ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਜ਼ਮਾਨਤ ਲੈਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਪੰਜਾਬ-ਹਰਿਆਣਾ ਹਾਈ ਕੋਰਟ ਤੱਕ ਪਹੁੰਚ ਕੀਤੀ ਹੈ। ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਗਈ ਹੈ ਜਿਸ 'ਤੇ ਮੰਗਲਵਾਰ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਕੀਤੀ ਜਾਵੇਗੀ । ਤੁਹਾਨੂੰ ਦੱਸ ਦਈਏ ਕਿ ਹੇਠਲੀ ਅਦਾਲਤ ਨੇ ਸੁਖਬੀਰ ਸਿੰਘ ਬਾਦਲ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਸੀ।
ਜ਼ਿਕਰਯੋਗ ਹੈ ਕਿ ਕੋਟਕਪੂਰਾ ਗੋਲੀ ਕਾਂਡ ਵਿੱਚ SIT ਨੇ 24 ਫਰਵਰੀ 2022 ਨੂੰ ਫਰੀਦਕੋਟ ਅਦਾਲਤ ਵਿੱਚ 7,000 ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਸੀ। ਏਡੀਜੀਪੀ ਐਲਕੇ ਯਾਦਵ ਅਤੇ ਐਸਐਸਪੀ ਬਠਿੰਡਾ ਗੁਲਨੀਤ ਸਿੰਘ ਖੁਰਾਣਾ ਦੀ ਅਗਵਾਈ ਵਾਲੀ ਟੀਮ ਨੇ 24 ਫਰਵਰੀ ਨੂੰ ਫਰੀਦਕੋਟ ਦੀ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ ਸੀ।
ਇਸ ਚਾਰਜਸ਼ੀਟ ਵਿੱਚ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ, ਤਤਕਾਲੀ ਆਈਜੀ ਪਰਮਰਾਜ ਉਮਰਾਨੰਗਲ, ਐਸਐਸਪੀ ਮੋਗਾ ਸ਼ਾਮਲ ਹਨ। ਚਰਨਜੀਤ ਸ਼ਰਮਾ, ਐਸਐਸਪੀ ਫਰੀਦਕੋਟ ਸੁਖਮੰਦਰ ਮਾਨ, ਡੀਆਈਜੀ ਫ਼ਿਰੋਜ਼ਪੁਰ ਅਮਰ ਸਿੰਘ ਚਹਿਲ ਅਤੇ ਤਤਕਾਲੀ ਐਸਐਚਓ ਸਿਟੀ ਕੋਟਕਪੂਰਾ ਗੁਰਦੀਪ ਸਿੰਘ ਸ਼ਾਮਲ ਹਨ।
ਚਾਰਜਸ਼ੀਟ ਵਿੱਚ ਤਤਕਾਲੀ ਡੀਜੀਪੀ ਸੁਮੇਧ ਸਿੰਘ ਸੈਣੀ ਅਤੇ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਸਾਜ਼ਿਸ਼ਕਰਤਾ ਵਜੋਂ ਨਾਮਜ਼ਦ ਕੀਤਾ ਗਿਆ ਹੈ। ਕੋਟਕਪੂਰਾ ਗੋਲੀ ਕਾਂਡ 'ਚ ਜਦਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ‘ਤੇ ਸਾਜ਼ਿਸ਼ ਨੂੰ ਅੰਜਾਮ ਦੇਣ ਦਾ ਇਲਜ਼ਾਮ ਹੈ। ਤਤਕਾਲੀ ਆਈਜੀ ਉਮਰਾਨੰਗਲ, ਡੀਆਈਜੀ ਫ਼ਿਰੋਜ਼ਪੁਰ ਅਮਰ ਸਿੰਘ ਚਾਹਲ ਅਤੇ ਐਸਐਸਪੀ ਮੋਗਾ ਚਰਨਜੀਤ ਸਿੰਘ ਸ਼ਰਮਾ ‘ਤੇ ਸਾਜ਼ਿਸ਼ ਨੂੰ ਅੰਜਾਮ ਦੇਣ ਦਾ ਇਲਜ਼ਾਮ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Kotkapura firing, Parkash Singh Badal, Punjab And Haryana High Court, Sukhbir singh Badal