ਸੁਖਬੀਰ ਨੇ ਰਾਜਪਾਲ ਕੋਲ ਚੁੱਕਿਆ ਪੰਜਾਬ ਵਿਚ ਗੈਂਗਸਟਰਾਂ ਦੇ ਕਾਨੂੰਨ ਵਿਵਸਥਾ ਦਾ ਮੁੱਦਾ, ਯਾਦ ਪੱਤਰ ਸੌਪਿਆ

News18 Punjabi | News18 Punjab
Updated: December 3, 2019, 3:47 PM IST
ਸੁਖਬੀਰ ਨੇ ਰਾਜਪਾਲ ਕੋਲ ਚੁੱਕਿਆ ਪੰਜਾਬ ਵਿਚ ਗੈਂਗਸਟਰਾਂ ਦੇ ਕਾਨੂੰਨ ਵਿਵਸਥਾ ਦਾ ਮੁੱਦਾ, ਯਾਦ ਪੱਤਰ ਸੌਪਿਆ
ਸੁਖਬੀਰ ਨੇ ਰਾਜਪਾਲ ਕੋਲ ਚੁੱਕਿਆ ਪੰਜਾਬ ਵਿਚ ਗੈਂਗਸਟਰਾਂ ਦੇ ਕਾਨੂੰਨ ਵਿਵਸਥਾ ਦਾ ਮੁੱਦਾ

ਸੁਖਬੀਰ ਬਾਦਲ ਨੇ ਇਸ ਮੁੱਦੇ ਉਤੇ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਦੇ ਅਸਤੀਫੇ ਦੀ ਵੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਪੁਲਿਸ ਦੇ ਡੀਜੀਪੀ ਦਿਨਕਰ ਗੁਪਤਾ ਦੀ ਕਾਰਗੁਜ਼ਾਰੀ ‘ਤੇ ਵੀ ਸਵਾਲ ਚੁੱਕੇ।

  • Share this:
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ ਵਿਚ ਅੱਜ ਭਾਜਪਾ ਤੇ ਅਕਾਲੀ ਆਗੂਆਂ ਦਾ ਇਕ ਵਫਦ ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨੂੰ ਮਿਲਿਆ। ਇਸ ਮੌਕੇ ਉਨ੍ਹਾਂ ਨੇ ਰਾਜਪਾਲ ਨੂੰ ਪੰਜਾਬ ਗੈਂਗਸਟਰਾਂ ਦੇ ਖੌਫ ਤੇ ਕਾਨੂੰਨ ਵਿਵਸਥਾ ਦੀ ਸਥਿਤੀ ਸਬੰਧੀ ਯਾਦ ਪੱਤਰ ਸੌਂਪਿਆ। ਸੁਖਬੀਰ ਬਾਦਲ ਨੇ ਮੀਡੀਆ ਨਾਲ ਗੱਲ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੇਲ੍ਹਾਂ ‘ਚ ਬੰਦ ਗੈਂਗਸਟਰਾਂ ਨੂੰ ਸ਼ਹਿ ਦਿੱਤੀ ਜਾ ਰਹੀ ਹੈ।

ਸੁਖਬੀਰ ਬਾਦਲ ਨੇ ਇਸ ਮੁੱਦੇ ਉਤੇ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਦੇ ਅਸਤੀਫੇ ਦੀ ਵੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਪੁਲਿਸ ਦੇ ਡੀਜੀਪੀ ਦਿਨਕਰ ਗੁਪਤਾ ਦੀ ਕਾਰਗੁਜ਼ਾਰੀ ‘ਤੇ ਵੀ ਸਵਾਲ ਚੁੱਕੇ। ਸੁਖਬੀਰ ਬਾਦਲ ਬਟਾਲਾ ‘ਚ ਕਤਲ ਹੋਏ ਸਰਪੰਚ ਦੇ ਪਰਿਵਾਰ ਨੂੰ ਵੀ ਨਾਲ ਲੈ ਕੇ ਆਏ, ਜਿਥੇ ਨਵਨੀਤ ਕੌਰ ਨੇ ਕਿਹਾ ਕਿ ਪੁਲਿਸ ਉਨ੍ਹਾਂ ਦੇ ਪਿਤਾ ਦੇ ਕਾਤਲਾਂ ਖਿਲਾਫ ਕਾਰਵਾਈ ਨਹੀਂ ਕਰ ਰਹੀ। ਉਨ੍ਹਾਂ ਨੂੰ ਅਜੇ ਵੀ ਧਮਕੀਆਂ ਮਿਲ ਰਹੀਆਂ ਹਨ। ਜਦੋਂ ਇਸ ਦੀ ਸ਼ਿਕਾਇਤ ਉਨ੍ਹਾਂ ਨੇ ਐਸਐਸਪੀ ਨੂੰ ਦਿੱਤੀ ਤਾਂ ਉਨ੍ਹਾਂ ਨੇ ਧਮਕੀਆਂ ਵਾਲੀ ਚੈਟ ਡਿਲੀਟ ਕਰ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਮੰਤਰੀ ਸੁਖਜਿੰਦਰ ਰੰਧਾਵਾ ਅਜੇ ਤੱਕ ਉਨ੍ਹਾਂ ਦੇ ਘਰ ਅਫਸੋਸ ਕਰਨ ਨਹੀਂ ਪਹੁੰਚੇ।
Loading...
First published: December 3, 2019
ਹੋਰ ਪੜ੍ਹੋ
Loading...
ਅਗਲੀ ਖ਼ਬਰ
Loading...