ਸੁਖਬੀਰ ਤੇ ਹਰਸਿਮਰਤ ਬਾਦਲ ਦਾ ਅੰਮ੍ਰਿਤਸਰ ਦੌਰਾ ਮੁਲਤਵੀ

News18 Punjabi | News18 Punjab
Updated: September 20, 2020, 8:12 PM IST
share image
ਸੁਖਬੀਰ ਤੇ ਹਰਸਿਮਰਤ ਬਾਦਲ ਦਾ ਅੰਮ੍ਰਿਤਸਰ ਦੌਰਾ ਮੁਲਤਵੀ
ਸੁਖਬੀਰ ਤੇ ਹਰਸਿਮਰਤ ਬਾਦਲ ਦਾ ਅੰਮ੍ਰਿਤਸਰ ਦੌਰਾ ਮੁਲਤਵੀ (file photo)

ਰਾਜ ਸਭਾ 'ਚ ਵਾਪਰੇ ਘਟਨਾਕ੍ਰਮ ਕਾਰਨ ਪ੍ਰੋਗਰਾਮ ਬਦਲਿਆ

  • Share this:
  • Facebook share img
  • Twitter share img
  • Linkedin share img
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਸੁਖਬੀਰ ਸਿਘੰ ਬਾਦਲ ਤੇ ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਦੇ 21 ਸਤੰਬਰ ਨੂੰ  ਅੰਮ੍ਰਿਤਸਰ ਦੌਰੇ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਉਹਨਾਂ ਨੇ ਇਸ ਦਿਨ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣਾ ਸੀ।
ਇਹ ਦੌਰਾ ਅੱਜ ਰਾਜ ਸਭਾ ਵਿਚ ਵਾਪਰੇ ਘਟਨਾਕ੍ਰਮ ਕਾਰਨ ਮੁਲਤਵੀ ਕੀਤਾ ਗਿਆ ਹੈ। ਇਸ ਘਟਨਾਕ੍ਰਮ ਮਗਰੋਂ ਅਕਾਲੀ ਦਲ ਪ੍ਰਧਾਨ ਨੇ ਰਾਸ਼ਟਰਪਤੀ ਨੂੰ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਹਿੱਤ ਵਿਚ ਖੇਤੀਬਾੜੀ ਬਿੱਲਾਂ ਨੂੰ ਮਨਜ਼ੂਰੀ ਨਾ ਦੇਣ ਵਾਸਤੇ ਆਖਿਆ ਸੀ।

ਇਸ ਗੱਲ ਦੀ ਜਾਣਕਾਰੀ ਦਿੰਦਿੰਆਂ ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸ੍ਰੀਮਤੀ ਹਰਸਿਮਰਤ ਬਾਦਲ ਦੇ ਪ੍ਰੋਗਰਾਮ ਵਿਚ ਤਬਦੀਲੀ ਰਾਜ ਸਭਾ ਵਿਚ ਵਾਪਰੇ ਘਟਨਾਕ੍ਰਮ ਤੇ ਬਿੱਲਾਂ ਨੂੰ ਧਵਨੀ ਮਤ ਨਾਲ ਪਾਸ ਕਰਨ ਦੇ ਮੱਦੇਨਜ਼ਰ ਕੀਤੀ ਗਈ ਹੈ।  ਉਹਨਾਂ ਦੱਸਿਆ ਕਿ ਨਵੇਂ ਪ੍ਰੋਗਰਾਮ ਬਾਰੇ ਜਾਣਕਾਰੀ ਆਉਂਦੇ ਸਮੇਂ ਵਿਚ ਦਿੱਤੀ ਜਾਵੇਗੀ।
Published by: Ashish Sharma
First published: September 20, 2020, 8:12 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading