ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ ਵਿਚ ਫੂਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ

News18 Punjabi | News18 Punjab
Updated: October 17, 2020, 3:50 PM IST
share image
ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ ਵਿਚ ਫੂਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ
ਖੇਤੀ ਕਾਨੂੰਨਾਂ ਖ਼ਿਲਾਫ਼ ਪੂਰੇ ਪੰਜਾਬ ਵਿਚ ਫੂਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ

  • Share this:
  • Facebook share img
  • Twitter share img
  • Linkedin share img
ਖੇਤੀ ਕਾਨੂੰਨ ਦੇ ਵਿਰੋਧ ਵਿਚ ਪੰਜਾਬ ਦੀਆਂ ਸਮੂਹ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਸੱਦੇ 'ਤੇ ਅੱਜ ਪਿੰਡਾਂ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕ ਕੇ ਪ੍ਰਦਰਸ਼ਨ ਕੀਤੇ ਗਏ। ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਦੇ ਸੱਦੇ ’ਤੇ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ’ਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ।

ਇਸੇ ਤਰ੍ਹਾਂ ਪਿੰਡ ਥੰਮਣਸਿੰਘਵਾਲਾ ਅਤੇ ਟੌਲ ਪਲਾਜ਼ਾ ਮਾਝੀ ਵਿਖੇ ਵੀ ਮੋਦੀ ਸਰਕਾਰ ਦੇ ਪੁਤਲੇ ਫੂਕੇ ਗਏ। ਕਿਸਾਨ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਕਿਸਾਨ ਆਗੂਆਂ ਨੂੰ ਜਲੀਲ ਕਰਨ ਦੀ ਕਾਰਵਾਈ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।  ਉਨ੍ਹਾਂ ਕਿਹਾ ਕਿ ਪੁਤਲੇ ਫੂਕਣ ਵਾਲੀ ਮੁਹਿੰਮ ਭਲਕੇ ਜ਼ੋਰ ਸ਼ੋਰ ਨਾਲ ਚਲਾਈ ਜਾਵੇਗੀ ਤਾਂ ਜੋ ਕੇਂਦਰ ਸਰਕਾਰ ਦਾ ਹੈਂਕੜ ਭਰੇ ਵਤੀਰੇ ਨੂੰ ਸਖ਼ਤ ਜਵਾਬ ਦਿੱਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸਾਰੀਆਂ ਕਿਸਾਨ ਜਥੇਬੰਦੀਆਂ ਖੇਤੀ ਬਿਲਾਂ ਦੇ ਮੁੱਦੇ ’ਤੇ ਇਕਮੱਤ ਤੇ ਇਕਜੁੱਟ ਹਨ। ਇਸ ਲਈ ਭਾਜਪਾ ਅਤੇ ਕੇਂਦਰ ਸਰਕਾਰ ਲਈ ਪੰਜਾਬ ਵਿੱਚੋਂ ਉਠਿਆ ਕਿਸਾਨੀ ਅੰਦੋਲਨ ਬਹੁਤ ਭਾਰੀ ਪਵੇਗਾ।

ਅੱਜ ਕਿਸਾਨ ਯੂਨੀਅਨ ਉਗਰਾਹਾਂ ਨੇ ਸੰਗਰੂਰ ਚੰਡੀਗੜ੍ਹ ਮਾਰਗ ਉਤੇ ਲੱਗੇ ਟੋਲ ਪਲਾਜ਼ਾ ਦੇ ਉੱਪਰ ਪੱਕੇ ਤੌਰ ਉਤੇ ਜਾਮ ਲਗਾ ਦਿੱਤਾ ਅਤੇ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਸਾਨ ਆਗੂਆਂ ਨੇ ਕਿਹਾ ਕਿ ਇਸ ਵਾਰ ਦੀਵਾਲੀ ਦੁਸਹਿਰੇ ਦਾ ਤਿਉਹਾਰ ਇੱਥੇ ਹੀ ਮਨਾਇਆ ਜਾਵੇਗਾ ਹੈ।
ਕਿਸਾਨ ਆਗੂਆ ਨੇ ਅੱਜ ਟੋਲ ਪਲਾਜ਼ਾ ਦੇ ਉੱਪਰ ਮੋਦੀ ਸਰਕਾਰ ਦਾ ਪੁਤਲਾ ਸਾੜ ਕੇ ਰੋਸ ਮੁਜ਼ਾਹਰਾ ਕੀਤਾ ਅਤੇ ਵੱਡੀ ਗਿਣਤੀ ਦੇ ਵਿੱਚ ਪਹੁੰਚੀਆਂ ਕਿਸਾਨ ਬੀਬੀਆਂ ਨੇ ਵੀ ਸਰਕਾਰ ਦਾ ਪਿੱਟ ਸਿਆਪਾ ਕੀਤਾ ਅਤੇ ਕਿਹਾ ਕਿ ਜਦੋਂ ਤੱਕ ਪਾਸ ਕੀਤੇ ਗਏ ਆਰਡੀਨੈਂਸ ਰੱਦ ਨਹੀਂ ਹੋ ਜਾਂਦੇ, ਸੰਘਰਸ਼ ਜਾਰੀ ਰਹੇਗਾ। ਕਿਸਾਨ ਆਗੂਆਂ ਨੇ ਕਿਸਾਨ ਪ੍ਰਦਰਸ਼ਨ ਦੌਰਾਨ ਮਰਨ ਵਾਲੇ ਕਿਸਾਨਾਂ ਦੇ ਪਰਿਵਾਰ ਵਿੱਚੋਂ ਨੌਕਰੀ ਇੱਕ ਵਿਅਕਤੀ ਨੂੰ ਨੌਕਰੀ ਅਤੇ ਦਸ ਲੱਖ ਰੁਪਏ ਮੁਆਵਜ਼ੇ ਦੀ ਮੰਗ ਵੀ ਕੀਤੀ ਹੈ।
Published by: Gurwinder Singh
First published: October 17, 2020, 3:49 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading