ਕੋਵਿਡ ਲਹਿਰ ਨੂੰ ਰੋਕਣ ਲਈ ਹੁਣ ਸਖ਼ਤ ਕਦਮ ਚੁੱਕੇ ਬਿਨਾਂ ਨਹੀਂ ਸਰਨਾ: ਕੈਪਟਨ

News18 Punjabi | News18 Punjab
Updated: April 3, 2021, 8:59 AM IST
share image
ਕੋਵਿਡ ਲਹਿਰ ਨੂੰ ਰੋਕਣ ਲਈ ਹੁਣ ਸਖ਼ਤ ਕਦਮ ਚੁੱਕੇ ਬਿਨਾਂ ਨਹੀਂ ਸਰਨਾ: ਕੈਪਟਨ
ਕੋਵਿਡ ਲਹਿਰ ਨੂੰ ਰੋਕਣ ਲਈ ਸਖ਼ਤ ਕਦਮ ਚੁੱਕੇ ਬਿਨਾਂ ਨਹੀਂ ਸਰਨਾ: ਕੈਪਟਨ (file photo)

  • Share this:
  • Facebook share img
  • Twitter share img
  • Linkedin share img
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪਸ਼ਟ ਕਰ ਦਿੱਤਾ ਹੈ ਕਿ ਕਰੋਨਾ ਮਹਾਮਾਰੀ ਦੇ ਟਾਕਰੇ ਲਈ ਸਖਤ ਕਦਮ ਚੁੱਕਣੇ ਜ਼ਰੂਰੀ ਬਣ ਗਏ ਹਨ। ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਲੋਕ ਆਪਣੀ ਜ਼ਿੰਮੇਵਾਰੀ ਨਿਭਾਉਣ।

ਉਨ੍ਹਾਂ ਕਿ ਕਿਹਾ ਕਿ ਕੋਵਿਡ ਮਹਾਮਾਰੀ ਦੀ ਦੂਸਰੀ ਲਹਿਰ ਤੋਂ ਬਚਣ ਲਈ ਸਖ਼ਤ ਕਦਮ ਚੁੱਕਣੇ ਜ਼ਰੂਰੀ ਹੋ ਗਏ ਹਨ। ਮੁੱਖ ਮੰਤਰੀ ਨੇ ‘ਫੇਸਬੁੱਕ ਲਾਈਵ’ ਜ਼ਰੀਏ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਆਪਣੀ ਜ਼ਿੰਮੇਵਾਰੀ ਨਿਭਾਏਗੀ ਅਤੇ ਲੋਕ ਆਪਣੀ ਜ਼ਿੰਮੇਵਾਰੀ ਸਮਝਣ।

ਉਨ੍ਹਾਂ ਕਿਹਾ ਕਿ ਕਈ ਜ਼ਿਲ੍ਹਿਆਂ ਵਿਚ ਰਾਤ ਦੇ ਕਰਫਿਊ ਲੋਕਾਂ ਨੂੰ ਤੰਗ ਕਰਨ ਵਾਸਤੇ ਨਹੀਂ ਬਲਕਿ ਕੋਵਿਡ ਤੋਂ ਬਚਾਅ ਲਈ ਲਾਇਆ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਦੂਸਰੀ ਲਹਿਰ ਮਗਰੋਂ ਪੰਜਾਬ ਵਿਚ ਹਾਲਾਤ ਵਿਗੜਨ ਲੱਗੇ ਹਨ ਅਤੇ ਮੌਤ ਦਰ ਤੋਂ ਇਲਾਵਾ ਪਾਜ਼ੇਟਿਵ ਕੇਸਾਂ ਦੀ ਦਰ ਵਿਚ ਵੀ ਵਾਧਾ ਹੋਣ ਲੱਗਾ ਹੈ। ਹਾਲਾਤ ਇਹੀ ਰਹੇ ਤਾਂ ਸਖਤ ਕਦਮ ਚੁੱਕਣੇ ਪੈਣਗੇ।
ਉਨ੍ਹਾਂ ਕਿਹਾ ਕਿ ਕੋਵਿਡ ਲਹਿਰ ਕਿੰਨਾ ਸਮਾਂ ਚੱਲੇਗੀ, ਇਸ ਬਾਰੇ ਕੁਝ ਨਹੀਂ ਕਿਹਾ ਜਾ ਸਕਦਾ, ਪਰ ਇਸ ਤੋਂ ਬਚਾਅ ਕਰਨਾ ਪਵੇਗਾ। ਉਨ੍ਹਾਂ ਲੋਕਾਂ ਨੂੰ ਕੋਵਿਡ ਵੈਕਸੀਨ ਲਵਾਉਣ ਲਈ ਵੀ ਕਿਹਾ। ਮੁੱਖ ਮੰਤਰੀ ਨੇ ਅਪੀਲ ਕੀਤੀ ਹੈ ਕਿ ਕੋਵਿਡ ਪ੍ਰੋਟੋਕਾਲ ਦੀ ਪਾਲਣਾ ਕੀਤੀ ਜਾਵੇ। ਦੱਸ ਦਈਏ ਕਿ 8 ਅਪਰੈਲ ਨੂੰ ਕਰੋਨਾ ਦੀ ਸਥਿਤੀ ਬਾਰੇ ਜਾਇਜ਼ਾ ਲੈਣ ਤੋਂ ਬਾਅਦ ਮੁੱਖ ਮੰਤਰੀ ਕੁਝ ਸਖਤ ਕਦਮ ਚੁੱਕ ਸਕਦੇ ਹਨ।
Published by: Gurwinder Singh
First published: April 3, 2021, 8:59 AM IST
ਹੋਰ ਪੜ੍ਹੋ
ਅਗਲੀ ਖ਼ਬਰ