ਸੁਖਬੀਰ ਵੱਲੋਂ ਲੱਖੇ ਸਿਧਾਣੇ ਦੇ ਭਰਾ ਉਤੇ ਪੁਲਿਸ ਤਸ਼ੱਦਦ ਦੀ ਨਿਖੇਧੀ, ਕੈਪਟਨ ਨੂੰ ਕੀਤੇ ਤਿੱਖੇ ਸਵਾਲ...

News18 Punjabi | News18 Punjab
Updated: April 11, 2021, 8:52 PM IST
share image
ਸੁਖਬੀਰ ਵੱਲੋਂ ਲੱਖੇ ਸਿਧਾਣੇ ਦੇ ਭਰਾ ਉਤੇ ਪੁਲਿਸ ਤਸ਼ੱਦਦ ਦੀ ਨਿਖੇਧੀ, ਕੈਪਟਨ ਨੂੰ ਕੀਤੇ ਤਿੱਖੇ ਸਵਾਲ...
ਸੁਖਬੀਰ ਵੱਲੋਂ ਲੱਖੇ ਸਿਧਾਣੇ ਦੇ ਭਰਾ ਉਤੇ ਪੁਲਿਸ ਤਸ਼ੱਦਦ ਦੀ ਨਿਖੇਧੀ, ਕੈਪਟਨ ਨੂੰ ਕੀਤੇ ਤਿੱਖੇ ਸਵਾਲ...

  • Share this:
  • Facebook share img
  • Twitter share img
  • Linkedin share img
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਿੱਲੀ ਪੁਲਿਸ ਵੱਲੋਂ ਪਟਿਆਲਾ ਵਿਚ ਇਕ ਨੌਜਵਾਨਾਂ ਨੁੰ ਅਗਵਾ ਕਰ ਕੇ ਉਸ ’ਤੇ ਤਸ਼ੱਦਦ ਢਾਹੁਣ ਦੀ ਜ਼ੋਰਦਾਰ ਨਿਖੇਧੀ ਕੀਤੀ ਹੈ ਅਤੇ ਕਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਿਸਾਨ ਅੰਦੋਲਨ ਵਿਚ ਭਾਗ ਲੈਣ ਵਾਲੇ ਸੂਬੇ ਦੇ ਨੌਜਵਾਨਾਂ ’ਤੇ ਢਾਹੇ ਜਾ ਰਹੇ ਤਸ਼ੱਦਦ ਲਈ ਸਿੱਧੇ ਤੌਰ ’ਤੇ ਜ਼ਿੰਮੇਵਾਰ ਹਨ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਜਿਸ ਤਰੀਕੇ ਦਿੱਲੀ ਪੁਲਿਸ ਦੇ ਅਮਲੇ ਨੇ ਲੱਖਾ ਸਿਧਾਣਾ ਜੋ ਕਿ 26 ਜਨਵਰੀ ਨੁੰ ਲਾਲ ਕਿਲ੍ਹੇ ’ਤੇ ਵਾਪਰੇ ਘਟਨਾਕ੍ਰਮ ਵਿਚ ਲੋੜੀਂਦੀ ਹੈ, ਦੇ ਭਰਾ ਮੁੰਡੀ ਸਿਧਾਣਾ ਨੂੰ ਅਗਵਾ ਕੀਤਾ ਤੇ ਬੇਰਹਿਮੀ ਨਾਲ ਕੁੱਟਿਆ, ਉਹ ਨਿੰਦਣਯੋਗ ਹੈ।

ਉਹਨਾਂ ਕਿਹਾ ਕਿ ਅਸੀਂ ਕੈਪਟਨ ਅਮਰਿੰਦਰ ਸਿੰਘ ਤੋਂ ਪੁੱਛਦੇ ਹਾਂ ਕਿ ਉਹ ਦਿੱਲੀ ਪੁਲਿਸ ਨੁੰ ਅਜਿਹੀਆਂ ਕਾਰਵਾਈ ਕਰਨ ਦੀ ਆਗਿਆ ਕਿਉਂ ਦੇ ਰਹੇ ਹਨ ? ਉਹਨਾਂ ਕਿਹਾ ਕਿ ਦਿੱਲੀ ਪੁਲਿਸ ਦਾ ਪੰਜਾਬ ਵਿਚ ਕੋਈ ਅਧਿਕਾਰ ਖੇਤਰ ਨਹੀਂ ਹੈ ਪਰ ਕੈਪਟਨ ਅਮਰਿੰਦਰ ਸਿੰਘ ਉਸ ਨੂੰ ਸੂਬੇ ਵਿਚ ਬਿਨਾਂ ਰੋਕ ਟੋਕ ਛਾਮੇ ਮਾਰਨ ਤੇ ਨਜਾਇਜ਼ ਦੋਸ਼ਾਂ ’ਤੇ ਨੌਜਵਾਨਾਂ ਨੂੰ ਗ੍ਰਿਫਤਾਰ ਕਰਨ ਦੀ ਆਗਿਆ ਦੇ ਰਹੇ ਹਨ। ਉਹਨਾਂ ਕਿਹਾ ਕਿ ਇਹ ਤੁਰੰਤ ਬੰਦ ਹੋਣਾ ਚਾਹੀਦਾ ਹੈ।
ਮੁੱਖ ਮੰਤਰੀ ਨੂੰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਅੱਗੇ ਇਸ ਕਦਮ ਨਾ ਝੁਕਣ ਲਈ ਆਖਦਿਆਂ ਸ੍ਰੀ ਬਾਦਲ ਨੇ ਕਿਹਾ ਕਿ ਅਸੀਂ ਵੇਖਿਆ ਹੈ ਕਿ ਕਿਵੇਂ ਤੁਸੀਂ ਪੰਜਾਬੀਆਂ ਦੇ ਹਿਤਾਂ ਨੂੰ ਨੁਕਸਾਨ ਪਹੁੰਚਾਉਣ ਵਾਲੇ ਹਰ ਮਾਮਲੇ ’ਤੇ ਭਾਜਪਾ ਨਾਲ ਫਿਕਸ ਮੈਚ ਖੇਡਿਆ ਹੈ। ਅਸੀਂ ਵੇਖਿਆ ਹੈ ਕਿ ਕਿਵੇਂ ਤੁਸੀਂ ਸੂਬੇ ਦੇ ਅਧਿਕਾਰ ਕੇਂਦਰ ਅੱਗੇ ਸਰੰਡਰ ਕਰ ਦਿੱਤੇ। ਹੁਣ ਤੁਸੀਂ ਤਿੰਨ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਸੂਬੇ ਦੇ ਨੌਜਵਾਨਾਂ ਨੂੰ ਸਜ਼ਾਵਾਂ ਦੇਣ ਦੀ ਸਾਜ਼ਿਸ਼ ਵਿਚ ਭਾਈਵਾਲ ਬਣ ਰਹੇ ਹੋ। ਉਹਨਾਂ ਕਿਹਾ ਕਿ ਤੁਹਾਨੂੰ ਦਿੱਲੀ ਪੁਲਿਸ ਨੂੰ ਸਾਡੇ ਸੈਂਕੜੇ ਨੌਜਵਾਨਾਂ ਦਾ ਭਵਿੱਖ ਤਬਾਹ ਕਰਨ ਦੀ ਆਗਿਆ ਨਹੀਂ ਦੇਣੀ ਚਾਹੀਦੀ ਹੈ ਤੇ ਨਾ ਹੀ ਤੁਸੀਂ ਨੌਜਵਾਨਾਂ ’ਤੇ ਅੰਨਾ ਤਸ਼ੱਦਦ ਢਾਹੇ ਜਾਣ ’ਤੇ ਮੂਕ ਦਰਸ਼ਕ ਬਣ ਕੇ ਬੈਠੇ ਸਕਦੇ ਹੋ।

ਉਹਨਾਂ ਕਿਹਾ ਕਿ ਅਸੀਂ ਮੰਗ ਕਰਦੇ ਹਾਂ ਕਿ ਤੁਸੀਂ ਸੂਬੇ ਦੇ ਨੌਜਵਾਨਾਂ ਦੇ ਅਧਿਕਾਰਾਂ ਦੀ ਰਾਖੀ ਲਈ ਡਟੋ ਅਤੇ ਮੁੰਡੀ ਸਿਧਾਣਾਂ ਨੁੰ ਅਗਵਾ ਕਰ ਉਸ ’ਤੇ ਤਸ਼ੱਦਦ ਢਾਹੁਣ ਵਾਲੀ ਦਿੱਲੀ ਪੁਲਿਸ ਦੀ ਟੀਮ ਖਿਲਾਫ ਐਫਆਈਆਰ ਦਰਜ ਕਰੋ।
Published by: Gurwinder Singh
First published: April 11, 2021, 7:27 PM IST
ਹੋਰ ਪੜ੍ਹੋ
ਅਗਲੀ ਖ਼ਬਰ