• Home
  • »
  • News
  • »
  • punjab
  • »
  • SUKHBIR SINGH BADAL DIRECTED THE PARTY WORKERS TO EXPEDITE THE PREPARATIONS FOR THE SUCCESS OF THE MARCH

ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਵਰਕਰਾਂ ਨੂੰ ਮਾਰਚ ਦੀ ਕਾਮਯਾਬੀ ਲਈ ਤਿਆਰੀਆਂ ਹੋਰ ਤੇਜ਼ ਕਰਨ ਦਾ ਆਦੇਸ਼

ਬੇਰਹਿਮ ਸਰਕਾਰ ਨੇ ਕਿਸਾਨਾਂਦਾ ਸੰਘਰਸ਼ ਦੇਸ਼ ਸਿਰ ਮੜ੍ਹਿਆ

ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਵਰਕਰਾਂ ਨੂੰ ਮਾਰਚ ਦੀ ਕਾਮਯਾਬੀ ਲਈ ਤਿਆਰੀਆਂ ਹੋਰ ਤੇਜ਼ ਕਰਨ ਦਾ ਆਦੇਸ਼

ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਵਰਕਰਾਂ ਨੂੰ ਮਾਰਚ ਦੀ ਕਾਮਯਾਬੀ ਲਈ ਤਿਆਰੀਆਂ ਹੋਰ ਤੇਜ਼ ਕਰਨ ਦਾ ਆਦੇਸ਼

  • Share this:
    ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪਾਰਟੀ ਵਰਕਰਾਂ ਨੂੰ ਆਦੇਸ਼ ਦਿੱਤਾ ਕਿ ਉਹ 26 ਜਨਵਰੀ ਦੇ ਕਿਸਾਨ ਗਣਤੰਤਰ ਦਿਵਸ ਮਾਰਚ ਦੀ ਅਪਾਰ ਸਫਲਤਾ ਲਈ ਯਤਨ ਹੋਰ ਤੇਜ਼ ਕਰ ਦੇਣ।

    ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ੍ਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪਾਰਟੀ ਵਰਕਰਾਂ ਵਿਚ 26 ਜਨਵਰੀ ਦੇ ਮਾਰਚ ਨੂੰ ਲੈ ਕੇ ਅਥਾਹ ਉਤਸ਼ਾਹ ਹੈ। ਉਹਨਾਂ ਕਿਹਾ ਕਿ ਅਸੀਂ ਇਸ ਸ਼ਾਂਤੀਪੂਰਨ ਤੇ ਲੋਕਤੰਤਰੀ ਰੋਸ ਮਾਰਚ ਵਿਚ ਵੱਡੀ ਗਿਣਤੀ ਵਿਚ ਸ਼ਾਮਲ ਹੋਵਾਂਗੇ। ਉਹਨਾਂ ਕਿਹਾ ਕਿ ਵਰਕਰ ਪਹਿਲਾਂ ਹੀ ਦਿੱਲੀ ਪਹੁੰਚਣੇ ਸ਼ੁਰੂ ਹੋ ਗਏ ਹਨ ਜੋ ਵਡੇਰੀ ਉਮਰ ਕਾਰਨ ਜਾਂ ਕਿਸੇ ਮਜਬੂਰੀ ਕਾਰਨ ਹਾਲੇ ਕੌਮੀ ਰਾਜਧਾਨੀ ਨਹੀਂ ਜਾ  ਰਹੇ, ਉਹ ਇਸੇ ਤਰੀਕੇ ਦੀ ਲੋਕਤੰਤਰੀ ਗਤੀਵਿਧੀ ਉਸਦਿਨ ਜਿਥੇ ਕਿਤੇ ਵੀ ਉਹਨਾਂ ਨੂੰ ਸੁਖਾਲਾ ਲੱਗੇ ਕਰਨਗੇ।

    ਸ੍ਰੀ ਬਾਦਲ ਨੇ ਕਿਹਾ ਕਿ ਕਿਸਾਨਾਂ ਨੂੰ ਇਹ ਮਾਰਚ ਜੋ ਕਿ ਗਣਤੰਤਰ ਦਿਵਸ ਮਾਰਚ ਹੀ ਹੈ, ਇਸ ਕਰ ਕੇ ਆਯੋਜਿਤ ਕਰਨਾ ਪਿਆ ਕਿਉਂਕਿ ਭਾਰਤ ਸਰਕਾਰ ਕਿਸਾਨ ਵਿਰੋਧੀ ਐਕਟ ਖਾਰਜ ਕਰਨ ਵਾਸਤੇ ਉਹਨਾਂ ਦੀ ਵਾਜਬ ਮੰਗ ਮੰਨਣ ਪ੍ਰਤੀ ਬਿਲਕੁਲ ਹੀ ਬੇਰੁਖੀ ਅਪਣਾਈ ਬੈਠੀ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਨੇ ਸਰਕਾਰ ਨੂੰ ਆਪਣਾ ਰਵੱਈਆ ਬਦਲਣ ਲਈ ਰਾਜ਼ੀ ਕਰਨ ਵਾਸਤੇ ਯਤਨ ਕੀਤਾ। ਅਸੀਂ ਬਹੁਤ ਸੰਜਮ ਵਿਖਾਇਆ ਤੇ ਸਰਕਾਰ ਨੂੰ ਇਹ ਤਰਕ ਵੀ ਦਿੱਤਾ ਕਿ ਇਹ ਕਾਨੂੰਨ ਉਹਨਾਂ ਨੂੰ ਮਨਜ਼ੂਰ ਨਹੀਂ ਹਨ ਜਿਹਨਾਂ ਵਾਸਤੇ ਸਰਕਾਰ ਇਹ ਬਣਾਏ ਦੱਸ ਰਹੀ ਹੈ। ਪਰ ਜਦੋਂ ਸਾਨੂੰ ਲੱÎਗਿਆ ਕਿ ਉਹ ਬਿਲਕੁਲ ਹੀ ਗੱਲ ਸੁਣਨ ਨੂੰ ਤਿਆਰ ਨਹੀਂ ਤੇ ਅੜੇ ਹੋਏ ਹਨ ਤਾਂ ਅਸੀਂ ਸਰਕਾਰ ਵਿਚੋਂ ਬਾਹਰ ਆਉਣ ਦਾ ਫੈਸਲਾ ਕਰ ਲਿਆ। ਉਹਨਾਂ ਕਿਹਾ ਕਿ ਸਾਨੂੰ ਲੱਗਿਆ ਕਿ ਹੁਣ ਤਾਂ ਸ਼ਾਇਦ ਭਾਜਪਾ ਲੀਡਰਸ਼ਿਪ ਤੇ ਸਰਕਾਰ ਮਾਮਲੇ ਦੀ ਗੰਭੀਰਤਾ ਨੂੰ ਸਮਝੇ ਪਰ ਸਾਡੀਆਂ ਆਸਾਂ ਧਰੀਆਂ ਧਰਾਈਆਂ ਰਹਿ ਗਈਆਂ ਜਿਸ ਕਾਰਨ ਅਸੀਂ ਐਨ ਡੀ ਏ ਤੋਂ ਬਾਹਰਆਉਣ ਦਾ ਫੈਸਲਾ ਕੀਤਾ ਤੇ ਸਾਡੇ ਸਰਪ੍ਰਸਤ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਪਦਮ ਵਿਭੂਸ਼ਣ ਵੀ ਵਾਪਸ ਕਰ ਦਿੱਤਾ ਪਰ ਸਭ ਤੋਂ ਪੁਰਾਣੇ ਸਹਿਯੋਗੀ ਦੇ ਇਹਨਾਂ ਫੈਸਲਿਆਂ ਤੇ ਕਿਸਾਨਾਂ ਦੀ ਪੀੜਾ ਦਾ ਸਰਕਾਰ ’ਤੇ ਕੋਈ ਅਸਰ ਨਹੀਂ ਪਿਆ। ਇਸ ਕਰਕੇ ਇਸ ਬੇਰੁਖੀ ਸਰਕਾਰ ਕਾਰਨ ਕਿਸਾਨ ਆਪਣੀਆਂ ਵਾਜਬ ਤੇ ਜਾਇਜ਼ ਮੰਗਾਂ ਲਈ ਸੰਘਰਸ਼ ਕਰਨ ਲਈ ਮਜਬੂਰ ਹੋਏ ਹਨ।
    Published by:Ashish Sharma
    First published: