Home /News /punjab /

ਸੁਖਬੀਰ ਬਾਦਲ ਵਲੋਂ ਪੰਜਾਬ ਦੀ ਆਬਕਾਰੀ ਨੀਤੀ ‘ਘੁਟਾਲੇ’ ਦੀ ਜਾਂਚ ਸੀਬੀਆਈ, ਈਡੀ ਤੋਂ ਕਰਵਾਉਣ ਦੀ ਮੰਗ

ਸੁਖਬੀਰ ਬਾਦਲ ਵਲੋਂ ਪੰਜਾਬ ਦੀ ਆਬਕਾਰੀ ਨੀਤੀ ‘ਘੁਟਾਲੇ’ ਦੀ ਜਾਂਚ ਸੀਬੀਆਈ, ਈਡੀ ਤੋਂ ਕਰਵਾਉਣ ਦੀ ਮੰਗ

 ਸੁਖਬੀਰ ਬਾਦਲ ਵਲੋਂ ਪੰਜਾਬ ਦੀ ਆਬਕਾਰੀ ਨੀਤੀ ‘ਘੁਟਾਲੇ’ ਦੀ ਜਾਂਚ ਸੀਬੀਆਈ, ਈਡੀ ਤੋਂ ਕਰਵਾਉਣ ਦੀ ਮੰਗ (file photo)

ਸੁਖਬੀਰ ਬਾਦਲ ਵਲੋਂ ਪੰਜਾਬ ਦੀ ਆਬਕਾਰੀ ਨੀਤੀ ‘ਘੁਟਾਲੇ’ ਦੀ ਜਾਂਚ ਸੀਬੀਆਈ, ਈਡੀ ਤੋਂ ਕਰਵਾਉਣ ਦੀ ਮੰਗ (file photo)

ਕਿਹਾ, ਦਿੱਲੀ ਵਾਂਗ ਪੰਜਾਬ 'ਚ ਵੀ ਘਪਲਾ 500 ਕਰੋੜ ਰੁਪਏ ਦਾ ਹੋਇਆ ਹੈ। ਹੈ। ਅਸੀਂ ਰਾਜਪਾਲ ਨੂੰ ਪੰਜਾਬ ਵਿੱਚ ਲਾਗੂ ਆਬਕਾਰੀ ਨੀਤੀ ਦੀ ਜਾਂਚ ਸੀਬੀਆਈ ਜਾਂ ਈਡੀ ਤੋਂ ਕਰਵਾਉਣ ਦੀ ਮੰਗ ਕੀਤੀ ਹੈ।  

  • Share this:

    ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਬੁੱਧਵਾਰ ਨੂੰ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਮੰਗ ਪੱਤਰ ਸੌਂਪਦਿਆਂ ਸੂਬੇ ਦੀ ਆਬਕਾਰੀ ਨੀਤੀ ਵਿੱਚ ਹੋਏ 500 ਕਰੋੜ ਰੁਪਏ ਦੇ ਘਪਲੇ ਦੀ ਜਾਂਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਅਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਤੋਂ ਕਰਵਾਉਣ ਦੀ ਮੰਗ ਕੀਤੀ।

    ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਰਾਜਪਾਲ ਨੂੰ ਮੰਗ ਪੱਤਰ ਸੌਂਪਦਿਆਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਦਿੱਲੀ ਦੀ ਆਬਕਾਰੀ ਨੀਤੀ ਦੀ ਤਰਜ਼ ’ਤੇ ਆਪਣੀ ਲੋੜ ਅਨੁਸਾਰ ਨੀਤੀ ਬਣਾਈ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੀ ਆਬਕਾਰੀ ਨੀਤੀ ‘ਗੈਰ-ਕਾਨੂੰਨੀ’ ਪਾਈ ਗਈ ਹੈ ਅਤੇ ਸੀਬੀਆਈ ਜਾਂਚ ਚੱਲ ਰਹੀ ਹੈ।

    ਕਾਬਲੇਗੌਰ ਹੈ ਕਿ ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ ਜੁਲਾਈ ਵਿੱਚ ਆਬਕਾਰੀ ਨੀਤੀ 2021-2022 ਨੂੰ ਲਾਗੂ ਕਰਨ ਵਿੱਚ ਕਥਿਤ ਬੇਨਿਯਮੀਆਂ ਦੀ ਸੀਬੀਆਈ ਜਾਂਚ ਦੀ ਸਿਫਾਰਸ਼ ਕੀਤੀ ਸੀ। ਇਸ ਤੋਂ ਬਾਅਦ ਦਿੱਲੀ ਦੀ 'ਆਪ' ਦੀ ਅਗਵਾਈ ਵਾਲੀ ਸਰਕਾਰ ਨੇ ਇਹ ਨੀਤੀ ਵਾਪਸ ਲੈ ਲਈ। ਇਸ ਮਾਮਲੇ 'ਚ ਸੀਬੀਆਈ ਨੇ 19 ਅਗਸਤ ਨੂੰ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਘਰ ਸਮੇਤ 31 ਥਾਵਾਂ 'ਤੇ ਛਾਪੇਮਾਰੀ ਕੀਤੀ ਸੀ।

    ਬਾਦਲ ਨੇ ਦੋਸ਼ ਲਾਉਂਦਿਆਂ ਕਿਹਾ ਕਿ ਦਿੱਲੀ ਵਾਂਗ ਪੰਜਾਬ ਵਿੱਚ ਵੀ ਘਪਲਾ ਹੋਇਆ ਹੈ। ਇਹ ਘਪਲਾ 500 ਕਰੋੜ ਰੁਪਏ ਦਾ ਹੈ। ਅਸੀਂ ਰਾਜਪਾਲ ਨੂੰ ਪੰਜਾਬ ਵਿੱਚ ਲਾਗੂ ਆਬਕਾਰੀ ਨੀਤੀ ਦੀ ਜਾਂਚ ਸੀਬੀਆਈ ਜਾਂ ਈਡੀ ਤੋਂ ਕਰਵਾਉਣ ਦੀ ਮੰਗ ਕੀਤੀ ਹੈ।



    ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੀ 'ਆਪ' ਸਰਕਾਰ ਨੇ ਸੂਬੇ ਦੀ ਆਬਕਾਰੀ ਨੀਤੀ ਬਣਾਉਣ ਲਈ 'ਦਿੱਲੀ ਮਾਡਲ' ਦੀ ਪਾਲਣਾ ਕੀਤੀ ਹੈ ਅਤੇ ਪੰਜਾਬ ਦੇ ਕੁਝ ਸੀਨੀਅਰ ਅਧਿਕਾਰੀਆਂ ਨੇ ਨੀਤੀ ਬਣਾਉਣ ਲਈ ਸਿਸੋਦੀਆ ਨਾਲ ਮੀਟਿੰਗ ਵੀ ਕੀਤੀ ਸੀ।

    Published by:Ashish Sharma
    First published:

    Tags: AAP Punjab, Akali Dal, CBI, Enforcement Directorate, Governor, Sukhbir Badal