ਸੁਖਬੀਰ ਬਾਦਲ ਨੇ ਮੋਦੀ ਨੂੰ ਲਿਖੀ ਚਿੱਠੀ-ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦੀ ਕੀਤੀ ਅਪੀਲ

News18 Punjabi | News18 Punjab
Updated: October 30, 2020, 7:17 PM IST
share image
ਸੁਖਬੀਰ ਬਾਦਲ ਨੇ ਮੋਦੀ ਨੂੰ ਲਿਖੀ ਚਿੱਠੀ-ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦੀ ਕੀਤੀ ਅਪੀਲ
ਸੁਖਬੀਰ ਬਾਦਲ ਨੇ ਮੋਦੀ ਨੂੰ ਲਿਖੀ ਚਿੱਠੀ-ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦੀ ਕੀਤੀ ਅਪੀਲ (ਸੰਕੇਤਕ ਫੋਟੋ)

  • Share this:
  • Facebook share img
  • Twitter share img
  • Linkedin share img
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਗੁਰੂ ਨਾਨਕ ਦੇਵ ਜੀ ਦੇ ਆ ਰਹੇ 551 ਸਾਲਾ ਪ੍ਰਕਾਸ਼ ਪੁਰਬ 'ਤੇ ਗੁਰਦੁਆਰਾ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਵਾਸਤੇ ਸਿੱਖ ਸ਼ਰਧਾਲੂਆਂ ਨੂੰ ਜਾਣ ਦੇਣ ਲਈ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਵਾਸਤੇ ਲੈਂਡਜ਼ ਪੋਰਟਸ ਅਥਾਰਟੀ ਆਫ ਇੰਡੀਆ (ਐਲ ਪੀ ਏ ਆਈ) ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕਰਨ।

ਪ੍ਰਧਾਨ ਮੰਤਰੀ ਨੂੰ ਲਿਖੇ ਇਕ ਪੱਤਰ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਨਰੇਂਦਰ ਮੋਦੀ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਜਿਹੜੇ ਸ਼ਰਧਾਲੂਆਂ ਕੋਲ ਪਾਸਪੋਰਟ ਨਹੀਂ ਹਨ, ਉਹਨਾਂ ਨੂੰ ਵੀਜ਼ੇ ਤੋਂ ਬਗੈਰ ਹੀ ਲਾਂਘੇ ਰਾਹੀਂ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਦੀ ਆਗਿਆ ਦੇਣ। ਉਹਨਾਂ ਕਿਹਾ ਕਿ ਗੁਰੂ ਸਾਹਿਬ ਦੇ 30 ਨਵੰਬਰ ਦੇ 551ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਸਿਹਤ ਸਬੰਧੀ ਹਦਾਇਤਾਂ ਦੇ ਨਾਲ ਸ਼ਰਧਾਲੂਆਂ ਨੂੰ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੀ ਆਗਿਆ ਮਿਲਣੀ ਚਾਹੀਦੀ ਹੈ।

ਸ੍ਰੀ ਬਾਦਲ ਨੇ ਆਪਣੇ ਪੱਤਰ ਵਿਚ ਕਿਹਾ ਕਿ ਸਿੱਖ ਭਾਈਚਾਰੇ ਵਿਚ ਇਹ ਉਤਸ਼ਾਹ ਹੈ ਕਿ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਤੋਂ ਛੇਤੀ ਖੋਲ੍ਹਿਆ ਜਾਵੇ ਤਾਂ ਜੋ ਸ਼ਰਧਾਲੂ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨ ਕਰ ਸਕਣ ਅਤੇ ਉਹਨਾਂ ਖੇਤਾਂ ਦੇ ਦਰਸ਼ਨ ਕਰ ਸਕਣ ਜਿਥੇ ਗੁਰੂ ਸਾਹਿਬ 18 ਸਾਲਾਂ ਤੱਕ ਖੇਤੀ ਕਰਦੇ ਰਹੇ ਹਨ। ਉਹਨਾਂ ਨੇ ਇਹ ਵੀ ਕਿਹਾ ਕਿ ਪਾਕਿਸਤਾਨ ਸਰਕਾਰ ਨੇ ਸ਼ਰਧਾਲੂਆਂ ਵਾਸਤੇ ਸਫਰ ਕਰਨ ਤੇ ਇਸਦੀ ਆਗਿਆ ਦੇਣ ਦਾ ਫੈਸਲਾ ਪਹਿਲਾਂ ਹੀ ਕਰ ਲਿਆ ਹੈ ਜਦਕਿ ਭਾਰਤ ਸਰਕਾਰ ਤੋਂ ਇਸ ਫੈਸਲੇ ਦੀ ਉਡੀਕ ਹੈ। ਉਹਨਾਂ ਕਿਹਾ ਕਿ ਲਾਂਘਾ ਭਾਰਤ ਸਰਕਾਰ ਨੇ ਕੋਰੋਨਾ ਹਾਲਾਤਾਂ ਕਾਰਨ 16 ਨਵੰਬਰ ਨੂੰ ਆਰਜ਼ੀ ਤੌਰ 'ਤੇ ਬੰਦ ਕਰ ਦਿੱਤਾ ਸੀ।
ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਵਿਸ਼ਵ ਭਰ ਅਤੇ ਦੇਸ਼ ਵਿਚ ਧਾਰਮਿਕ ਅਸਥਾਨ ਦਰਸ਼ਨਾ ਵਾਸਤੇ ਖੋਲ੍ਹ ਦਿੱਤੇ ਗਏ ਹਨ ਜੋ ਕਿ ਕੋਰੋਨਾ ਕਾਰਨ ਅੰਸ਼ਕ ਤੌਰ 'ਤੇ ਜਾਂ ਪੂਰਨ ਤੌਰ 'ਤੇ ਬੰਦ ਕੀਤੇ ਗਏ ਸਨ। ਉਹਨਾਂ ਕਿਹਾ ਕਿ ਪਿਛਲੇ ਸਾਲ ਉਦੋਂ ਇਤਿਹਾਸ ਸਿਰਜਿਆ ਗਿਆ ਸੀ ਜਦੋਂ ਭਾਰਤ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਨੇ 9 ਨਵੰਬਰ ਨੂੰ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਲਾਂਘੇ ਦਾ ਉਦਘਾਟਨ ਕੀਤਾ ਸੀ ਤੇ ਸ਼ਰਧਾਲੂਆਂ ਲਈ ਦਰਸ਼ਨਾਂ ਦੀ ਸ਼ੁਰੂਆਤ ਹੋਈ ਸੀ।

ਉਹਨਾਂ ਕਿਹਾ ਕਿ ਇਸ ਮਗਰੋਂ ਹੁਣ ਤੱਕ ਹਜ਼ਾਰਾਂ ਦੀ ਹੀ ਸ਼ਰਧਾਲੂ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰ ਚੁੱਕੇ ਹਨ ਜਿਸਦੇ ਦਰਸ਼ਨਾਂ 'ਤੇ 16 ਮਾਰਚ 2020 ਨੂੰ ਪਾਬੰਦੀ ਲਗਾਈ ਗਈ। ਉਹਨਾਂ ਪ੍ਰਧਾਨ ਮੰਤਰੀ ਨੂੰ ਕਿਹਾ ਕਿ ਜੇਕਰ ਉਹ ਇਸ ਮਾਮਲੇ ਵਿਚ ਦਖਲ ਦੇ ਕੇ ਇਸ ਅਸਥਾਨ ਦੇ ਦਰਸ਼ਨਾਂ ਦੀ ਆਗਿਆ ਦੇਣ ਕਿਵੇਂ ਕਿ ਦੇਸ਼ ਭਰ ਵਿਚ ਹੋਰਨਾਂ ਥਾਵਾਂ ਵਾਸਤੇ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਇਸ ਨਾਲ ਸਿੱਖ ਭਾਈਚਾਰੇ ਦੀਆਂ ਇੱਛਾਵਾਂ ਵੀ ਪੂਰੀਆਂ ਹੋ ਜਾਣਗੀਆਂ।
Published by: Gurwinder Singh
First published: October 30, 2020, 7:17 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading