ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਸਰਕਾਰ ਦੀ ਅੰਮ੍ਰਿਤਪਾਲ ਸਿੰਘ ਖਿਲਾਫ ਕਾਰਵਾਈ ਉਤੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਆਖਿਆ ਹੈ ਕਿ ਸੂਬਾ ਸਰਕਾਰ ਪੰਜਾਬ ਵਿਚ ਅਪਰਾਧਿਕ ਗਤੀਵਿਧੀਆਂ ਨਾਲ ਨਜਿੱਠਣ ਲਈ ਸਖਤ ਕਦਮ ਚੁੱਕਣ ਤੋਂ ਨਹੀਂ ਡਰਦੀ।
ਉਨ੍ਹਾਂ ਆਖਿਆ ਕਿ ਸ਼ਾਂਤੀ ਵਿਵਸਥਾ ਨੂੰ ਕਾਇਮ ਰੱਖਣ ਲਈ ਭਗਵੰਤ ਮਾਨ ਸਰਕਾਰ ਵੱਲੋਂ ਕੀਤੀ ਗਈ ਕਾਰਵਾਈ ਸ਼ਲਾਂਘਾਯੋਗ ਹੈ ਤੇ ਮੈਂ ਉਨ੍ਹਾਂ ਨੂੰ ਇਸ ਗੱਲ ਦੀ ਵਧਾਈ ਦਿੰਦਾ ਹਾਂ।
ਸ੍ਰੀ ਕੇਜਰੀਵਾਲ ਨੇ ਕਿਹਾ, ‘ਜਦੋਂ ਅਸੀਂ ਪੰਜਾਬ ਵਿਚ ਸੱਤਾ ਵਿਚ ਆਏ ਤਾਂ ਲੋਕਾਂ ਨੇ ਕਿਹਾ ਕਿ ‘ਆਪ’ ਸਿਰਫ਼ ਸਿੱਖਿਆ, ਸਿਹਤ ਅਤੇ ਬਿਜਲੀ ਦੇ ਖੇਤਰਾਂ ਵਿਚ ਕੰਮ ਕਰ ਸਕਦੀ ਹੈ, ਕਾਨੂੰਨ ਵਿਵਸਥਾ ਨੂੰ ਸੰਭਾਲਣਾ ਮੁਸ਼ਕਲ ਹੋਵੇਗਾ। ਪੰਜਾਬ ਸਰਹੱਦੀ ਸੂਬਾ ਹੈ, ਇਸ ਲਈ ਸਵਾਲ ਕੀਤਾ ਜਾ ਰਿਹਾ ਸੀ ਕਿ ਕੀ ਆਪ ਸਰਕਾਰ ਹਾਲਾਤਾਂ ਨੂੰ ਕਾਬੂ ਵਿਚ ਰੱਖ ਸਕੇਗੀ।
ਸਾਨੂੰ ਪਿਛਲੀਆਂ ਸਰਕਾਰਾਂ ਤੋਂ ਵਿਰਾਸਤ ’ਚ ਜੋ ਮਿਲਿਆ ਹੈ, ਉਸ ਤੋਂ ਲੱਗਦਾ ਹੈ ਕਿ ਅਪਰਾਧੀਆਂ ਨੂੰ ਸਿਆਸੀ ਸਰਪ੍ਰਸਤੀ ਹਾਸਲ ਸੀ ਪਰ ਸਾਡੀ ਸਰਕਾਰ ਇਮਾਨਦਾਰ ਹੈ। ਅਸੀਂ ਅਜਿਹੇ ਅਨਸਰਾਂ ਖਿਲਾਫ ਸਖਤ ਕਾਰਵਾਈ ਕਰਦੇ ਹਾਂ।’
ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਬੜੀ ਸਿਆਣਪ ਨਾਲ ਕੰਮ ਕੀਤਾ ਹਨ, ਜਿਸ ਲਈ ਉਹ ਉਨ੍ਹਾਂ ਨੂੰ ਵਧਾਈ ਦਿੰਦੇ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।