Inauguration ceremony new Parliament building: ਕਾਂਗਰਸ, ਖੱਬੇਪੱਖੀ, ਟੀਐੱਮਸੀ, ਸਪਾ ਤੇ ‘ਆਪ’ ਸਣੇ ਦੇਸ਼ ਦੀਆਂ 19 ਵਿਰੋਧੀ ਪਾਰਟੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 28 ਮਈ ਨੂੰ ਨਵੀਂ ਸੰਸਦ ਦੀ ਇਮਾਰਤ ਦੇ ਉਦਘਾਟਨੀ ਸਮਾਗਮ ਦਾ ਬਾਈਕਾਟ ਕਰਨ ਦਾ ਫੈਸਲਾ ਕੀਤਾ ਹੈ।
ਉਧਰ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 28 ਮਈ ਨੂੰ ਨਵੇਂ ਸੰਸਦ ਭਵਨ ਦੇ ਉਦਘਾਟਨੀ ਸਮਾਗਮ ਵਿਚ ਸ਼ਾਮਲ ਹੋਣਗੇ। ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਨਵੇਂ ਸੰਸਦ ਭਵਨ ਦਾ ਉਦਘਾਟਨ ਮਾਣ ਵਾਲਾ ਮੌਕਾ ਹੈ, ਜਿਸ ਉਤੇ ਸਿਆਸਤ ਨਹੀਂ ਹੋਣੀ ਚਾਹੀਦੀ।
ਉਨ੍ਹਾਂ ਕਿਹਾ ਕਿ ‘ਆਪ’ ਰਾਸ਼ਟਰਪਤੀ ਦੇ ਮਾਣ ਸਤਿਕਾਰ ਦੀ ਗੱਲ ਕਰ ਰਹੀ ਹੈ ਪਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇਸ਼ ਦੇ ਪਹਿਲੇ ਨਾਗਰਿਕ ਦਾ ਕਿੰਨਾ ਸਤਿਕਾਰ ਕਰਦੇ ਹਨ, ਇਸ ਗੱਲ ਦਾ ਅੰਦਾਜ਼ਾ ਇਸ ਤੋਂ ਲਾਇਆ ਜਾ ਸਕਦਾ ਹੈ ਕਿ ਜਦੋਂ ਉਹ ਪਹਿਲੀ ਵਾਰ ਸੂਬੇ ਦੇ ਦੌਰੇ ’ਤੇ ਆਏ ਸਨ ਤਾਂ ਮੁੱਖ ਮੰਤਰੀ ਉਨ੍ਹਾਂ ਦਾ ਸਵਾਗਤ ਕਰਨ ਤੱਕ ਨਹੀਂ ਪੁੱਜੇ ਸਨ।
ਚੀਮਾ ਨੇ ਦੱਸਿਆ ਕਿ ਨਵੇਂ ਸੰਸਦ ਭਵਨ ਦਾ ਉਦਘਾਟਨ ਮਾਣ ਵਾਲਾ ਮੌਕਾ ਹੈ, ਜਿਸ ਉਤੇ ਸਿਆਸਤ ਨਹੀਂ ਹੋਣੀ ਚਾਹੀਦੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Inauguration ceremony new Parliament building, Sukhbir Badal