Home /News /punjab /

ਸੁਧੀਰ ਸੂਰੀ ਨੂੰ ਮਾਰਨ ਵਾਲੇ ਸੰਦੀਪ ਸਿੰਘ ਦੀ ਅੰਮ੍ਰਿਤਪਾਲ ਨਾਲ ਵੀਡੀਓ ਆਈ ਸਾਹਮਣੇ...

ਸੁਧੀਰ ਸੂਰੀ ਨੂੰ ਮਾਰਨ ਵਾਲੇ ਸੰਦੀਪ ਸਿੰਘ ਦੀ ਅੰਮ੍ਰਿਤਪਾਲ ਨਾਲ ਵੀਡੀਓ ਆਈ ਸਾਹਮਣੇ...

ਸੁਧੀਰ ਸੂਰੀ ਦੇ ਕਾਤਲ ਸੰਦੀਪ ਸਿੰਘ ਦੀ ਅੰਮ੍ਰਿਤਪਾਲ ਨਾਲ ਵੀਡੀਓ ਆਈ ਸਾਹਮਣੇ...

ਸੁਧੀਰ ਸੂਰੀ ਦੇ ਕਾਤਲ ਸੰਦੀਪ ਸਿੰਘ ਦੀ ਅੰਮ੍ਰਿਤਪਾਲ ਨਾਲ ਵੀਡੀਓ ਆਈ ਸਾਹਮਣੇ...

  • Share this:

ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਵਾਲੇ ਸੰਦੀਪ ਸਿੰਘ ਦੀ ਅੰਮ੍ਰਿਤਪਾਲ ਸਿੰਘ ਨਾਲ ਵੀਡੀਓ ਸਾਹਮਣੇ ਆਈ ਹੈ। ਵੀਡੀਓ ਵਿਚ ਸੰਦੀਪ, ਅੰਮ੍ਰਿਤਪਾਲ ਸਿੰਘ ਨਾਲ ਗੱਲਬਾਤ ਕਰ ਰਿਹਾ ਹੈ।

ਇਸ ਦੀ ਵੀਡੀਓ ਸੋਸ਼ਲ ਮੀਡੀਆ ਉਤੇ ਵਾਇਰਲ ਹੋ ਰਹੀ ਹੈ। ਦੱਸ ਦਈਏ ਕਿ ਅੰਮ੍ਰਿਤਸਰ 'ਚ ਸ਼ੁੱਕਰਵਾਰ ਨੂੰ ਦਿਨ-ਦਿਹਾੜੇ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਨੂੰ ਉਸ ਦੇ ਸੁਰੱਖਿਆ ਕਰਮੀਆਂ ਅਤੇ ਪੁਲਿਸ ਮੁਲਾਜ਼ਮਾਂ ਦੇ ਸਾਹਮਣੇ ਮਾਰ ਦੇਣ ਦੀ ਘਟਨਾ ਕਈ ਸਵਾਲ ਖੜ੍ਹੇ ਕਰ ਰਹੀ ਹੈ। ਪੁਲਿਸ ਨੇ ਗੋਲੀ ਚਲਾਉਣ ਵਾਲੇ ਸੰਦੀਪ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ।

ਸੰਦੀਪ ਦੀ ਕਾਰ ਉਤੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੀ ਤਸਵੀਰ ਹੈ, ਜੋ ਵਾਰਿਸ ਪੰਜਾਬ ਦਾ ਮੁਖੀ ਹੈ। ਅੰਮ੍ਰਿਤਪਾਲ ਨੂੰ ਜਰਨੈਲ ਸਿੰਘ ਭਿੰਡਰਾਂਵਾਲੇ ਅਤੇ ਖਾਲਿਸਤਾਨੀਆਂ ਦਾ ਸਮਰਥਕ ਮੰਨਿਆ ਜਾਂਦਾ ਹੈ। ਇਸ ਕਾਰ ਵਿੱਚੋਂ ਇਕ ਹਿੱਟ ਲਿਸਟ ਵੀ ਬਰਾਮਦ ਹੋਈ ਹੈ ਜਿਸ ਵਿੱਚ ਕੁਝ ਨਾਂ ਲਿਖੇ ਹੋਏ ਹਨ। ਇਨ੍ਹਾਂ ਵਿਚੋਂ ਕੁਝ ਨਾਮ ਮਾਰਕ ਕੀਤੇ ਹੋਏ ਸਨ।

ਪੁਲਿਸ ਸੂਤਰਾਂ ਦਾ ਕਹਿਣਾ ਹੈ ਕਿ ਹਮਲਾਵਰ ਪੂਰੀ ਯੋਜਨਾ ਬਣਾ ਕੇ ਆਏ ਸਨ। ਉਸ ਕੋਲ ਇੱਕ ਹਥਿਆਰ ਸੀ ਜਿਸ ਨੂੰ ਪੁਲਿਸ ਨੇ ਜ਼ਬਤ ਕਰ ਲਿਆ ਹੈ। ਸੂਰੀ ਦੇ ਸਮਰਥਕਾਂ ਦਾ ਸਪੱਸ਼ਟ ਕਹਿਣਾ ਹੈ ਕਿ ਇਹ ਕਤਲ ਖਾਲਿਸਤਾਨੀਆਂ ਨੇ ਕੀਤਾ ਹੈ ਅਤੇ ਉਨ੍ਹਾਂ ਦੀ ਹੋਰ ਵੀ ਕਈ ਲੋਕਾਂ ਨੂੰ ਮਾਰਨ ਦੀ ਸਾਜ਼ਿਸ਼ ਹੈ।

ਉਨ੍ਹਾਂ ਨੇ ਅੰਮ੍ਰਿਤਪਾਲ ਦਾ ਨਾਂ ਵੀ ਲਿਆ ਹੈ। ਦਰਅਸਲ ਅੰਮ੍ਰਿਤਪਾਲ ਕੁਝ ਸਮਾਂ ਪਹਿਲਾਂ ਹੀ ਦੁਬਈ ਤੋਂ ਭਾਰਤ ਆਇਆ ਸੀ। ਅੰਮ੍ਰਿਤਪਾਲ ਨੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਕਾਨਫਰੰਸਾਂ ਕੀਤੀਆਂ ਸਨ। ਹੁਣ ਡੀਜੀਪੀ ਨੇ ਪ੍ਰੈੱਸ ਕਾਨਫਰੰਸ ਕਰਕੇ ਲੋਕਾਂ ਨੂੰ ਸ਼ਾਂਤੀ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਉਹ ਖੁਦ ਦੌਰਾ ਕਰਨਗੇ। ਕਤਲ ਤੋਂ ਬਾਅਦ ਲੋਕ ਗੁੱਸੇ 'ਚ ਆ ਗਏ ਅਤੇ ਉਨ੍ਹਾਂ ਨੇ ਪ੍ਰਦਰਸ਼ਨ ਕੀਤਾ।

ਦਹਿਸ਼ਤ ਫੈਲਾਉਣ ਵਾਲੀ ਇਹ ਘਟਨਾ ਬਹੁਤ ਗੰਭੀਰ ਹੈ, ਕਿਉਂਕਿ ਦੋ ਦਿਨ ਪਹਿਲਾਂ ਕੇਂਦਰੀ ਖੁਫੀਆ ਏਜੰਸੀਆਂ ਨੇ ਸੁਧੀਰ ਦੇ ਨਾਂ ਦਾ ਜ਼ਿਕਰ ਕਰਦਿਆਂ ਵਿਸ਼ੇਸ਼ ਅਲਰਟ ਜਾਰੀ ਕੀਤਾ ਸੀ।ਕੁਝ ਦਿਨ ਪਹਿਲਾਂ ਪੁਲਿਸ ਨੇ ਸੁਧੀਰ ਸੂਰੀ ਦੇ ਕਤਲ ਦੀ ਸਾਜ਼ਿਸ਼ ਰਚਣ ਵਾਲੇ 4 ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਸੀ।

Published by:Gurwinder Singh
First published:

Tags: Attempt to murder, Murder, Sidhu moosewala murder update