ਨਸ਼ਿਆਂ ਨੂੰ ਉਤਸ਼ਾਹਿਤ ਕਰਨ ਵਾਲੇ ਕਲਾਕਾਰਾਂ ਖ਼ਿਲਾਫ਼ ਆਵੇਗਾ ਸਖ਼ਤ ਕਾਨੂੰਨ

News18 Punjab
Updated: August 13, 2019, 5:48 PM IST
ਨਸ਼ਿਆਂ ਨੂੰ ਉਤਸ਼ਾਹਿਤ ਕਰਨ ਵਾਲੇ ਕਲਾਕਾਰਾਂ ਖ਼ਿਲਾਫ਼ ਆਵੇਗਾ ਸਖ਼ਤ ਕਾਨੂੰਨ
News18 Punjab
Updated: August 13, 2019, 5:48 PM IST
ਪੰਜਾਬ ਦੇ ਸੈਰ ਸਪਾਟਾ ਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਕਲਾਕਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਫਿਲਮਾਂ ਤੇ ਗੀਤਾਂ ਰਾਹੀਂ ਨਸ਼ਿਆਂ ਨੂੰ ਉਤਸ਼ਾਹਿਤ ਨਾ ਕਰਨ। ਪੰਜਾਬ ਸਰਕਾਰ ਇਸ ਨੂੰ ਠੱਲ੍ਹ ਪਾਉਣ ਲਈ ਜਲਦ ਹੀ ਸਖ਼ਤ ਕਾਨੂੰਨ ਵੀ ਲੈ ਕੇ ਆ ਰਹੀ ਹੈ। ਅੱਜ ਉੱਘੇ ਲੋਕ ਗਾਇਕ ਪਰਮਜੀਤ ਸਿੰਘ ਸਿੱਧੂ (ਪੰਮੀ ਬਾਈ) ਵਿਸ਼ੇਸ਼ ਤੌਰ ’ਤੇ ਸਭਿਆਚਾਰਕ ਮਾਮਲਿਆਂ ਮੰਤਰੀ ਨਾਲ ਇਸ ਗੰਭੀਰ ਮਾਮਲੇ ਨੂੰ ਵਿਚਾਰਨ ਲਈ ਮੁਲਾਕਾਤ ਕਰਨ ਪਹੁੰਚੇ, ਜਿਨ੍ਹਾਂ ਨੇ ਪੰਜਾਬ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕੀਤਾ।

ਸ. ਚੰਨੀ ਨੇ ਇਸ ਮੌਕੇ ਨਸ਼ਿਆਂ ਦੀ ਦਲਦਲ ਵਿਚ ਧਸੀ ਪੰਜਾਬ ਦੀ ਨੌਜਵਾਨ ਪੀੜੀ ਬਾਰੇ ਚਿੰਤਾ ਕਰਦਿਆਂ ਕਿਹਾ ਕਿ ਨਸ਼ਿਆਂ ਨੂੰ ਪੰਜਾਬੀ ਕਲਾਕਾਰਾਂ ਨੇ ਫਿਲਮਾਂ ਅਤੇ ਗੀਤਾਂ ਰਾਹੀਂ ਬਹੁਤ ਉਤਸ਼ਾਹਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਵੀ ਇੱਕ ਵੱਡਾ ਕਾਰਨ ਹੈ ਕਿ ਨੌਜਵਾਨ ਪੀੜੀ ਜੋ ਇਨ੍ਹਾਂ ਕਲਾਕਾਰਾਂ ਨੂੰ ਆਪਣਾ ਰੋਲ ਮਾਡਲ ਮੰਨਦੇ ਹਨ, ਇਨ੍ਹਾਂ ਦੇ ਗੀਤ ਅਤੇ ਫਿਲਮਾਂ ਦੇਖ ਕੇ ਨਸ਼ਿਆਂ ਵੱਲ ਬਹੁਤ ਜਲਦ ਖਿੱਚੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਸ ਲਈ ਇਹ ਹੋਰ ਵੀ ਜ਼ਰੂਰੀ ਹੈ ਕਿ ਪੰਜਾਬੀ ਕਲਾਕਾਰ ਪੰਜਾਬ ਦੇ ਨੌਜਵਾਨਾਂ ਨੂੰ ਗਲਤ ਕੰਮਾਂ ਵੱਲ ਉਤਸ਼ਾਹਿਤ ਨਾ ਕਰਨ।

Loading...
ਇਸ ਮੌਕੇ ਪੰਮੀ ਬਾਈ ਨੇ ਕਿਹਾ ਕਿ ਪੰਜਾਬੀ ਗਾਇਕੀ ਰਾਹੀਂ ਫੈਲਾਏ ਜਾ ਰਹੇ ਸਭਿਆਚਾਰ ਪ੍ਰਦੂਸ਼ਣ ਨੂੰ ਦੂਰ ਕਰਨ ਲਈ ਸਖ਼ਤ ਕਦਮ ਉਠਾਏ ਜਾਣ ਦੀ ਲੋੜ ਹੈ। ਉਨ੍ਹਾਂ ਇਹ ਵੀ ਕਿਹਾ ਜੇਕਰ ਪੰਜਾਬ ਸਰਕਾਰ ਪੰਜਾਬੀ ਗੀਤਾਂ ਅਤੇ ਫਿਲਮਾਂ ਰਾਹੀਂ ਨਸ਼ਿਆਂ ਨੂੰ ਉਤਸ਼ਾਹਿਤ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਦਮ ਉਠਾਉਂਦੀ ਹੈ ਤਾਂ ਉਸ ਦੀ ਉਹ ਪੂਰਨ ਹਮਾਇਤ ਕਰਦੇ ਹਨ।
First published: August 13, 2019
ਹੋਰ ਪੜ੍ਹੋ
Loading...
ਅਗਲੀ ਖ਼ਬਰ
Loading...