ਸ਼ਰਾਬ ਕਾਂਡ 'ਤੇ ਕੈਪਟਨ ਦੀ ਕੁਰਸੀ ਡੇਗਣ ਲਈ ਸੁਖਬੀਰ ਨੇ ਖੜਕਾਇਆ ਗਵਰਨਰ ਦਾ ਕੁੰਡਾ 

News18 Punjabi | News18 Punjab
Updated: August 6, 2020, 8:14 PM IST
share image
ਸ਼ਰਾਬ ਕਾਂਡ 'ਤੇ ਕੈਪਟਨ ਦੀ ਕੁਰਸੀ ਡੇਗਣ ਲਈ ਸੁਖਬੀਰ ਨੇ ਖੜਕਾਇਆ ਗਵਰਨਰ ਦਾ ਕੁੰਡਾ 
ਸੁਖਬੀਰ ਬਾਦਲ ਗਵਰਨਰ ਨਾਲ ਮੁਲਾਕਾਤ ਕਰਨ ਮੌਕੇ (NAPINDER BRAR)

ਗੈਰ ਕਾਨੂੰਨੀ ਸ਼ਰਾਬ ਦੇ ਧੰਦੇ 'ਚ ਸ਼ਾਮਲ ਸਾਰੇ ਕਾਂਗਰਸੀਆਂ ਤੋਂ ਕੀਤੀ ਕਮਾਈ ਵਸੂਲਣ ਤੇ ਇਹਨਾਂ ਦੀਆਂ ਜਾਇਦਾਦਾਂ ਜ਼ਬਤ ਕੁਰਕ ਕਰਨ ਦੀ ਵੀ ਕੀਤੀ ਮੰਗ

  • Share this:
  • Facebook share img
  • Twitter share img
  • Linkedin share img
ਪੰਜਾਬ 'ਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਬਰਖ਼ਾਸਤ ਕੀਤੀ ਜਾਵੇ ਅਤੇ ਜ਼ਹਿਰੀਲੀ ਸ਼ਰਾਬ ਤ੍ਰਾਸਦੀ ਦੀ ਹਾਈ ਕੋਰਟ ਦੇ ਮੌਜੂਦਾ ਜੱਜ ਜਾਂ ਸੀ ਬੀ ਆਈ ਕੋਲੋਂ ਜਾਂਚ ਕਰਵਾਉਣ ਦੇ ਹੁਕਮ ਦਿੱਤੇ ਜਾਣ। ਇਹ ਮੰਗ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਵਫਦ ਨੇ ਅੱਜ ਪੰਜਾਬ ਦੇ ਰਾਜਪਾਲ ਵੀ ਪੀ ਸਿੰਘ ਬਦਨੌਰ ਕੋਲ ਕੀਤੀ। ਵਫਦ ਨੇ  ਇਹ ਵੀ ਮੰਗ ਕੀਤੀ ਕਿ ਐਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਕਾਂਗਰਸੀ ਆਗੂਆਂ ਵੱਲੋਂ ਗੈਰ ਕਾਨੂੰਨੀ ਸ਼ਰਾਬ ਦੇ ਧੰਦੇ ਵਿਚ ਕਮਾਏ ਪੈਸੇ ਵਸੂਲੇ।

ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸ੍ਰੀ  ਮਨੋਰੰਜਨ ਕਾਲੀਆ ਆਪਣੇ ਸਾਥੀ ਲੀਡਰਾਂ ਸਮੇਤ ਕੈਪਟਨ ਸਰਕਾਰ ਦੀ ਸ਼ਿਕਾਇਤ ਲੈ ਕੇ ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਕੋਲ ਪਹੁੰਚੇ ਸਨ, ਉਨ੍ਹਾਂ ਸੂਬੇ ਦੇ ਹਲਾਤਾਂ ਤੋਂ ਜਾਣੂ ਕਰਵਾਉਂਦਿਆਂ ਗਵਰਨਰ ਤੋਂ ਸਖਤ ਕਾਰਵਾਈ ਦੀ ਮੰਗ ਕੀਤੀ, ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਗੈਰ ਕਾਨੂੰਨੀ ਸ਼ਰਾਬ ਦੇ ਵਪਾਰ ਵਿਚ ਸ਼ਾਮਲ ਸਾਰੇ ਦੋਸ਼ੀਆਂ ਭਾਵੇਂ ਕੋਈ ਕਿੰਨਾ ਵੀ ਵੱਡਾ ਕਿਉਂ ਨਾ ਹੋਵੇ, ਦੀਆਂ ਜਾਇਦਾਦਾਂ ਕੁਰਕ ਕੀਤੀਆਂ ਜਾਣ ਅਤੇ ਡਿਸਟੀਲਰੀਆਂ ਤੋਂ ਸਪੀਰਿਟ ਤੇ ਈ ਐਨ ਏ ਦੀ ਸਪਲਾਈ ਰੋਕੀ ਜਾਵੇ।

ਅਕਾਲੀ ਬੀਜੇਪੀ ਦੇ ਵਫਦ ਨੇ ਇਹ ਵੀ ਮੰਗ ਕੀਤੀ ਕਿ ਪੀੜਤ ਪਰਿਵਾਰਾਂ ਨੇ ਜਿਹਨਾਂ ਦੋਸ਼ੀਆਂ ਦੇ ਨਾਂ ਲਏ ਹਨ, ਖਾਸ ਤੌਰ 'ਤੇ ਖਡੂਰ ਸਾਹਿਬ ਹਲਕੇ ਦੇ ਵਿਧਾਇਕ ਰਮਨਜੀਤ ਸਿੰਘ ਸਿੱਕੀ ਖਿਲਾਫ ਕਤਲ ਦਾ ਕੇਸ ਦਰਜ ਕੀਤਾ ਜਾਵੇ। ਇਹ ਵੀ ਅਪੀਲ ਕੀਤੀ ਕਿ 118 ਪੀੜਤ ਪਰਿਵਾਰ ਜੋ ਇਸ ਜ਼ਹਿਰੀਲੀ ਸ਼ਰਾਬ ਤ੍ਰਾਸਦੀ ਕਾਰਨ ਬੁਰੀ ਤਰ੍ਹਾਂ ਪ੍ਰਭਾਵਤ ਹੋਏ ਹਨ, ਦੇ ਮੁੜ ਵਸੇਬੇ ਦੇ ਪ੍ਰਬੰਧ ਕੀਤੇ ਜਾਣ।
ਇਸ ਦੌਰਾਨ ਸ਼ਰਾਬ ਕਾਂਡ ਦਾ ਇੱਕ ਪੀੜਤ ਪਰਿਵਾਰ ਦੀ ਇੱਕ ਮੈਂਬਰ ਕਮਲਜੀਤ ਕੌਰ ਨੇ ਰਾਜਪਾਲ ਨੂੰ ਦੱਸਿਆ ਕਿ ਜਦੋਂ ਤੋਂ ਉਸਨੇ ਖਡੂਰ ਸਾਹਿਬ ਦੇ ਵਿਧਾਇਕ ਖਿਲਾਫ  ਸ਼ਿਕਾਇਤ ਦਰਜ ਕਰਵਾਈ ਹੈ, ਉਸਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।  ਉਸਨੇ ਕਿਹਾ ਕਿ ਉਸਨੂੰ ਪਰਿਵਾਰ ਦੇ ਦੋ ਜੀਆਂ ਦੀ ਮੌਤ ਹੋਣ ਦੇ ਬਾਵਜੂਦ ਦੋ ਲੱਖ ਰੁਪਏ ਮੁਆਵਜ਼ਾ ਨਹੀਂ ਦਿੱਤਾ ਜਾ ਰਿਹਾ ਜਦਕਿ ਹੋਰਨਾਂ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਮਿਲ ਰਿਹਾ ਹੈ।
Published by: Ashish Sharma
First published: August 6, 2020, 8:11 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading