Home /News /punjab /

Sidhu Moosewala s Father: ਚੰਡੀਗੜ੍ਹ ਪੁਲਿਸ ਨੇ ਸਿੱਧੂ ਮੂਸੇਵਾਲਾ ਦੇ ਪਿਤਾ ਦੀ ਸੁਰੱਖਿਆ ਦੇ ਕੀਤੇ ਪੁਖਤਾ ਪ੍ਰਬੰਧ

Sidhu Moosewala s Father: ਚੰਡੀਗੜ੍ਹ ਪੁਲਿਸ ਨੇ ਸਿੱਧੂ ਮੂਸੇਵਾਲਾ ਦੇ ਪਿਤਾ ਦੀ ਸੁਰੱਖਿਆ ਦੇ ਕੀਤੇ ਪੁਖਤਾ ਪ੍ਰਬੰਧ

Sidhu Moosewala s Father: ਚੰਡੀਗੜ੍ਹ ਪੁਲਿਸ ਵੱਲੋਂ ਸਿੱਧੂ ਮੂਸੇਵਾਲਾ ਦੇ ਪਿਤਾ ਦੀ ਸੁਰੱਖਿਆ ਦੇ ਕੀਤੇ ਗਏ ਪੁਖਤਾ ਪ੍ਰਬੰਧ

Sidhu Moosewala s Father: ਚੰਡੀਗੜ੍ਹ ਪੁਲਿਸ ਵੱਲੋਂ ਸਿੱਧੂ ਮੂਸੇਵਾਲਾ ਦੇ ਪਿਤਾ ਦੀ ਸੁਰੱਖਿਆ ਦੇ ਕੀਤੇ ਗਏ ਪੁਖਤਾ ਪ੍ਰਬੰਧ

Sidhu Moosewala s Father: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦੇ ਪਿਤਾ ਬਲਕੌਰ ਸਿੰਘ ਆਪਣੀ ਖਰਾਬ ਸਿਹਤ ਦੇ ਚੱਲਦੇ ਪੀਜੀਆਈ ਵਿੱਚ ਦਾਖ਼ਿਲ ਹਨ। ਜਾਣਕਾਰੀ ਲਈ ਦੱਸ ਦੇਈਏ ਕਿ ਚੰਡੀਗੜ੍ਹ ਪੁਲਿਸ ਵੱਲੋਂ ਬਲਕੌਰ ਸਿੰਘ (Balkaur Singh) ਦੀ ਸੁਰੱਖਿਆ ਲਈ ਵਾਰਡ ਵਿੱਚ ਪੀਸੀਆਰ ਜਿਪਸੀ ਸਮੇਤ ਪੁਲਿਸ ਗਾਰਡ ਤਾਇਨਾਤ ਕਰ ਦਿੱਤੇ ਗਏ ਹਨ ਅਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।

ਹੋਰ ਪੜ੍ਹੋ ...
  • Share this:

ਜ਼ਿਕਰਯੋਗ ਹੈ ਕਿ ਸਿੱਧੂ ਕਤਲ ਤੋਂ ਬਾਅਦ ਉਨ੍ਹਾਂ ਦੇ ਪਿਤਾ ਨੂੰ ਵੀ ਲਗਾਤਾਰ ਧਮਕੀਆਂ ਮਿਲ ਰਹੀਆਂ ਸਨ। ਜਿਸ ਨੂੰ ਲੈ ਕੇ ਪੰਜਾਬ ਪੁਲਿਸ ਨੇ ਵੀ ਉਨ੍ਹਾਂ ਦੀ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹੋਏ ਸਨ, ਕਿਉਂਕਿ ਉਹ 16 ਸਤੰਬਰ ਤੋਂ ਪੀ.ਜੀ.ਆਈ. ਵਿੱਚ ਦਾਖਿਲ ਹਨ। ਉਸੇ ਦਿਨ ਤੋਂ ਚੰਡੀਗੜ੍ਹ ਪੁਲਿਸ ਨੇ ਵੀ ਪੀ.ਜੀ.ਆਈ. ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹੋਏ ਹਨ।

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਇਕ ਵਾਰ ਫਿਰ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ 'ਤੇ ਧਮਕੀਆਂ ਮਿਲੀਆਂ ਹਨ। ਧਮਕੀ ਦੇਣ ਵਾਲੇ ਨੇ ਕਿਹਾ ਹੈ ਕਿ ਜੇਕਰ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਦੀ ਸੁਰੱਖਿਆ ਬਾਰੇ ਕੁਝ ਬੋਲਣਗੇ ਤਾਂ ਤੁਹਾਡੀ ਹਾਲਤ ਵੀ ਤੁਹਾਡੇ ਬੇਟੇ ਤੋਂ ਵੀ ਜ਼ਿਆਦਾ ਖਤਰਨਾਕ ਹੋਵੇਗੀ। ਮੂਸੇਵਾਲਾ ਦੇ ਡਾਕ ਪਤੇ 'ਤੇ ਭੇਜੀ ਈ-ਮੇਲ 'ਚ ਗੁੰਡਿਆਂ ਨੇ ਅੱਗੇ ਲਿਖਿਆ ਹੈ ਕਿ ਤੁਹਾਡੇ ਲੜਕੇ ਨੇ ਸਾਡੇ ਭਰਾਵਾਂ ਨੂੰ ਮਾਰਿਆ ਸੀ ਅਤੇ ਅਸੀਂ ਤੁਹਾਡੇ ਪੁੱਤਰ ਨੂੰ ਮਾਰਿਆ ਹੈ। ਕੁਝ ਹਫਤੇ ਪਹਿਲਾਂ ਬਲਕੌਰ ਸਿੰਘ ਨੇ ਸਵਾਲ ਉਠਾਇਆ ਸੀ ਕਿ ਮੂਸੇਵਾਲਾ ਦੇ ਕਾਤਲਾਂ ਨੂੰ ਇੰਨੀ ਸੁਰੱਖਿਆ ਕਿਉਂ ਦਿੱਤੀ ਜਾ ਰਹੀ ਹੈ। ਜੇਕਰ ਮੂਸੇਵਾਲਾ ਨੂੰ ਅਜਿਹੀ ਸੁਰੱਖਿਆ ਮਿਲੀ ਹੁੰਦੀ ਤਾਂ ਅੱਜ ਉਸਦਾ ਪੁੱਤਰ ਜ਼ਿੰਦਾ ਹੁੰਦਾ।

Published by:Rupinder Kaur Sabherwal
First published:

Tags: Chandigarh, Pgi, Punjab, Sidhu Moosewala, Sidhu moosewala murder update, Sidhu moosewala news update