ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੋਂ ਕੋਟਕਪੂਰਾ ਗੋਲੀਕਾਂਡ ਮਾਮਲੇ ਸਬੰਧੀ ਚੰਡੀਗੜ੍ਹ ਵਿਖੇ ਪੁੱਛਗਿੱਛ ਕੀਤੀ।ਵਿਸ਼ੇਸ਼ ਜਾਂਚ ਟੀਮ ਵੱਲੋਂ ਕੀਤੀ ਗਈ ਪੁੱਛਗਿੱਛ ਮਗਰੋਂ ਸੁਖਬੀਰ ਸਿੰਘ ਬਾਦਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਪੰਥ ਅਤੇ ਪੰਜਾਬ ਨਾਲ ਜੁੜਿਆ ਮਸਲਾ ਹੈ। ਇਸ ਮੁੱਦੇ 'ਤੇ ਸਿਆਸਤ ਨਹੀਂ ਹੋਣੀ ਚਾਹੀਦੀ। ਇਸ ਦੇ ਨਾਲ ਹੀ ਸੁਖਬੀਰ ਬਾਦਲ ਨੇ ਕਿਹਾ ਕਿ ਉਹ ਪਹਿਲਾਂ ਵੀ ਜਾਂਚ ਟੀਮ ਨੂੰ ਸਹਿਯੋਗ ਦਿੰਦੇ ਰਹੇ ਹਨ ਅਤੇ ਅੱਗੇ ਤੋਂ ਵੀ ਸਹਿਯੋਗ ਦੇਣਗੇ ਜਿਸ ਲਈ ਉਹ ਵਚਨਬੱਧ ਹਨ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਜਾਂਚ ਟੀਮ ਨੇ ਜੋ ਜਾਣਕਾਰੀ ਉਨ੍ਹਾਂ ਕੋਲੋਂ ਮੰਗੀ ਸੀ, ਉਹ ਜਾਂਚ ਟੀਮ ਨੂੰ ਪੂਰੀ ਜਾਣਕਾਰੀ ਮੁਹੱਈਆ ਕਰਵਾ ਕੇ ਆਏ ਹਨ। ਇਸ ਦੇ ਨਾਲ ਹੀ ਬਾਦਲ ਨੇ ਕਿਹਾ ਕਿ ਜੇਕਰ ਜਾਂਚ ਟੀਮ ਨੂੰ ਫਿਰ ਲੋੜ ਪਈ ਤਾਂ ਉਹ ਮੁੜ ਹਾਜ਼ਰ ਹੋ ਜਾਣਗੇ।ਉਨ੍ਹਾਂ ਕਿਹਾ ਕਿ ਮੇਰੀ ਇੱਕੋ ਬੇਨਤੀ ਹੈ ਕਿ ਇਸ ਮਸਲੇ ਨੂੰ ਲਟਕਾਇਆ ਨਾ ਜਾਵੇ ਅਤੇ ਛੇਤੀ ਤੋਂ ਛੇਤੀ ਇਨਸਾਫ਼ ਕੀਤਾ ਜਾਵੇ। ਤੁਹਾਨੂੰ ਦਸ ਦਈਏ ਕਿ ਇਸ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂਂ ਵੀ ਸਿੱਟ ਨੇ ਬੀਤੇ ਦਿਨ ਕਰੀਬ 3 ਘੰਟੇ ਤੱਕ ਪੁੱਛਗਿੱਛ ਕੀਤੀ ਸੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Fardikot, Kotkapura firing, SAD, Sit, Sukhbir Badal