ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰ ਦੇ ਘਰ ਵਿੱਚ ਈਡੀ ਦੇ ਛਾਪੇ ਦੌਰਾਨ ਬਰਾਮਦ ਹੋਈ ਕਰੋੜਾਂ ਦੀ ਰਕਮ ਦੇ ਮਾਮਲੇ ਵਿੱਚ ਮੁੱਖ ਮੰਤਰੀ ਤੋਂ ਅਸਤੀਫ਼ੇ ਦੀ ਮੰਗ ਕੀਤੀ ਹੈ।
ਉਨ੍ਹਾਂ ਇਸ ਮਾਮਲੇ ਵਿੱਚ ਕਾਂਗਰਸ ਨੂੰ ਆਪਣੀ ਸਥਿਤੀ ਸਪਸ਼ਟ ਕਰਨ ਲਈ ਕਿਹਾ। ਮੀਡੀਆ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਲੁਧਿਆਣਾ ਵਿੱਚ ਮੁੱਖ ਮੰਤਰੀ ਦੇ ਰਿਸ਼ਤੇਦਾਰ ਦੇ ਘਰ ਈਡੀ ਵੱਲੋਂ ਛਾਪੇ ਦੌਰਾਨ ਕਰੋੜਾਂ ਰੁਪਏ ਮਿਲੇ।
ਉਨ੍ਹਾਂ ਕਿਹਾ ਕਿ ਸਭ ਤੋਂ ਵੱਡਾ ਮਾਈਨਿੰਗ ਮਾਫੀਆ ਚੰਨੀ ਹੈ। ਉਨ੍ਹਾਂ ਸੁਨੀਲ ਜਾਖੜ, ਚਰਨਜੀਤ ਚੰਨੀ ਤੇ ਨਵਜੋਤ ਸਿੱਧੂ ਦੇ ਇਕੱਠਾ ਪੋਸਟ ਲਾਉਣ ਉਤੇ ਕਿਹਾ ਹੈ ਕਿ ਇੰਜ ਲੱਗਦਾ ਹੈ ਜਿਵੇਂ ਤਿੰਨ ਬਾਂਦਰ ਹੁੰਦੇ ਹਨ।
ਇਹ ਸਾਰੀ ਰਕਮ ਮਾਫ਼ੀਆ ਕਾਰੋਬਾਰ ਨਾਲ ਸਬੰਧਤ ਹੈ। ਜੇਕਰ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਛਾਪਾ ਮਾਰਿਆ ਜਾਵੇ ਤਾਂ ਅਜਿਹੀ ਰਾਸ਼ੀ ਵੱਡੀ ਮਾਤਰਾ ਵਿੱਚ ਮਿਲ ਸਕਦੀ ਹੈ। ਆਮ ਆਦਮੀ ਪਾਰਟੀ ਵੱਲੋਂ ਭਗਵੰਤ ਸਿੰਘ ਮਾਨ ਨੂੰ ਮੁੱਖ ਮੰਤਰੀ ਦਾ ਉਮੀਦਵਾਰ ਬਣਾਏ ਜਾਣ ਬਾਰੇ ਉਨ੍ਹਾਂ ਕਿਹਾ ਕਿ ਸ੍ਰੀ ਕੇਜਰੀਵਾਲ ਨੂੰ ਪੰਜਾਬ ਵਿੱਚ ਹੁਣ ਜਦੋਂ ਮੁੱਖ ਮੰਤਰੀ ਲਈ ਕੋਈ ਉਮੀਦਵਾਰ ਨਹੀਂ ਮਿਲਿਆ ਤਾਂ ਭਗਵੰਤ ਮਾਨ ਨੂੰ ਆਪਣਾ ਉਮੀਦਵਾਰ ਬਣਾਇਆ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Assembly Elections 2022, Channi, Charanjit Singh Channi, Punjab Election 2022, Sukhbir Badal