Home /News /punjab /

ਸੁਖਬੀਰ ਬਾਦਲ ਨੇ ਪਾਰਟੀ ਦੀ ਹਾਰ ਦੀ ਜ਼ਿੰਮੇਵਾਰੀ ਆਪਣੇ ਸਿਰ ਲਈ

ਸੁਖਬੀਰ ਬਾਦਲ ਨੇ ਪਾਰਟੀ ਦੀ ਹਾਰ ਦੀ ਜ਼ਿੰਮੇਵਾਰੀ ਆਪਣੇ ਸਿਰ ਲਈ

 (ਫਾਇਲ ਫੋਟੋ)

(ਫਾਇਲ ਫੋਟੋ)

  • Share this:

ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵਜੋਂ ਸੂਬਾਈ ਚੋਣਾਂ 'ਚ ਦਲ ਦੀ ਹਾਰ ਦੀ ਜ਼ਿੰਮੇਵਾਰੀ ਆਪਣੇ ਸਿਰ ਲਈ ਹੈ। ਉਨ੍ਹਾਂ ਨਤੀਜਿਆਂ ਦੀ ਪੜਚੋਲ ਅਤੇ ਮੰਥਨ ਲਈ ਸੋਮਵਾਰ ਨੂੰ ਚੰਡੀਗੜ੍ਹ 'ਚ ਪਾਰਟੀ ਕੋਰ ਕਮੇਟੀ ਦੀ ਮੀਟਿੰਗ ਸੱਦੀ ਹੈ, ਜਿਸ ਵਿੱਚ ਸਮੁੱਚੇ ਉਮੀਦਵਾਰਾਂ ਨੂੰ ਸੱਦਿਆ ਗਿਆ ਹੈ।

ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਅੱਜ ਕਿਹਾ ਕਿ ਉਹਨਾਂ ਦੀ ਪਾਰਟੀ ਪੰਜਾਬ ਵਿਚ ਆਮ ਆਦਮੀ ਪਾਰਟੀ (Aam Aadmi Party) ਸਰਕਾਰ ਨੂੰ ਪੂਰਾ ਸਹਿਯੋਗ ਦੇਵੇਗੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Mann) ਜਿਵੇਂ ਅਤੇ ਜਿਥੇ ਵੀ ਜ਼ਰੂਰੀ ਸਮਝਣ।

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਕ ਜ਼ਿੰਮੇਵਾਰ ਪੰਥਕ ਪਾਰਟੀ ਵਜੋਂ ਅਸੀਂ ਪੰਜਾਬ, ਪੰਜਾਬੀ ਤੇ ਪੰਜਾਬੀਅਤ ਪ੍ਰਤੀ ਵਚਨਬੱਧ ਹਾਂ। ਉਨ੍ਹਾਂ ਕਿਹਾ ਕਿ ਅਕਾਲੀ ਦਲ ਪੰਜਾਬੀਆਂ ਦੀ ਭਲਾਈ ਤੇ ਖੁਸ਼ਹਾਲੀ ਵਾਸਤੇ ਅਤੇ ਸੂਬੇ ਦੇ ਧਾਰਮਿਕ, ਆਰਥਿਕ, ਖੇਤਰੀ ਤੇ ਦਰਿਆਈ ਪਾਣੀਆਂ ਦੇ ਮਾਮਲਿਆਂ ਵਿਚ ਹਿੱਤਾਂ ਦੀ ਰਾਖੀ ਵਾਸਤੇ ਨਵੇਂ ਮੁੱਖ ਮੰਤਰੀ ਦੀ ਹਮਾਇਤ ਵਾਸਤੇ ਇਕ ਹੋਰ ਵਾਧੂ ਕਦਮ ਚੁੱਕਣ ਵਾਸਤੇ ਤਿਆਰ ਹਾਂ।

ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਸੱਤਾ ਵਿਚ ਹਾਂ ਜਾਂ ਫਿਰ ਸੱਤਾ ਤੋਂ ਬਾਹਰ ਹਾਂ, ਅਕਾਲੀ ਦਲ ਹਮੇਸ਼ਾ ਖਾਲਸਾ ਪੰਥ ਅਤੇ ਪੰਜਾਬ ਦੀ ਚੜ੍ਹਦੀਕਲਾ ਵਾਸਤੇ ਅਤੇ ਸੂਬੇ ਵਿਚ ਸ਼ਾਂਤੀ ਤੇ ਫਿਰਕੂ ਸਦਭਾਵਨਾ ਵਾਸਤੇ ਕੰਮ ਕਰਦੇ ਰਹੇ ਹਾਂ ਤੇ ਕਰਦੇ ਰਹਾਂਗੇ। ਉਨ੍ਹਾਂ ਕਿਹਾ ਕਿ ਅਸੀਂ ਆਉਂਦੇ ਮੁੱਖ ਮੰਤਰੀ ਤੇ ਉਨ੍ਹਾਂ ਦੀ ਪਾਰਟੀ ਨੂੰ ਦਿਲੋਂ ਮੁਬਾਰਕਾਂ ਦਿੰਦੇ ਹਾਂ ਤੇ ਸ਼ੁਭਕਾਮਨਾਵਾਂ ਦਿੰਦੇ ਹਾਂ।

ਉਹਨਾਂ ਕਿਹਾ ਕਿ ਅਸੀਂ ਸੰਜੀਦਗੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਵਾਂਗੇ। ਉਨ੍ਹਾਂ ਨਾਲ ਹੀ ਕਿਹਾ ਕਿ ਅੱਗੇ ਹੋ ਕੇ ਜ਼ਿੰਮੇਵਾਰੀ ਨਿਭਾਉਣ ਦੇ ਫਰਜ਼ ਵਜੋਂ ਇਹ ਮੇਰੀ ਜ਼ਿੰਮੇਵਾਰੀ ਬਣਦੀ ਹੈ ਕਿ ਮੈਂ ਪਾਰਟੀ ਦੀ ਕਾਰਗੁਜ਼ਾਰੀ ਲਈ ਜ਼ਿੰਮੇਵਾਰੀ ਪ੍ਰਵਾਨ ਕਰਾਂ ਨਾ ਕਿ ਇਮਾਨਦਾਰ ਤੇ ਮਿਹਨਤੀ ਅਕਾਲੀ ਵਰਕਰਾਂ, ਉਮੀਦਵਾਰਾਂ ਜਾਂ ਗਠਜੋੜ ਦੇ ਭਾਈਵਾਲਾਂ ’ਤੇ ਜ਼ਿੰਮੇਵਾਰੀ ਸੁੱਟਾਂ। ਉਨ੍ਹਾਂ ਕਿਹਾ ਕਿ ਇਹਨਾਂ ਸਾਰਿਆਂ ਨੇ ਅਣਕਿਆਸੀ ਲਹਿਰ ਦੇ ਖਿਲਾਫ ਡੱਟ ਕੇ ਲੜਾਈ ਲੜੀ।

Published by:Gurwinder Singh
First published:

Tags: Assembly Elections 2022, Punjab Assembly election 2022, Punjab Assembly Polls 2022, Punjab Election Results 2022, Shiromani Akali Dal, Sukhbir, Sukhbir Badal