ਲੁਧਿਆਣਾ: ਪੌਣੇ ਦੋ ਕਰੋੜ ਦੀ ਹੈਰੋਇਨ ਸਮੇਤ ਦੋ ਕਾਬੂ

News18 Punjabi | News18 Punjab
Updated: December 12, 2019, 7:43 PM IST
share image
ਲੁਧਿਆਣਾ: ਪੌਣੇ ਦੋ ਕਰੋੜ ਦੀ ਹੈਰੋਇਨ ਸਮੇਤ ਦੋ ਕਾਬੂ
ਲੁਧਿਆਣਾ: ਪੌਣੇ ਦੋ ਕਰੋੜ ਦੀ ਹੈਰੋਇਨ ਸਮੇਤ ਦੋ ਕਾਬੂ

ਪੁਲਿਸ ਨੇ ਦੋ ਮੋਟਰਸਵਾਰ ਵਿਅਕਤੀ ਨੂੰ ਰੋਕ ਕੇ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਇਨ੍ਹਾਂ ਕੋਲੋਂ 350 ਗ੍ਰਾਮ ਹੈਰੋਇਨ ਬਰਾਮਦ ਹੋਈ। ਸੂਤਰਾਂ ਅਨੁਸਾਰ ਫੜੀ ਗਈ ਹੈਰੋਇਨ ਦੀ ਕੀਮਤ ਅੰਤਰਾਸ਼ਟਰੀ ਬਾਜ਼ਾਰ ਵਿਚ ਪੌਣੇ ਦੋ ਕਰੋੜ ਰੁਪਏ ਦੱਸੀ ਜਾ ਰਹੀ ਹੈ।

  • Share this:
  • Facebook share img
  • Twitter share img
  • Linkedin share img
ਨਸ਼ਿਆਂ ਖਿਲਾਫ ਚਲਾਈ ਮੁਹਿੰਮ ਤਹਿਤ ਲੁਧਿਆਣਾ ਵਿਖੇ ਐਸਟੀਐਫ ਪੁਲਿਸ ਨੇ ਦੋ ਵਿਅਕਤੀ ਨੂੰ ਕਾਬੂ ਕੀਤਾ ਹੈ। ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆ ਐਸਟੀਐਫ ਇੰਚਾਰਚ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਲੁਧਿਆਣਾ ਵਿਖੇ ਪੁਲਿਸ ਨੇ ਲੇਬਰ ਕਾਲੋਨੀ ਵਿਚ ਸਪੈਸ਼ਲ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਪੁਲਿਸ ਨੇ ਦੋ ਮੋਟਰਸਵਾਰ ਵਿਅਕਤੀ ਨੂੰ ਰੋਕ ਕੇ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਇਨ੍ਹਾਂ ਕੋਲੋਂ 350 ਗ੍ਰਾਮ ਹੈਰੋਇਨ ਬਰਾਮਦ ਹੋਈ। ਸੂਤਰਾਂ ਅਨੁਸਾਰ ਫੜੀ ਗਈ ਹੈਰੋਇਨ ਦੀ ਕੀਮਤ ਅੰਤਰਾਸ਼ਟਰੀ ਬਾਜ਼ਾਰ ਵਿਚ ਪੌਣੇ ਦੋ ਕਰੋੜ ਰੁਪਏ ਦੱਸੀ ਜਾ ਰਹੀ ਹੈ।



ਇੰਸਪੈਕਟਰ ਹਰਬੰਸ ਨੇ ਦੱਸਿਆ ਕਿ ਦੋਵੇਂ ਦੋਸ਼ੀ ਆਪਸ ਵਿਚ ਮਿਲ ਕੇ ਨਸ਼ਾ ਤਸਕਰੀ ਦਾ ਧੰਦਾ ਕਰ ਰਹੇ ਹਨ। ਇਹ ਦੋਵੇਂ ਖੁਦ ਵੀ ਨਸ਼ਾ ਕਰਦੇ ਹਨ। ਉਨ੍ਹਾਂ ਦੱਸਿਆ ਕਿ ਦੋਵੇਂ ਕਾਬੂ ਵਿਅਕਤੀਆਂ ਦੇ ਖਿਲਾਫ ਮੋਹਾਲੀ ਦੇ ਥਾਣਾ ਐਸਟੀਐਫ ਵਿਚ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 
Published by: Ashish Sharma
First published: December 12, 2019, 7:43 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading