ਟਿੱਡੀ ਦਲ ਬਾਰੇ ਅਫਵਾਹਾਂ ਫੈਲਾਉਣ ਵਾਲਿਆਂ ਖਿਲਾਫ ਹੋਵੇਗੀ ਸਖਤ ਕਾਰਵਾਈ 

News18 Punjabi | News18 Punjab
Updated: January 23, 2020, 9:43 AM IST
share image
ਟਿੱਡੀ ਦਲ ਬਾਰੇ ਅਫਵਾਹਾਂ ਫੈਲਾਉਣ ਵਾਲਿਆਂ ਖਿਲਾਫ ਹੋਵੇਗੀ ਸਖਤ ਕਾਰਵਾਈ 
ਪੰਜਾਬ ਦੇ ਕਿਸਾਨਾਂ ਲਈ ਨਵੀਂ ਮੁਸੀਬਤ, ਖੇਤੀਬਾੜੀ ਵਿਭਾਗ ਨੇ ਜਾਰੀ ਕੀਤਾ ਹਾਈ ਅਲਰਟ

ਬਠਿੰਡਾ ਸੋਸ਼ਲ ਮੀਡੀਆ 'ਤੇ ਟਿੱਡੀ ਦਲ ਦੀਆਂ ਅਫ਼ਵਾਹਾਂ ਫੈਲਾਉਣ ਵਾਲਿਆਂ ਖਿਲਾਫ਼ ਹੋਵੇਗੀ ਸਖ਼ਤ ਕਾਰਵਾਈ ਡਿਪਟੀ ਕਮਿਸ਼ਨਰ ਬਠਿੰਡਾ 

  • Share this:
  • Facebook share img
  • Twitter share img
  • Linkedin share img
ਬਠਿੰਡਾ ਦੇ ਡਿਪਟੀ ਕਮਿਸ਼ਨਰ ਬੀ. ਸ਼੍ਰੀਨਿਵਾਸਨ ਨੇ ਕਿਹਾ ਕਿ ਟਿੱਡੀ ਦਲ ਸਬੰਧੀ ਸੋਸ਼ਲ ਮੀਡੀਆ 'ਤੇ ਝੂਠੀਆਂ ਅਫ਼ਵਾਹਾਂ ਫੈਲਾਉਣ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਝੂਠੀਆਂ ਅਫ਼ਵਾਹਾਂ ਤੋਂ ਸੁਚੇਤ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਖੇਤੀਬਾੜੀ ਵਿਭਾਗ ਦੀਆਂ ਰਿਪੋਰਟਾਂ ਅਨੁਸਾਰ ਜ਼ਿਲ੍ਹੇ ਵਿੱਚ ਕਿਧਰੇ ਵੀ ਟਿੱਡੀ ਦਲ ਵਲੋਂ ਫ਼ਸਲਾਂ 'ਤੇ ਹਮਲਾ ਕਰਨ ਦੀ ਕੋਈ ਵੀ ਘਟਨਾ ਜਾਂ ਸੂਚਨਾ ਨਹੀਂ ਪ੍ਰਾਪਤ ਹੋਈ।

ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਟਿੱਡੀ ਦਲ ਦੇ ਫ਼ਸਲਾਂ 'ਤੇ ਹਮਲੇ ਪ੍ਰਤੀ ਖੇਤੀਬਾੜੀ ਵਿਭਾਗ ਨੂੰ ਅਗਾਊਂ ਸੁਚੇਤ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਵਲੋਂ ਇਸ ਸਬੰਧੀ ਲੋੜੀਂਦੇ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ। ਫ਼ਸਲਾਂ 'ਤੇ ਟਿੱਡੀ ਦਲ ਵਲੋਂ ਕੀਤੇ ਜਾਣ ਵਾਲੇ ਕਿਸੇ ਤਰ੍ਹਾਂ ਦੇ ਹਮਲੇ ਨੂੰ ਰੋਕਣ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਲਈ 8 ਟੀਮਾਂ ਦਾ ਗਠਨ ਕੀਤਾ ਗਿਆ। ਉਨ੍ਹਾਂ ਕਿਹਾ ਕਿ 7 ਟੀਮਾਂ ਬਲਾਕ ਪੱਧਰ, ਇਕ ਟੀਮ ਜ਼ਿਲ੍ਹਾ ਪੱਧਰ 'ਤੇ ਬਣਾਈ ਗਈ। ਹਰੇਕ ਟੀਮ ਵਿੱਚ ਤਿੰਨ ਮੈਂਬਰ ਅਧਿਕਾਰੀ ਤੇ ਕਰਮਚਾਰੀ ਸ਼ਾਮਲ ਹੋਣਗੇ।

ਉਨ੍ਹਾਂ ਕਿਸਾਨਾਂ ਨੂੰ ਸੁਚੇਤ ਕਰਦੇ ਹੋਏ ਦੱਸਿਆ ਕਿ ਬਾਲਗ ਟਿੱਡਿਆਂ ਦੀ ਪਹਿਚਾਣ ਪੀਲੇ ਰੰਗ ਦੇ ਸਰੀਰ ਉਪਰ ਕਾਲੇ ਰੰਗ ਦੇ ਨਿਸ਼ਾਨ ਤੇ ਜਬਾੜੇ ਗੂੜੇ ਜਾਮਣੀ ਕਾਲੇ ਰੰਗ ਤੋਂ ਹੁੰਦੀ ਹੈ। ਜੇਕਰ ਟਿੱਡਿਆਂ ਦਾ ਸੰਭਾਵੀ ਹਮਲਾ ਹੁੰਦਾ ਹੈ ਤਾਂ ਕਿਸਾਨਾਂ ਵੱਲੋਂ ਖਾਲੀ ਪੀਪੇ ਖੜਕਾ ਕੇ, ਅੱਗ ਦੀਆਂ ਮਸ਼ਾਲਾਂ ਆਦਿ ਰਾਹੀਂ ਉਸ ਨੂੰ ਹੇਠਾਂ ਜ਼ਮੀਨ ਤੋਂ ਉਤਰਣ ਤੋਂ ਰੋਕਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਟਿੱਡੀ ਦਲ ਝਾੜੀਆਂ ਆਦਿ 'ਤੇ ਉਤਰਦਾ ਹੈ ਤਾਂ ਉਸ ਨੂੰ ਅੱਗ ਲਗਾ ਕੇ ਖ਼ਤਮ ਕਰ ਦੇਣਾ ਚਾਹੀਦਾ ਹੈ
First published: January 22, 2020, 9:21 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading