ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਉਤੇ ਨਸ਼ਿਆਂ ਦੇ ਮਾਮਲੇ ਵਿਚ ਪਰਚਾ ਦਰਜ ਹੋਣ ਉਤੇ ਵੱਡਾ ਬਿਆਨ ਦਿੱਤਾ ਹੈ।
ਦਾਦੂਵਾਲ ਨੇ ਕਿਹਾ ਹੈ ਕਿ 'ਬੱਕਰੇ ਦੀ ਮਾਂ ਕਦ ਤੱਕ ਖੈਰ ਮਨਾਊ, ਇੱਕ ਦਿਨ ਤਾਂ ਬਲੀ ਚੜਨਾ ਹੀ ਪੈਣੈ".ਨਸ਼ਿਆਂ ਨਾਲ ਪੰਜਾਬ ਦੀ ਜਵਾਨੀ ਬਰਬਾਦ ਕਰ ਦਿੱਤੀ, ਡਰੱਗ ਕੇਸ ਵਿੱਚ ਮਜੀਠੀਆ ਉਤੇ ਆਖਰ ਪਰਚਾ ਦਰਜ਼, ਹੁਣ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਹੋਣਾ ਚਾਹੀਦੈ.'
ਉਧਰ, ਬਿਕਰਮ ਸਿੰਘ ਮਜੀਠੀਆ ਵਿਰੁੱਧ ਡਰੱਗ ਮਾਮਲੇ ਵਿਚ ਕੇਸ ਦਰਜ ਹੋਣ ਪਿੱਛੋਂ ਸਾਬਕਾ ਮੁੱਖ ਮੰਤਰੀ ਤੇ ਅਕਾਲੀ ਦਲ ਦੇ ਸ੍ਰਪਰਸਤ ਪ੍ਰਕਾਸ਼ ਸਿੰਘ ਬਾਦਲ ਦੇ ਕਿਹਾ ਹੈ ਕਿ ਸਾਨੂੰ ਪਹਿਲਾਂ ਹੀ ਪਤਾ ਸੀ ਜਦੋਂ ਪਿਛਲੇ ਦਿਨਾਂ ਵਿੱਚ ਤਿੰਨ ਵਾਰ ਡੀਜੀਪੀ ਬਦਲਿਆ ਗਿਆ ਸੀ।
"ਬੱਕਰੇ ਦੀ ਮਾਂ ਕਦ ਤੱਕ ਖੈਰ ਮਨਾਊਂ,ਇੱਕ ਦਿਨ ਤਾਂ ਬਲੀ ਚੜਨਾਂ ਹੀ ਪੈਣਾਂ".ਨਸ਼ਿਆਂ ਨਾਲ ਪੰਜਾਬ ਦੀ ਜਵਾਨੀ ਬਰਬਾਦ ਕਰ ਦਿੱਤੀ.ਡਰੱਗ ਕੇਸ ਵਿੱਚ ਮਜੀਠੀਆ ਤੇ ਆਖਰ ਪਰਚਾ ਦਰਜ਼.ਹੁਣ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਹੋਣਾ ਚਾਹੀਦੈ@ਦਾਦੂਵਾਲ
— Jathedar Daduwal (@dadusahib) December 21, 2021
ਇਹ ਸਿਰਫ ਬਾਦਲਾਂ ਤੇ ਮਜੀਠੀਆ ਨੂੰ ਜੇਲ੍ਹ ਵਿਚ ਡੱਕਣ ਲਈ ਕੀਤਾ ਗਿਆ ਸੀ। ਮੈਂ ਉਨ੍ਹਾਂ ਨੂੰ ਕਿਹਾ ਕਿ ਉਹ ਮੈਨੂੰ ਗ੍ਰਿਫਤਾਰ ਕਰ ਲੈਣ। ਬਦਲੇ ਦੀ ਰਾਜਨੀਤੀ ਦਾ ਖਮਿਆਜ਼ਾ ਭੁਗਤਣਾ ਪੈਂਦਾ ਹੈ।
ਉਨ੍ਹਾਂ ਕਿਹਾ ਕਿ ਮੇਰੇ 'ਤੇ ਵੀ ਸੈਂਕੜੇ ਪਰਚੇ ਦਰਜ ਹਨ। ਉਨ੍ਹਾਂ ਕਿਹਾ ਕਿ ਇਹ ਸਰਕਾਰ ਅਕਾਲੀ ਦਲ ਨੂੰ ਕਮਜ਼ੋਰ ਕਰਨਾ ਚਹੁੰਦੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Bikram Singh Majithia, Daduwal punjab, Drugs, Shiromani Akali Dal