
ਕਾਗਜ਼ ਵਾਪਸੀ ਤੋਂ ਬਾਅਦ ਰਾਜ ਚੋਣ ਕਮਿਸ਼ਨ ਨੇ ਜਾਰੀ ਕੀਤੇ ਅੰਕੜੇ...
ਪੰਜਾਬ ਦੀਆਂ ਪੰਚਾਇਤੀ ਚੋਣਾਂ 'ਚ 28 ਹਜ਼ਾਰ 375 ਉਮੀਦਵਾਰ ਸਰਪੰਚੀ ਲਈ ਕਿਸਮਤ ਅਜ਼ਮਾਉਣਗੇ। ਕਾਗਜ਼ ਵਾਪਸੀ ਤੋਂ ਬਾਅਦ ਰਾਜ ਚੋਣ ਕਮਿਸ਼ਨ ਨੇ ਅੰਕੜੇ ਜਾਰੀ ਕੀਤੇ ਹਨ। 1 ਹਜ਼ਾਰ 863 ਸਰਪੰਚਾਂ ਦੀ ਨਿਰਵਿਰੋਧ ਚੋਣ ਹੋਈ ਹੈ।
ਸੂਬੇ ਵਿੱਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਲਈ ਕਾਗਜ਼ ਵਾਪਸੀ ਤੋਂ ਬਾਅਦ ਰਾਜ ਚੋਣ ਕਮਿਸ਼ਨ ਵੱਲੋਂ ਉਮੀਦਵਾਰਾਂ ਦਾ ਫਾਈਨਲ ਅੰਕੜਾ ਜਾਰੀ ਕਰ ਦਿੱਤਾ ਹੈ। ਸੂਬੇ ਦੀਆਂ 13,276 ਗ੍ਰਾਮ ਪੰਚਾਇਤਾਂ ਲਈ 28,375 ਸਰਪੰਚੀ ਦੇ ਉਮੀਦਵਾਰ ਹਨ, ਜਦਕਿ 1863 ਉਮੀਦਵਾਰ ਨਿਰਵਿਰੋਧ ਚੁਣੇ ਗਏ ਹਨ।
ਗੱਲ ਪੰਚਾਂ ਦੀ ਕਰੀਏ, ਤਾਂ ਪੰਚਾਂ ਲਈ 1 ਲੱਖ 4 ਹਜ਼ਾਰ 27 ਉਮੀਦਵਾਰ ਕਿਸਮਤ ਅਜ਼ਮਾ ਰਹੇ ਨੇ, ਜਦਕਿ 22,203 ਪੰਚਾਂ ਦੀ ਨਿਰਵਿਰੋਧ ਚੋਣ ਹੋ ਚੁੱਕੀ ਹੈ। ਦੱਸ ਦਈਏ ਕਿ ਸੂਬੇ ਦੀਆਂ ਪੰਚਾਇਤਾਂ ਦੀ ਚੋਣ ਲਈ 30 ਤਾਰੀਖ ਨੂੰ ਵੋਟਿੰਗ ਹੋਣੀ ਹੈ ਤੇ ਉਸੇ ਦਿਨ ਨਤੀਜਿਆਂ ਦਾ ਐਲਾਨ ਹੋਵੇਗਾ।
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।