ਸੁਖਬੀਰ ਨੇ ਸਿਆਸੀ ਆਧਾਰ ਗੁਆਇਆ; ਨਹੀਂ ਜਾਣਦਾ, ਕੀ ਕਹਿ ਰਿਹਾ ਹੈ: ਕੈਪਟਨ ਅਮਰਿੰਦਰ ਸਿੰਘ

News18 Punjabi | News18 Punjab
Updated: October 24, 2020, 8:53 PM IST
share image
ਸੁਖਬੀਰ ਨੇ ਸਿਆਸੀ ਆਧਾਰ ਗੁਆਇਆ; ਨਹੀਂ ਜਾਣਦਾ, ਕੀ ਕਹਿ ਰਿਹਾ ਹੈ: ਕੈਪਟਨ ਅਮਰਿੰਦਰ ਸਿੰਘ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਅਕਾਲੀ ਆਗੂ 'ਤੇ ਸਾਧਿਆ ਨਿਸ਼ਾਨਾ (file photo)

ਸੂਬਾ ਸਰਕਾਰ ਨੂੰ ਅਕਾਲੀਆਂ ਕੋਲੋਂ ਸਲਾਹ ਲੈਣ ਦੇ ਸੁਝਾਅ ਦੀ ਖਿੱਲੀ ਉਡਾਉਂਦਿਆਂ ਕਿਹਾ ਕਿ ਸ਼ਾਇਦ ਐਨ.ਡੀ.ਏ. ਨੇ ਖੇਤੀਬਾੜੀ ਕਾਨੂੰਨ ਲਿਆਉਣ ਵੇਲੇ ਅਜਿਹਾ ਕੀਤਾ ਹੋਵੇ

  • Share this:
  • Facebook share img
  • Twitter share img
  • Linkedin share img
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਕਿਹਾ ਕਿ ਸੁਖਬੀਰ ਸਿੰਘ ਬਾਦਲ ਵੱਲੋਂ ਕੀਤੀਆਂ ਗਈਆਂ ਹੈਰਾਨਕੁੰਨ ਤੇ ਬੇਤੁਕੀਆਂ ਟਿੱਪਣੀਆਂ ਨੇ ਇਹ ਸਾਫ ਕਰ ਦਿੱਤਾ ਹੈ ਕਿ ਅਕਾਲੀ ਆਗੂ ਆਪਣਾ ਸਿਆਸੀ ਆਧਾਰ ਗੁਆ ਚੁੱਕਿਆ ਹੈ ਅਤੇ ਇਸ ਕਾਰਨ ਉਸ ਨੂੰ ਇਹ ਨਹੀਂ ਸਮਝ ਆ ਰਿਹਾ ਕਿ ਉਸ ਨੇ ਕੀ ਬੋਲਣਾ ਹੈ ਤੇ ਕੀ ਨਹੀਂ ਅਤੇ ਉਹ ਕਿਸਾਨਾਂ ਦੇ ਮੁੱਦੇ 'ਤੇ ਆਪਣੀ ਪਾਰਟੀ ਦੇ ਕਸੂਤੀ ਸਥਿਤੀ ਵਿੱਚ ਫਸੇ ਹੋਣ ਕਾਰਨ ਨਿਕਲਣ ਦਾ ਕੋਈ ਰਾਹ ਲੱਭ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਖੇਤੀਬਾੜੀ ਕਾਨੂੰਨਾਂ ਦੇ ਸਾਰੇ ਘਟਨਾਕ੍ਰਮ, ਜਿਸਨੇ ਅਕਾਲੀਆਂ ਦੇ ਦੋਹਰੇ ਮਾਪਦੰਡਾਂ ਦਾ ਪੂਰੀ ਤਰ੍ਹਾਂ ਪਰਦਾਫਾਸ਼ ਕਰ ਕੇ ਰੱਖ ਦਿੱਤਾ ਹੈ, ਤੋਂ ਬਾਅਦ ਡੌਰ-ਭੌਰ ਹੋਇਆ ਲੱਗਦਾ ਹੈ ਅਤੇ ਉਸ ਨੂੰ ਇਹ ਪਤਾ ਹੀ ਨਹੀਂ ਲੱਗ ਰਿਹਾ ਕਿ ਉਹ ਕਹਿ ਕੀ ਰਿਹਾ ਹੈ।

ਕੈਪਟਨ ਅਮਰਿੰਦਰ ਸਿੰਘ, ਸੁਖਬੀਰ ਵੱਲੋਂ ਕਿਸਾਨ ਜਥੇਬੰਦੀਆਂ ਦੇ ਰੇਲ ਰੋਕੋ ਅੰਦੋਲਨ ਵਿੱਚ ਢਿੱਲ ਦਿੱਤੇ ਜਾਣ ਸਬੰਧੀ ਟਿੱਪਣੀਆਂ ਅਤੇ ਉਸ ਦੇ ਸੁਝਾਅ ਕਿ ਸੂਬਾ ਸਰਕਾਰ ਨੂੰ ਵਿਧਾਨ ਸਭਾ ਵਿੱਚ ਸੋਧ ਬਿੱਲ ਪੇਸ਼ ਕਰਨ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੀ ਸਲਾਹ ਲੈਣੀ ਚਾਹੀਦੀ ਸੀ, 'ਤੇ ਪ੍ਰਤੀਕਿਰਿਆ ਦੇ ਰਹੇ ਸਨ। ਸੁਖਬੀਰ ਨੇ ਮੁੱਖ ਮੰਤਰੀ 'ਤੇ ਕੇਂਦਰ ਸਰਕਾਰ ਨਾਲ ਮਿਲ ਕੇ ਕਿਸਾਨਾਂ ਦਾ ਧਰਨਾ ਖਤਮ ਕਰਾਉਣ ਦਾ ਦੋਸ਼ ਲਾਇਆ ਸੀ।
ਸੁਖਬੀਰ ਵੱਲੋਂ ਅਕਾਲੀਆਂ ਕੋਲੋਂ ਸਲਾਹ ਲੈਣ ਦੇ ਸੁਝਾਅ ਦੀ ਖਿੱਲੀ ਉਡਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇੰਝ ਲੱਗਦਾ ਹੈ ਕਿ ਕੇਂਦਰ ਦੀ ਐਨ.ਡੀ.ਏ. ਸਰਕਾਰ ਨੇ ਕਿਸਾਨ ਵਿਰੋਧੀ, ਸੰਘੀ ਢਾਂਚੇ ਵਿਰੋਧੀ ਅਤੇ ਸੰਵਿਧਾਨ ਵਿਰੋਧੀ ਖੇਤੀਬਾੜੀ ਕਾਨੂੰਨ ਬਣਾਉਂਦੇ ਸਮੇਂ ਆਪਣੇ ਉਸ ਸਮੇਂ ਦੇ ਭਾਈਵਾਲ ਅਕਾਲੀਆਂ ਦੀ ਸਲਾਹ ਲਈ ਸੀ। ਉਨ੍ਹਾਂ ਅੱਗੇ ਕਿਹਾ ਕਿ ਇਹੀ ਕਾਰਨ ਹੈ ਕਿ ਸਥਿਤੀ ਇੰਨੀ ਜਿਆਦਾ ਵਿਗੜ ਗਈ ਅਤੇ ਕੇਂਦਰ ਨੇ ਇਹ ਕਾਨੂੰਨ ਇਕਤਰਫਾ ਢੰਗ ਨਾਲ ਲਾਗੂ ਕਰਨ ਦਾ ਫੈਸਲਾ ਕਰ ਲਿਆ ਜੋ ਕਿ ਕਿਸਾਨਾਂ ਨੂੰ ਬਰਬਾਦ ਕਰਨ ਲਈ ਘੜੇ ਗਏ ਹਨ।

ਅਕਾਲੀ ਦਲ ਪ੍ਰਧਾਨ ਵੱਲੋਂ ਉਨ੍ਹਾਂ (ਮੁੱਖ ਮੰਤਰੀ) ਅਤੇ ਭਾਜਪਾ ਵਿਚਾਲੇ ਮਿਲੀਭੁਗਤ ਦੇ ਦੋਸ਼ਾਂ ਨੂੰ ਹਾਸੋਹੀਣਾ ਦੱਸਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੁਖਬੀਰ ਮਾਨਸਿਕ ਤੌਰ 'ਤੇ ਨਿਰਾਸ਼ ਤੇ ਮੁਨਕਰ ਹੋਣ ਦੀ ਸਥਿਤੀ ਵਿੱਚ ਨਜ਼ਰ ਆ ਰਿਹਾ ਜੋ ਅਜਿਹੀਆਂ ਬੇਤੁਕੀਆਂ ਟਿੱਪਣੀਆਂ ਕਰ ਰਿਹਾ ਹੈ। ਮੁੱਖ ਮੰਤਰੀ ਨੇ ਪੁੱਛਿਆ, ''ਕੀ ਸੁਖਬੀਰ ਸੱਚਮੁੱਚ ਵਿਸ਼ਵਾਸ ਕਰਦਾ ਹੈ ਕਿ ਮੈਂ ਅਜਿਹੀ ਕਾਰਵਾਈ ਨਾਲ ਆਪਣੀ ਪਾਰਟੀ ਨੂੰ ਰਾਜਨੀਤਕ ਖੁਦਕੁਸ਼ੀ ਵੱਲ ਲਿਜਾ ਰਿਹਾ ਹੈ।'' ਉਨ੍ਹਾਂ ਕਿਹਾ ਕਿ ਅਜਿਹੀਆਂ ਊਲ-ਜਲੂਲ ਟਿੱਪਣੀਆਂ ਦਾ ਇਕੋ-ਇਕ ਤਰਕਪੂਰਨ ਸਪੱਸ਼ਟੀਕਰਨ ਇਹ ਹੈ ਕਿ ਅਕਾਲੀ ਆਗੂ ਅਤੇ ਉਸ ਦੀ ਪਾਰਟੀ ਪੂਰੀ ਤਰ੍ਹਾਂ ਗੁੰਮਨਾਮੀ ਵਿੱਚ ਹੈ ਜਿਸ ਨੂੰ ਦੂਰ-ਦੂਰ ਤੱਕ ਕੋਈ ਸੰਭਾਵਨਾ ਨਜ਼ਰ ਨਹੀਂ ਆਉਂਦੀ।

ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਵੱਲੋਂ ਉਨ੍ਹਾਂ (ਮੁੱਖ ਮੰਤਰੀ) ਨੂੰ ਸੂਬੇ ਦੇ ਸੋਧ ਬਿੱਲਾਂ ਉਤੇ ਸਪੱਸ਼ਟ ਕਰਨ ਦੀ ਮੰਗ ਦੀ ਖਿੱਲੀ ਉਡਾਉਂਦਿਆ ਕਿਹਾ ਕਿ ਇਨ੍ਹਾਂ ਦਾ ਉਦੇਸ਼ ਕੇਂਦਰੀ ਕਾਨੂੰਨਾਂ ਦੇ ਕਿਸਾਨੀ ਭਾਈਚਾਰੇ ਉਤੇ ਵਿਨਾਸ਼ਕਾਰੀ ਪ੍ਰਭਾਨਾਂ ਨੂੰ ਨਜ਼ਰਅੰਦਾਜ਼ ਕਰਨਾ ਹੈ। ਉਨ੍ਹਾਂ ਕਿਹਾ, ''ਇਕ ਪਾਸੇ ਤੁਸੀਂ ਸ਼ਿਕਾਇਤ ਕਰ ਰਹੇ ਜਦੋਂ ਕਿ ਮੈਂ ਵਿਧਾਨ ਸਭਾ ਵਿੱਚ ਮੈਂਬਰਾਂ ਨੂੰ ਖੁੱਲ੍ਹ ਕੇ ਦੱਸ ਦਿੱਤਾ ਸੀ ਕਿ ਰਾਜਪਾਲ/ਰਾਸ਼ਟਰਪਤੀ ਬਿੱਲਾਂ ਉਤੇ ਆਪਣੀ ਸਹਿਮਤੀ ਦੇ ਵੀ ਸਕਦੇ ਹਨ ਜਾਂ ਨਹੀਂ ਅਤੇ ਦੂਜੇ ਪਾਸੇ ਉਹ ਕਹਿ ਰਹੇ ਹਨ ਕਿ ਮੈਂ ਇਮਾਨਦਾਰ ਨਹੀਂ ਹਾਂ।'' ਉਨ੍ਹਾਂ ਅਕਾਲੀ ਦਲ ਦੇ ਪ੍ਰਧਾਨ ਨੂੰ ਕਿਹਾ ਕਿ ਉਹ ਆਪਣਾ ਮਨ ਬਣਾ ਲੈਣ ਕਿ ਉਹ ਅਤੇ ਉਨ੍ਹਾਂ ਦੀ ਪਾਰਟੀ ਦਾ ਕੀ ਸਟੈਂਡ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਨੂੰ ਕਿਹਾ, ''ਕਿਸਾਨ ਤੁਹਾਡੀਆਂ ਖੇਡਾਂ ਤੋਂ ਬੁਰੀ ਤਰ੍ਹਾਂ ਅੱਕ ਅਤੇ ਥੱਕ ਚੁੱਕੇ ਹਨ।'' ਉਨ੍ਹਾਂ ਕਿਹਾ ਕਿ ਅਕਾਲੀ ਦਲ ਆਪਣੇ ਪ੍ਰਤੀ ਕਿਸਾਨੀ ਭਾਈਚਾਰੇ ਦੇ ਗੁੱਸੇ ਨੂੰ ਸਪੱਸ਼ਟ ਮਹਿਸੂਸ ਕਰ ਰਿਹਾ ਹੈ ਕਿਉਂਕਿ ਉਹ ਕੇਂਦਰ ਦੇ ਕਾਨੂੰਨਾਂ ਅਤੇ ਸੂਬੇ ਦੇ ਬਿੱਲਾਂ ਵਿਚਾਲੇ ਘੁੰਮ ਰਹੇ ਹਨ। ਉਨ੍ਹਾਂ ਅਕਾਲੀਆਂ ਅੱਗੇ ਆਪਣੀ ਮੰਗ ਦੁਹਰਾਉਂਦਿਆਂ ਕਿਹਾ ਕਿ ਅਕਾਲੀ ਦਲ ਨੂੰ ਸੂਬੇ ਦੇ ਲੋਕਾਂ ਅੱਗੇ ਦੋ ਗੱਲਾਂ ਸਪੱਸ਼ਟ ਕਰਨੀਆਂ ਚਾਹੀਦੀਆਂ। ਪਹਿਲਾਂ ਤਾਂ ਇਹ ਜੇ ਖੇਤੀ ਕਾਨੂੰਨ ਕਿਸਾਨ ਵਿਰੋਧੀ ਸਨ ਤਾਂ ਉਨ੍ਹਾਂ ਨੇ ਕੇਂਦਰੀ ਕਾਨੂੰਨਾਂ ਦੀ ਹਮਾਇਤ ਕਿਉਂ ਕੀਤੀ ਸੀ। ਦੂਜਾ ਜੇ ਸੂਬੇ ਦੇ ਬਿੱਲ ਫਾਲਤੂ ਲੱਗਦੇ ਹਨ ਤਾਂ ਇਨ੍ਹਾਂ ਦੀ ਵਿਧਾਨ ਸਭਾ ਵਿੱਚ ਹਮਾਇਤ ਕਿਉਂ ਕੀਤੀ ਸੀ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਖਤਰੇ ਅਤੇ ਜ਼ੋਖਮਾਂ ਦੇ ਬਾਵਜੂਦ ਇਨ੍ਹਾਂ ਬਿੱਲਾਂ ਨਾਲ ਜੋ ਕੀਤਾ ਉਹ ਉਨ੍ਹਾਂ ਨਾਲੋਂ ਕਈ ਗੁਣਾਂ ਵੱਧ ਹੈ ਜੋ ਅਕਾਲੀ ਦਲ ਨੇ ਛੇ ਸਾਲਾਂ ਦੌਰਾਨ ਐਨ.ਡੀ.ਏ. ਦੀ ਕੇਂਦਰ ਸਰਕਾਰ ਦਾ ਹਿੱਸਾ ਬਣ ਕੇ ਕੀਤਾ। ਉਨ੍ਹਾਂ ਕਿਹਾ ਕਿ ਸ਼ਾਇਦ ਇਹੋ ਕਾਰਨ ਹੈ ਕਿ ਸੁਖਬੀਰ ਇੰਨਾ ਨਿਰਾਸ਼ ਤੇ ਭੜਕਿਆ ਹੋਇਆ ਹੈ ਅਤੇ ਇਹੋ ਕਾਰਨ ਹੈ ਕਿ ਅਕਾਲੀ ਆਗੂ ਬੇਸ਼ਰਮੀ ਤੇ ਸ਼ਰਮਨਾਕ ਤਰੀਕੇ ਨਾਲ ਝੂਠ ਬੋਲ ਰਿਹਾ ਹੈ।
Published by: Ashish Sharma
First published: October 24, 2020, 8:26 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading