ਨਗਰ ਨਿਗਮ ਜਲੰਧਰ ਦੇ ਸਾਬਕਾ ਕਾਂਗਰਸੀ ਕੌਂਸਲਰ ਸੁਸ਼ੀਲ ਕਾਲੀਆ ਵਿੱਕੀ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਜਾਣਕਾਰੀ ਅਨੁਸਾਰ ਸਾਬਕਾ ਕੌਂਸਲਰ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ। ਇਸ ਮਗਰੋਂ ਹਾਲਤ ਵਿਗੜਨ ਉਤੇ ਉਨ੍ਹਾਂ ਨੂੰ ਜਲੰਧਰ ਦੇ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ।
ਉਨ੍ਹਾਂ ਦੀ ਮੌਤ ਦੀ ਪੁਸ਼ਟੀ ਕਾਂਗਰਸ ਦੇ ਸਾਬਕਾ ਵਿਧਾਇਕ ਰਾਜਿੰਦਰ ਬੇਰੀ ਨੇ ਕੀਤੀ। ਇਸ ਸਬੰਧੀ ਪੁਲਿਸ ਨੂੰ ਖ਼ੁਦਕੁਸ਼ੀ ਨੋਟ ਵੀ ਮਿਲਿਆ ਹੈ ਜਿਸ ਵਿਚ ਸੁਸ਼ੀਲ ਕਾਲੀਆ ਨੇ ਕੁੱਝ ਲੋਕਾਂ ਨਾਲ ਪੈਸਿਆਂ ਦੇ ਲੈਣ-ਦੇਣ ਦੀ ਗੱਲ ਕਹੀ ਹੈ।
ਕਾਲੀਆ ਨੇ ਲਿਖਿਆ ਹੈ ਕਿ ਭਾਜਪਾ ਦੇ ਸਾਬਕਾ ਵਿਧਾਇਕ ਕੇ.ਡੀ. ਭੰਡਾਰੀ ਤੇ ਹੋਰ ਕਈਆਂ ਨੂੰ ਉਸ ਨੇ ਪੈਸੇ ਦਿੱਤੇ ਸਨ ਪਰ ਉਕਤ ਵਿਅਕਤੀ ਉਸ ਨੂੰ ਬਲੈਕਮੇਲ ਕਰਦੇ ਸਨ। ਥਾਣਾ ਡਿਵੀਜ਼ਨ ਨੰਬਰ-1 ਦੇ ਮੁਖੀ ਜਤਿੰਦਰ ਕੁਮਾਰ ਨੇ ਕਿਹਾ ਕਿ ਸੁਸ਼ੀਲ ਕਾਲੀਆ ਦਾ ਇਕ ਖ਼ੁਦਕੁਸ਼ੀ ਨੋਟ ਮਿਲਿਆ ਹੈ ਜਿਸ ਸਬੰਧੀ ਜਾਂਚ ਕੀਤੀ ਜਾ ਰਹੀ ਹੈ।
ਉੱਧਰ, ਇਸ ਸਬੰਧੀ ਭਾਜਪਾ ਦੇ ਵਿਧਾਇਕ ਕੇ.ਡੀ. ਭੰਡਾਰੀ ਨੇ ਕਿਹਾ ਕਿ ਉਹ ਸੁਸ਼ੀਲ ਕਾਲੀਆ ਨੂੰ ਕਾਫੀ ਸਾਲਾਂ ਤੋਂ ਨਹੀਂ ਮਿਲੇ ਹਨ ਤੇ ਉਨ੍ਹਾਂ ’ਤੇ ਲੱਗੇ ਦੋਸ਼ ਗਲਤ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Suicide