• Home
 • »
 • News
 • »
 • punjab
 • »
 • SUKHBIR SINGH BADAL CONGRATULATES FARMERS FOR HISTORIC VICTORY

ਸੁਖਬੀਰ ਸਿੰਘ ਬਾਦਲ ਵੱਲੋਂ ਇਤਿਹਾਸਕ ਜਿੱਤ ਲਈ ਕਿਸਾਨਾਂ ਨੂੰ ਵਧਾਈ

ਵਾਪਸ ਘਰ ਪਰਤਣ ਦੇ ਫੈਸਲੇ ਦਾ ਕੀਤਾ ਸਵਾਗਤ, ਕਿਹਾ ਕਿ ਅਕਾਲੀ ਦਲ ਨੇ ਆਪਣੇ ਵੱਲੋਂ ਬਣਦਾ ਯੋਗਦਾਨ ਪਾਇਆ

ਸੁਖਬੀਰ ਸਿੰਘ ਬਾਦਲ ਵੱਲੋਂ ਇਤਿਹਾਸਕ ਜਿੱਤ ਲਈ ਕਿਸਾਨਾਂ ਨੂੰ ਵਧਾਈ (file photo)

 • Share this:
  ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਸਾਨਾ ਨੂੰ ਆਪਣੀ ਇਤਿਹਾਸਕ ਜਿੱਤ ਦੀ ਵਧਾਈ ਦਿੱਤੀ ਤੇ ਕਿਹਾ ਕਿ ਕਿਸਾਨਾਂ ਨੇ ਨਾ ਸਿਰਫ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਤਿੰਨ ਖੇਤੀ ਕਾਨੂੰਨ ਰੱਦ ਕਰਨ ਵਾਸਤੇ ਮਜਬੂਰ ਕੀਤਾ ਬਲਕਿ ਘੱਟੋ ਘੱਟ ਸਮਰਥਨ ਮੁੱਲ ਨੂੰ ਇਕ ਕਾਨੂੰਨੀ ਅਧਿਕਾਰ ਬਣਾਉਣ ਦਾ ਰਾਹ ਵੀ ਪੱਧਰਾ ਕਰ ਦਿੱਤਾ ਹੈ।

  ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਦਿੱਲੀ ਦੇ ਬਾਰਡਰਾਂ ’ਤੇ ਹੋਈ ਜਿੱਤ ਦੇਸ਼ ਦੇ ਸਾਰੇ ਕਿਸਾਨਾਂ ਦੀ ਜਿੱਤ ਹੈ। ਉਹਨਾਂ ਕਿਹਾ ਕਿ ਅੰਨਦਾਤਾ ਨੇ ਦੇਸ਼ ਦੇ ਸ਼ਾਸਕਾਂ ਨੂੰ ਸਪਸ਼ਟ ਸੰਦੇਸ਼ ਦਿੱਤਾ ਹੈ ਕਿ ਖੇਤੀਬਾੜੀ ਬਾਰੇ ਕੋਈ ਵੀ ਕਾਨੂੰਨ ਉਹਨਾਂ ਨੂੰ ਭਰੋਸ ਵਿਚ ਲਏ ਬਗੈਰ ਨਹੀਂ ਬਣਾਇਆ ਜਾ ਸਕਦਾ।
  ਸਰਦਾਰ ਬਾਦਲ ਨੇ ਕਿਸਾਨਾਂ ਵੱਲੋਂ ਪੰਜਾਬ ਵਿਚ ਆਪਣੇ ਘਰ ਪਰਤਣ ਦੇ ਫੈਸਲੇ ਦਾ ਸਵਾਗਤ ਕੀਤਾ ਤੇ ਕਿਹਾ ਕਿ ਜਿਸ ਤਰੀਕੇ ਤੁਸੀਂ ਇਕ ਸਾਲ ਤੰਕ ਸ਼ਾਂਤੀਪੂਰਨ ਤੇ ਲੋਕਤੰਤਰੀ ਢੰਗ ਨਾਲ ਦ੍ਰਿੜ੍ਹ ਸੰਕਲਪ ਹੋ ਕੇ ਅੰਦੋਲਨ ਚਲਾਇਆ, ਇਹ ਵਰਿ੍ਹਆਂ ਤੱਕ ਯਾਦ ਰੱਖਿਆ ਜਾਵੇਗਾ।

  ਸਾਂਝੀ ਭਲਾਈ ਵਾਸਤੇ 800 ਕਿਸਾਨਾਂ ਦੀ ਸ਼ਹਾਦਤ ਦੀ ਗੱਲ ਕਰਦਿਆਂ ਉਹਨਾਂ ਕਿਹਾ ਕਿ ਕੱਲ੍ਹ ਦੇ ਕਿਸਾਨ ਤੁਹਾਡੇ ਵੱਲੋਂ ਅੱਜ ਦਿੱਤੀਆਂ ਕੁਰਬਾਨੀਆਂ ਯਾਦ ਕਰਨਗੇ।

  ਸ. ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਨੇ ਕਿਸਾਨੀ ਸੰਘਰਸ਼ ਵਾਸਤੇ ਬਣਦਾ ਯੋਗਦਾਨ ਪਾਇਆ ਹੈ ਤੇ ਉਹ ਕਿਸਾਨਾਂ ਦੇ ਹੱਕਾਂ ਦੀ ਲੜਾਈ ਲੜਦਾ ਰਹੇਗਾ। ਉਹਨਾਂ ਕਿਹਾ ਕਿ ਅਸੀਂ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫਾ ਦਿੱਤਾ ਤੇ ਐਨ ਡੀ ਏ ਵੀ ਉਦੋਂ ਛੱਡ ਦਿੱਤਾ ਜਦੋਂ ਅਸੀਂ ਮਹਿਸੂਸ ਕੀਤਾ ਕਿ ਕੇਂਦਰ ਸਰਕਾਰ ਕਿਸਾਨਾਂ ਪ੍ਰਤੀ ਗੰਭੀਰ ਨਹੀਂ ਤੇ ਉਹਨਾਂ ਦੇ ਖਦਸ਼ੇ ਦੂਰ ਨਹੀਂ ਕਰ ਰਹੀ। ਉਹਨਾਂ ਕਿਹਾ ਕਿ ਅਕਾਲੀ ਵਰਕਰਾਂ ਨੇ ਕਿਸਾਨ ਸੰਘਰਸ਼ ਦੀ ਦਿਲੋਂ ਹਮਾਇਤ ਕੀਤੀ ਤੇ ਉਹ ਹਮੇਸ਼ਾ ਕਿਸਾਨਾਂ ਨਾਲ ਖੜ੍ਹਨਗੇ।
  Published by:Ashish Sharma
  First published:
  Advertisement
  Advertisement