ਲੁਧਿਆਣਾ- ਪੰਜਾਬ ਵਿਧਾਨ ਸਭਾ ਚੋਣਾਂ ਲਈ ਭਲਕ ਨੂੰ ਵੋਟਿੰਗ ਹੈ। ਚੋਣ ਕਮਿਸ਼ਨ ਨੇ ਇਸ ਦੀਆਂ ਤਿਆਰੀਆਂ ਵੀ ਮੁਕੰਮਲ ਹੋ ਕਰ ਲਈਆਂ ਹਨ। ਚੋਣ ਤੋਂ ਇੱਕ ਦਿਨ ਪਹਿਲਾਂ ਲੁਧਿਆਣਾ ਵਿੱਚ ਵਿਦਿਆਰਥੀਆਂ ਨੇ ਵਿਧਾਨ ਸਭਾ ਚੋਣਾਂ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਹੈ। ਅੱਜ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ ਦੇ ਗੇਟ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ। ਵਿਦਿਆਰਥੀਆਂ ਨੇ ਕਿਹਾ ਕਿ ਉਹ 2022 ਦੀਆਂ ਚੋਣਾਂ ਦਾ ਬਾਈਕਾਟ ਕਰਨਗੇ। ਉਨ੍ਹਾਂ ਆਖਿਆ ਕਿ ਨਾ ਤਾਂ ਉਹ ਖੁਦ ਵੋਟ ਪਾਉਣਗੇ ਅਤੇ ਨਾ ਹੀ ਉਨ੍ਹਾਂ ਦੇ ਮਾਪਿਆਂ ਨੂੰ ਵੋਟ ਪਾਉਣ ਦੇਣਗੇ।
ਇਸ ਮੌਕੇ ਵਿਦਿਆਰਥੀਆਂ ਨੇ ਗੱਲਬਾਤ ਕਰਦਿਆਂ ਆਖਿਆ ਕਿ ਪਿਛਲੇ 6 ਦਿਨਾਂ ਤੋਂ ਕਰ ਰਹੇ ਹਨ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਹਨ ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ ਹੈ। ਸਾਡੀ ਮੰਗ ਹੈ ਕਿ ਜਦੋਂ ਪੂਰੇ ਸਾਲ ਵਿਦਿਆਰਥੀਆਂ ਦੀ ਆਨਲਾਈਨ ਕਲਾਸਾਂ ਲਗਾਈਆਂ ਗਈਆਂ ਪਰ ਇਮਤਿਹਾਨ ਕਿਉਂ ਆਫਲਾਈਨ ਲਏ ਜਾ ਹਨ। ਉਨ੍ਹਾਂ ਮੰਗ ਕੀਤੀ ਕਿ ਆਨਲਾਈਨ ਇਮਤਿਹਾਨ ਲਏ ਜਾਣ। ਵਿਦਿਆਰਥੀਆਂ ਨੇ ਆਖਿਆ ਕਿ ਜਦੋਂ ਤੱਕ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਦੋਂ ਤੱਕ ਸਾਡਾ ਪ੍ਰਦਰਸ਼ਨ ਜਾਰੀ ਰਹੇਗਾ। ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੇ ਕਿਹਾ ਕਿ ਉਹ 2022 ਦੀਆਂ ਚੋਣਾਂ ਦਾ ਬਾਈਕਾਟ ਕਰਨਗੇ। ਨਾ ਤਾਂ ਉਹ ਖੁਦ ਵੋਟ ਪਾਉਣਗੇ ਅਤੇ ਨਾ ਹੀ ਮਾਪਿਆਂ ਨੂੰ ਵੋਟ ਪਾਉਣ ਦੇਣਗੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Agriculture, Assembly Elections 2022, Ludhiana, Punjab Election 2022, Student, University