀਤ ਹੇਅਰ ਨੇ ਕਾਂਸੇ ਤਮਗਾ ਜੇਤੂ ਹਰਜਿੰਦਰ ਕੌਰ ਨੂੰ ਘਰ ਜਾ ਕੇ ਦਿੱਤੀ ਵਧਾਈ

ਖੇਡ ਮੰਤਰੀ ਮੀਤ ਹੇਅਰ ਨੇ ਕਾਂਸੇ ਤਮਗਾ ਜੇਤੂ ਹਰਜਿੰਦਰ ਕੌਰ ਨੂੰ ਘਰ ਜਾ ਕੇ ਦਿੱਤੀ ਵਧਾਈ

ਖੇਡ ਮੰਤਰੀ ਮੀਤ ਹੇਅਰ ਨੇ ਕਾਂਸੇ ਤਮਗਾ ਜੇਤੂ ਹਰਜਿੰਦਰ ਕੌਰ ਨੂੰ ਘਰ ਜਾ ਕੇ ਦਿੱਤੀ ਵਧਾਈ

ਖੇਡ ਮੰਤਰੀ ਮੀਤ ਹੇਅਰ ਨੇ ਕਾਂਸੇ ਤਮਗਾ ਜੇਤੂ ਹਰਜਿੰਦਰ ਕੌਰ ਨੂੰ ਘਰ ਜਾ ਕੇ ਦਿੱਤੀ ਵਧਾਈ

ਪੰਜਾਬ ਦੇ ਮੈਡਲ ਜਿੱਤਣ ਵਾਲੇ ਖਿਡਾਰੀਆਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ ਕਿਉਂਕਿ ਅਜੇ ਤਕ ਕਿਸੇ ਵੀ ਸਰਕਾਰ ਵੱਲੋਂ ਪਾਲਿਸੀ ਨਹੀਂ ਬਣਾਈ ਗਈ ਕਿ ਉਨ੍ਹਾਂ ਨੂੰ ਨੌਕਰੀ ਦਿੱਤੀ ਜਾਵੇ ਪਰ  ਆਪ ਪਾਰਟੀ ਵੱਲੋਂ ਇਨ੍ਹਾਂ ਸਾਰੇ ਖਿਡਾਰੀਆਂ ਨੂੰ ਨੌਕਰੀ ਵੀ ਦਿੱਤੀ ਜਾਵੇਗੀ।

  • Share this:
    ਭੁਪਿੰਦਰ ਸਿੰਘ


    ਨਾਭਾ-  ਕਾਮਨਵੈਲਥ ਗੇਮਾਂ ਵਿਚ ਨਾਭਾ ਬਲਾਕ ਦੇ ਪਿੰਡ ਮੈਹਸ ਦੀ ਰਹਿਣ ਵਾਲੀ ਹਰਜਿੰਦਰ ਕੌਰ ਦੇ ਘਰ  ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੈ ਜਿੱਥੇ ਕੁਝ ਦਿਨ ਪਹਿਲਾਂ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌਡ਼ੇਮਾਜਰਾ ਵੱਲੋਂ ਵਧਾਈ ਦਿੱਤੀ ਗਈ ਸੀ ਤੇ ਅੱਜ ਪੰਜਾਬ ਦੇ ਖੇਡ ਮੰਤਰੀ ਮੀਤ ਹੇਅਰ ਵੱਲੋਂ ਵੀ ਹਰਜਿੰਦਰ ਕੌਰ ਦੇ ਘਰ ਜਾ ਕੇ ਵਧਾਈ ਦਿੱਤੀ ਗਈ ਅਤੇ ਹਰਜਿੰਦਰ ਕੌਰ ਦੀ ਹੌਸਲਾ ਅਫਜ਼ਾਈ ਕੀਤੀ ਗਈ।


    ਖੇਡ ਮੰਤਰੀ ਮੀਤ ਹੇਅਰ ਨੇ ਅੱਗੇ ਕਿਹਾ ਕਿ ਪੰਜਾਬ ਦੇ ਮੈਡਲ ਜਿੱਤਣ ਵਾਲੇ ਖਿਡਾਰੀਆਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ ਕਿਉਂਕਿ ਅਜੇ ਤਕ ਕਿਸੇ ਵੀ ਸਰਕਾਰ ਵੱਲੋਂ ਪਾਲਿਸੀ ਨਹੀਂ ਬਣਾਈ ਗਈ ਕਿ ਉਨ੍ਹਾਂ ਨੂੰ ਨੌਕਰੀ ਦਿੱਤੀ ਜਾਵੇ ਪਰ  ਆਪ ਪਾਰਟੀ ਵੱਲੋਂ ਇਨ੍ਹਾਂ ਸਾਰੇ ਖਿਡਾਰੀਆਂ ਨੂੰ ਨੌਕਰੀ ਵੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਇਨ੍ਹਾਂ ਖਿਡਾਰੀਆਂ ਨੂੰ ਅਸੀਂ ਬਣਦਾ ਮਾਣ ਸਤਿਕਾਰ ਨਹੀਂ ਦੇਵਾਂਗੇ ਤਾਂ ਹੋਰ ਖਿਡਾਰੀ ਪੰਜਾਬ ਵਿੱਚ ਪੈਦਾ ਨਹੀਂ ਹੋਣਗੇ ਸਾਡੀ ਸਰਕਾਰ ਦਾ ਫਰਜ਼ ਬਣਦਾ ਹੈ ਕਿ ਅਸੀਂ ਇਨ੍ਹਾਂ ਖਿਡਾਰੀਆਂ ਨੂੰ ਮਾਣ ਸਤਿਕਾਰ ਦੇਈਏ ਅਤੇ ਮੈਨੂੰ  ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਸ਼ੇਸ਼ ਤੌਰ ਤੇ ਇੱਥੇ ਭੇਜਿਆ ਗਿਆ ਹੈ।





    ਇਸ ਮੌਕੇ ਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ  ਦੇ ਵਾਈਸ ਚਾਂਸਲਰ ਪ੍ਰੋਫ਼ੈਸਰ ਅਰਵਿੰਦ ਅਤੇ ਪੰਜਾਬੀ ਯੂਨੀਵਰਸਿਟੀ ਦੇ ਡਾਇਰੈਕਟਰ ਸਪੋਰਟਸ ਡਾ ਗੁਰਦੀਪ ਕੌਰ ਰੰਧਾਵਾ ਨੇ ਕਿਹਾ ਕਿ ਸਾਨੂੰ ਮਾਣ ਹੈ ਕਿ ਇਕ ਛੋਟੇ ਜਿਹੇ ਪਿੰਡ ਤੋਂ ਉੱਠ ਕੇ  ਹਰਜਿੰਦਰ ਕੌਰ ਵੱਲੋਂ ਪੂਰੇ ਦੇਸ਼ ਦਾ ਨਾਮ ਰੌਸ਼ਨ ਕੀਤਾ ਗਿਆ ਹੈ ਅਤੇ ਹਰਜਿੰਦਰ ਕੌਰ ਵੱਲੋਂ ਅਣਥੱਕ ਮਿਹਨਤ ਦੇ ਚੱਲਦਿਆਂ ਇਸ ਮੁਕਾਮ ਤੇ ਅੱਜ ਪਹੁੰਚੀ ਹੈ  ਅਤੇ ਯੂਨੀਵਰਸਿਟੀ ਵੱਲੋਂ ਵੀ ਹਰਜਿੰਦਰ ਕੌਰ ਨੂੰ ਨੌਕਰੀ ਦੇਣ ਦਾ ਐਲਾਨ ਕੀਤਾ।

    Published by:Ashish Sharma
    First published:

    Tags: AAP Punjab, CWG, Gurmeet Singh Meet Hayer, Nabha, Sports

    ਅਗਲੀ ਖਬਰ