ਸੁਖਬੀਰ ਬਾਦਲ ਨੇ ਸਾਬਕਾ ਮੇਅਰ ਕੁਲਵੰਤ ਸਿੰਘ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਕੀਤਾ ਬਰਖਾਸਤ

News18 Punjabi | News18 Punjab
Updated: January 16, 2021, 4:10 PM IST
share image
ਸੁਖਬੀਰ ਬਾਦਲ ਨੇ ਸਾਬਕਾ ਮੇਅਰ ਕੁਲਵੰਤ ਸਿੰਘ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਕੀਤਾ ਬਰਖਾਸਤ
ਸੁਖਬੀਰ ਵੱਲੋਂ ਸਾਬਕਾ ਮੇਅਰ ਕੁਲਵੰਤ ਸਿੰਘ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਬਰਖਾਸਤ (ਫਾਇਲ ਫੋਟੋ)

  • Share this:
  • Facebook share img
  • Twitter share img
  • Linkedin share img
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇੱਕ ਅਹਿਮ ਫੈਸਲਾ ਲੈਂਦਿਆਂ ਮੋਹਾਲੀ ਕਾਰਪੋਰੇਸ਼ਨ ਦੇ ਸਾਬਕਾ ਮੇਅਰ ਕੁਲਵੰਤ ਸਿੰਘ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ।

ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਸਬੰਧੀ ਜਾਣਕਾਰੀ ਦਿੰਦਿਆਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਵੱਲੋਂ ਜਿਲਾ ਮੋਹਾਲੀ ਦੇ ਅਬਜਰਵਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਪ੍ਰਾਪਤ ਹੋਈ ਰਿਪੋਰਟ ਦੇ ਆਧਾਰ ਤੇ ਪਾਰਟੀ ਦਾ ਅਨੁਸ਼ਾਸ਼ਨ ਭੰਗ ਕਰਨ ਦੇ ਖਿਲਾਫ ਸ. ਕੁਲਵੰਤ ਸਿੰਘ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਤੋਂ ਖਾਰਜ ਕੀਤਾ ਜਾਂਦਾ ਹੈ।

ਉਹਨਾਂ ਦੱਸਿਆ ਸ. ਕੁਲਵੰਤ ਸਿੰਘ ਸ਼੍ਰੋਮਣੀ ਅਕਾਲੀ ਦਲ ਵੱਲੋਂ ਨਗਰ ਨਿਗਮ ਮੋਹਾਲੀ ਦੀ ਹੋਣ ਜਾ ਰਹੀ ਚੋਣ ਲਈ ਅਧਿਕਾਰਤ ਉਮੀਦਵਾਰਾਂ ਦਾ ਵਿਰੋਧ ਕਰ ਰਹੇ ਸਨ ਜਿਸ ਕਰਕੇ ਪਾਰਟੀ ਨੇ ਅਨੁਸ਼ਾਸਨੀ ਕਾਰਵਾਈ ਕਰਦੇ ਹੋਏ ਉਹਨਾਂ ਨੂੰ ਦਲ ਦੀ ਮੁਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ। ਉਹਨਾਂ ਕਿਹਾ ਕਿ ਪਾਰਟੀ ਦਾ ਅਨੁਸ਼ਾਸ਼ਨ ਕਿਸੇ ਵੀ ਕੀਮਤ ਤੇ ਭੰਗ ਨਹੀਂ ਹੋਣ ਦਿੱਤਾ ਜਾਵੇਗਾ।
Published by: Gurwinder Singh
First published: January 16, 2021, 4:10 PM IST
ਹੋਰ ਪੜ੍ਹੋ
ਅਗਲੀ ਖ਼ਬਰ