Home /News /punjab /

ਸੁਖਬੀਰ ਬਾਦਲ ਅਕਾਲੀ ਦਲ ਨੂੰ ਬਚਾਉਣ ਲਈ ਪ੍ਰਧਾਨਗੀ ਛੱਡ ਦੇਣ: ਦਾਦੂਵਾਲ

ਸੁਖਬੀਰ ਬਾਦਲ ਅਕਾਲੀ ਦਲ ਨੂੰ ਬਚਾਉਣ ਲਈ ਪ੍ਰਧਾਨਗੀ ਛੱਡ ਦੇਣ: ਦਾਦੂਵਾਲ

ਸੁਖਬੀਰ ਬਾਦਲ ਅਕਾਲੀ ਦਲ ਨੂੰ ਬਚਾਉਣ ਲਈ ਪ੍ਰਧਾਨਗੀ ਛੱਡ ਦੇਣ: ਦਾਦੂਵਾਲ

ਸੁਖਬੀਰ ਬਾਦਲ ਅਕਾਲੀ ਦਲ ਨੂੰ ਬਚਾਉਣ ਲਈ ਪ੍ਰਧਾਨਗੀ ਛੱਡ ਦੇਣ: ਦਾਦੂਵਾਲ

ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਬਾਰੇ ਬੋਲਦਿਆਂ ਕਿਹਾ ਕਿ ਹਰਜਿੰਦਰ ਸਿੰਘ ਧਾਮੀ ਨੂੰ ਬਾਦਲ ਪਰਿਵਾਰ ਦਾ ਪੱਲਾ ਛੱਡ ਕੇ ਪੰਥ ਦੀ ਰਹਿਨੁਮਾਈ ਕਰ ਕੇ ਧਰਮ ਦਾ ਪ੍ਰਚਾਰ ਕਰਨਾ ਚਾਹੀਦਾ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਨੇ ਆਪਣੇ ਰਾਜ ਦੌਰਾਨ ਪੰਥ ਦੀ ਰਾਖੀ ਨਹੀਂ ਕੀਤੀ ਅਤੇ ਅਕਾਲੀ ਦਲ ਦੀ ਸਰਕਾਰ ਵੇਲੇ ਕਲਿਆਣ ਵਿਖੇ ਜੋ ਸਰੂਪ ਚੋਰੀ ਹੋਏ ਸੀ, ਉਸ ਦਾ ਇਨਸਾਫ਼ ਵੀ ਅਜੇ ਤੱਕ ਲੋਕਾਂ ਨੂੰ ਨਹੀਂ ਮਿਲਿਆ ਅਤੇ ਸ਼੍ਰੋਮਣੀ ਕਮੇਟੀ ਨੂੰ ਇਸ ਦਾ ਜਵਾਬ ਦੇਣਾ ਚਾਹੀਦੈ।

ਹੋਰ ਪੜ੍ਹੋ ...
 • Share this:

  ਮਨੋਜ ਸ਼ਰਮਾ

  ਪਟਿਆਲਾ: ਧਰਮ ਦੀ ਲਹਿਰ ਨੂੰ ਪ੍ਰਚੰਡ ਕਰਨ ਅਤੇ ਬੰਦੀ ਸਿੰਘਾਂ ਦੀਆਂ ਰਿਹਾਈਆਂ ਲਈ ਸੁਝਾਅ ਤੇ ਸਲਾਹਾਂ ਲੈਣ ਲਈ ਗੁਰਮਤਿ ਅਕੈਡਮੀ ਬਾਰਨ ਪਟਿਆਲਾ ਵਿਖੇ ਇਕ ਅਹਿਮ ਮੀਟਿੰਗ ਕੀਤੀ ਗਈ। ਦਿੱਲੀ ਧਰਮ ਪ੍ਰਚਾਰ ਕਮੇਟੀ ਦੀ ਅਗਵਾਈ ਵਿੱਚ ਗੁਰਮਤਿ ਅਕੈਡਮੀ ਬਾਰਨ ਵਿਖੇ ਕੀਤੀ ਗਈ ਇਸ ਅਹਿਮ ਮੀਟਿੰਗ ਦੌਰਾਨ ਹਰਿਆਣਾ ਤੋਂ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਵਿਸ਼ੇਸ਼ ਤੌਰ ਉਤੇ ਪਹੁੰਚੇ

  ਉਨ੍ਹਾਂ ਨੇ ਜਿੱਥੇ ਪੰਜਾਬ ਦੇ ਲੋਕਾਂ ਅਤੇ ਸਿੱਖ ਜਥੇਬੰਦੀਆਂ ਨੂੰ ਸਿੱਖ ਧਰਮ ਦੀ ਲਹਿਰ ਨੂੰ ਪ੍ਰਚੰਡ ਕਰਨ ਲਈ ਅਪੀਲ ਕੀਤੀ ਹੈ, ਉੱਥੇ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਦਾਦੂਵਾਲ ਨੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਗੱਲਬਾਤ ਕਰਦਿਆਂ ਕਿਹਾ ਕਿ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘ ਅੱਜ ਵੀ ਜੇਲ੍ਹਾਂ ਵਿੱਚ ਬੰਦ ਨੇ ਜਦੋਂਕਿ ਰਾਜੀਵ ਗਾਂਧੀ ਦੇ ਕਤਲ ਦੇ ਦੋਸ਼ੀ ਤਾਂ ਰਿਹਾਅ ਹੋਏ ਅਤੇ ਕਈ ਹੋਰ ਅਪਰਾਧਿਕ ਮਾਮਲਿਆਂ ਵਿੱਚ ਸਜ਼ਾਵਾਂ ਕੱਟ ਰਹੇ ਕੈਦੀ ਵੀ ਰਿਹਾਅ ਹੋਏ ਪਰ ਬੰਦੀ ਸਿੰਘਾਂ ਦੀ ਰਿਹਾਈ ਉਤੇ ਸਿਰਫ ਰਾਜਨੀਤੀ ਕੀਤੀ ਜਾ ਰਹੀ ਹੈ।

  ਉਨ੍ਹਾਂ ਕਿਹਾ ਕਿ ਜਿਹੜੇ ਸਿੰਘ ਜੇਲ੍ਹਾਂ ਵਿੱਚ ਬੰਦ ਨੇ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਇਨ੍ਹਾਂ ਸਿੰਘਾਂ ਨਾਲ ਮਿਲਣ ਨਹੀਂ ਦਿੱਤਾ ਜਾ ਰਿਹਾ ਜਿਸ ਲਈ ਉਹ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਕ ਵਫ਼ਦ ਨੂੰ ਨਾਲ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਬਹੁਤ ਜਲਦ ਮਿਲਣਗੇ। ਦਾਦੂਵਾਲ ਨੇ ਕਿਹਾ ਕਿ ਜੇਲ੍ਹਾਂ ਵਿੱਚ ਸਰਕਾਰੀ ਤੌਰ ਉਤੇ ਧਰਮ ਪ੍ਰਚਾਰਕ ਰੱਖਣੇ ਚਾਹੀਦੇ ਨੇ ਤਾਂ ਜੋ ਉਹ ਜੇਲ੍ਹਾਂ ਵਿੱਚ ਬੰਦ ਸਿੰਘਾਂ ਨੂੰ ਸਹੀ ਮਾਰਗ ਦਰਸ਼ਨ ਦੇ ਸਕਣ, ਨਾਲ ਹੀ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਸਰਕਾਰ ਜਾਂ ਫਿਰ ਹਰਿਆਣਾ ਸਰਕਾਰ, ਉਨ੍ਹਾਂ ਦੇ ਧਿਆਨ ਵਿੱਚ ਹਮੇਸ਼ਾਂ ਸਿੱਖੀ ਨਾਲ ਜੁੜੇ ਮਸਲੇ ਲਿਆਉਂਦੇ ਰਹਿਣਗੇ।

  ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਬਾਰੇ ਬੋਲਦਿਆਂ ਕਿਹਾ ਕਿ ਹਰਜਿੰਦਰ ਸਿੰਘ ਧਾਮੀ ਨੂੰ ਬਾਦਲ ਪਰਿਵਾਰ ਦਾ ਪੱਲਾ ਛੱਡ ਕੇ ਪੰਥ ਦੀ ਰਹਿਨੁਮਾਈ ਕਰ ਕੇ ਧਰਮ ਦਾ ਪ੍ਰਚਾਰ ਕਰਨਾ ਚਾਹੀਦਾ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਨੇ ਆਪਣੇ ਰਾਜ ਦੌਰਾਨ ਪੰਥ ਦੀ ਰਾਖੀ ਨਹੀਂ ਕੀਤੀ ਅਤੇ ਅਕਾਲੀ ਦਲ ਦੀ ਸਰਕਾਰ ਵੇਲੇ ਕਲਿਆਣ ਵਿਖੇ ਜੋ ਸਰੂਪ ਚੋਰੀ ਹੋਏ ਸੀ, ਉਸ ਦਾ ਇਨਸਾਫ਼ ਵੀ ਅਜੇ ਤੱਕ ਲੋਕਾਂ ਨੂੰ ਨਹੀਂ ਮਿਲਿਆ ਅਤੇ ਸ਼੍ਰੋਮਣੀ ਕਮੇਟੀ ਨੂੰ ਇਸ ਦਾ ਜਵਾਬ ਦੇਣਾ ਚਾਹੀਦੈ।

  ਉਨ੍ਹਾਂ ਕਿਹਾ ਕਿ ਜੋ ਪੰਜਾਬ ਸਰਕਾਰ ਵੱਲੋਂ ਬਹਿਬਲ ਕਲਾਂ ਗੋਲੀ ਕਾਂਡ ਅਤੇ ਕੋਟਕਪੂਰਾ ਕਾਂਡ ਵਿਚ ਸਿੱਟ ਬਣਾਈ ਗਈ ਸੀ, ਉਸ ਸਿਟ ਨੇ ਸੁਖਬੀਰ ਸਿੰਘ ਬਾਦਲ ਨੂੰ ਤਲਬ ਕੀਤਾ ਅਤੇ ਹੁਣ ਸੁਖਬੀਰ ਸਿੰਘ ਬਾਦਲ ਨੂੰ ਨੈਤਿਕਤਾ ਦੇ ਆਧਾਰ ਉਤੇ ਸ਼੍ਰੋਮਣੀ ਅਕਾਲੀ ਦਲ ਵਿੱਚੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਤਾਂ ਜੋ ਸ਼੍ਰੋਮਣੀ ਅਕਾਲੀ ਦਲ ਮੁੜ ਤੋਂ ਸੁਰਜੀਤ ਹੋ ਸਕੇ।

  ਉਨ੍ਹਾਂ ਕਿਹਾ ਕਿ ਬੇਸ਼ੱਕ ਸ਼੍ਰੋਮਣੀ ਅਕਾਲੀ ਦਲ ਇੱਕ ਪੰਥਕ ਪਾਰਟੀ ਹੈ ਪਰ ਜਦੋਂ ਤੱਕ ਬਾਦਲ ਪਰਿਵਾਰ ਦੀ ਛਤਰ ਛਾਇਆ ਹੇਠ ਸ਼੍ਰੋਮਣੀ ਅਕਾਲੀ ਦਲ ਕੰਮ ਕਰੇਗੀ, ਉਦੋਂ ਤੱਕ ਸ਼੍ਰੋਮਣੀ ਅਕਾਲੀ ਦਲ ਮੁੜ ਸੁਰਜੀਤ ਨਹੀਂ ਹੋ ਸਕਦਾ। ਉਨ੍ਹਾਂ ਸੁਖਬੀਰ ਸਿੰਘ ਬਾਦਲ ਨੂੰ ਤਲਬ ਕਰਨ ਵਾਲੀ ਸਿੱਟ ਸਬੰਧੀ ਭਗਵੰਤ ਮਾਨ ਸਰਕਾਰ ਨੂੰ ਵਧਾਈ ਵੀ ਦਿੱਤੀ ਹੈ। ਇਸ ਮੌਕੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਧਰਮ ਦੀ ਲਹਿਰ ਨੂੰ ਪ੍ਰਚੰਡ ਕਰਨ ਅਤੇ ਬੰਦੀ ਸਿੰਘਾਂ ਦੀਆਂ ਰਿਹਾਈਆਂ ਲਈ ਸੁਝਾਅ ਤੇ ਸਲਾਹਾਂ ਲੈਣ ਲਈ ਧਰਮ ਪ੍ਰਚਾਰ ਕਮੇਟੀ ਦਿੱਲੀ ਵੱਲੋਂ ਪੰਜਾਬ ਅਤੇ ਹਰਿਆਣਾ ਦੇ ਵੱਖ ਵੱਖ ਗੁਰੂ ਘਰਾਂ ਵਿਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।

  Published by:Gurwinder Singh
  First published:

  Tags: Daduwal punjab, Shiromani Akali Dal, Sukhbir Badal