ਅੰਮ੍ਰਿਤਸਰ ਦੇ ਵਿਰਾਸਤੀ ਮਾਰਗ 'ਤੇ ਲੱਗੇ ਬੁੱਤ ਤੋੜਨ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਸਿੱਖ ਨੌਜਵਾਨਾਂ ਨੂੰ ਅੰਮ੍ਰਿਤਸਰ ਜੇਲ੍ਹ ਵਿਚੋਂ ਰਿਹਾਅ ਕਰ ਦਿੱਤਾ ਗਿਆ ਹੈ। ਇਨ੍ਹਾਂ ਸਿੱਖਾਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕਈ ਜਥੇਬੰਦੀਆਂ ਨੇ ਰੋਸ ਮੁਜ਼ਾਹਰੇ ਕੀਤੇ ਸਨ।
ਦੱਸ ਦਈਏ ਕਿ ਕੁਝ ਦਿਨ ਪਹਿਲਾਂ ਕੁਝ ਨੌਜਵਾਨਾਂ ਨੇ ਅੰਮ੍ਰਿਤਸਰ ਦੇ ਵਿਰਾਸਤੀ ਮਾਰਗ 'ਤੇ ਲੱਗੇ ਬੁੱਤਾਂ ਦੀ ਭੰਨਤੋੜ ਕੀਤੀ ਸੀ। ਜਿਸ ਪਿੱਛੋਂ ਪੁਲਿਸ ਨੇ ਨੌਜਵਾਨਾਂ ਨੂੰ ਹਿਸਾਰਤ ਵਿਚ ਲੈ ਲਿਆ ਸੀ। ਇਸ ਖਿਲਾਫ ਵੱਡੀ ਗਿਣਤੀ ਸਿੱਖ ਜਥੇਬੰਦੀਆਂ ਨਿੱਤਰ ਆਈਆਂ ਸਨ। ਅਕਾਲ ਤਖਤ ਦੇ ਜਥੇਦਾਰ ਨੇ ਵੀ ਬੁੱਤਾਂ ਨੂੰ ਇਸ ਥਾਂ ਤੋਂ ਹਟਾਉਣ ਦੇ ਮਸਲੇ ਉਤੇ ਤਿੰਨ ਮੈਂਬਰੀ ਕਮੇਟੀ ਕਾਇਮ ਕੀਤੀ ਸੀ ਜਿਸ ਨੇ ਆਪਣੀ ਰਿਪੋਰਟ ਤਿੰਨ ਦਿਨਾਂ ਵਿਚ ਦੇਣੀ ਸੀ ਪਰ ਇਸ ਤੋਂ ਪਹਿਲਾਂ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਰਾਸਤੀ ਬੁੱਤ ਹਟਾਉਣ ਦੇ ਹੁਕਮ ਦੇ ਦਿੱਤੇ ਤੇ ਗ੍ਰਿਫਤਾਰ ਕੀਤੇ ਨੌਜਵਾਨਾਂ ਨਾਲ ਨਰਮੀ ਵਰਤਣ ਦੀ ਹਦਾਇਤ ਕੀਤੀ ਸੀ। ਇਸ ਤੋਂ ਬਾਅਦ ਪੁਲਿਸ ਨੇ ਅੱਜ ਗ੍ਰਿਫਤਾਰ ਕੀਤੇ ਸਾਰੇ ਸਿੱਖ ਨੌਜਵਾਨਾਂ ਨੂੰ ਰਿਹਾਅ ਕਰ ਦਿੱਤਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Amritsar, Jail, Sikh, Taksali Akali