• Home
 • »
 • News
 • »
 • punjab
 • »
 • SUKHBIR SINGH BADAL ONCE AGAIN CALLED ON PROF CRITICISM OF KEJRIWAL FOR BLOCKING BHULLAR S RELEASE AND PROVING ANTI SIKH

ਸੁਖਬੀਰ ਸਿੰਘ ਬਾਦਲ ਨੇ ਇਕ ਵਾਰ ਫਿਰ ਤੋਂ ਪ੍ਰੋੋ. ਭੁੱਲਰ ਦੀ ਰਿਹਾਈ ਰੋਕ ਕੇ ਸਿੱਖ ਵਿਰੋਧੀ ਸਾਬਤ ਹੋਣ ’ਤੇ ਕੇਜਰੀਵਾਲ ਦੀ ਕੀਤੀ ਨਿਖੇਧੀ

ਕਿਹਾ ਕਿ ਭਗਵੰਤ ਮਾਨ, ਹਰਪਾਲ ਚੀਮਾ ਤੇ ਹੋਰਨਾਂ ਨੂੰ ਸਿੱਖਾਂ ਤੇ ਪੰਜਾਬੀਆਂ ਨੂੰ ਜਵਾਬ ਦੇਣੇ ਪੈਣਗੇ

ਸੁਖਬੀਰ ਬਾਦਲ (file photo)

 • Share this:
  ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਰੋਕ ਕੇ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਆਖਿਰਕਾਰ ਆਪਣੀ ਸਿੱਖ ਵਿਰੋਧੀ ਤੇ ਪੰਜਾਬ ਵਿਰੋਧੀ ਪਛਾਣ ਸਾਹਮਣੇ ਰੱਖ ਦਿੱਤੀ ਹੈ ਪਰ ਅਸੀਂ ਇਸ ਮਾਨਸਿਕਤਾ ਲਈ ਉਹਨਾਂ ਵੱਲੋਂ ਨਤੀਜੇ ਭੁਗਤਣਾ ਯਕੀਨੀ ਬਣਾਵਾਂਗੇ।

  ਇਥੇ ਅੱਜ ਸ਼ਾਮ ਜਾਰੀ ਕੀਤੇ ਇਕ ਬਿਆਨ ਵਿਚ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕੇਜਰੀਵਾਲ ਦਾ ਦੋਗਲਾਪਣ ਤੇ ਇਸਦਾ ਪੰਜਾਬ ਵਿਰੋਧੀ ਸਟੈਂਡ ਬੇਨਕਾਬ ਹੋ ਗਿਆ ਹੈ। ਉਹਨਾਂ ਕਿਹਾ ਕਿ ਹੁਣ ਭਗਵੰਤ ਮਾਨ ਤੇ ਹਰਪਾਲ ਚੀਮਾ ਨੁੰ ਪੰਜਾਬੀਆਂ ਨੁੰ ਕਈ ਜਵਾਬ ਦੇਣੇ ਪੈਣਗੇ ਕਿ ਉਹਨਾਂ ਦੀ ਪਾਰਟੀ ਸਿੱਖ ਅਤੇ ਪੰਜਾਬੀ ਵਿਰੋਧੀ ਕਿਉਂ ਹੈ?

  ਦਿੱਲੀ ਸਰਕਾਰ ਦੇ ਸਜ਼ਾ ਸਮੀਖਿਆ ਬੋਰਡ ਵੱਲੋਂ ਪ੍ਰੋ. ਭੁੱਲਰ ਦੀ ਰਿਹਾਈ ਲਈ ਸਿਫਾਰਸ਼ ਕਰਨ ਤੋਂ ਇਨਕਾਰ ਕਰਨ ’ਤੇ ਰੋਹ ਵਿਚ ਪ੍ਰਤੀਕਰਮ ਦਿੰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਇਹ ਪੰਜਾਬੀਆਂ ਲਈ ਅਸਲੀਅਤ ਪਰਖਣ ਦਾ ਪਹਿਲਾ ਮੌਕਾ ਹੈ ਜਿਹਨਾਂ ਨੇ ਕੇਜਰੀਵਾਲ ਵੱਲੋਂ ਚੋਣਾਂ ਦੌਰਾਨ ਪ੍ਰੋ. ਭੁੱਲਰ ਨੁੰ ਰਿਹਾਅ ਕਰਨ ਦੇ ਵਾਅਦਿਆਂ ’ਤੇ ਵਿਸ਼ਵਾਸ ਕੀਤਾ । ਉਹਨਾਂ ਕਿਹਾ ਕਿ ਕੇਜਰੀਵਾਲ ਤਾਂ ਪਹਿਲਾਂ ਹੀ ਸਿੱਖ ਵਿਰੋਧੀ ਮਾਨਸਿਕਤਾ ਦਾ ਧਾਰਨੀ ਹੈ। ਉਹਨਾਂ ਕਿਹਾ ਕਿ ਇਸ ਵਿਅਕਤੀ ਦੇ ਮਨ ਵਿਚ ਸਿੱਖਾਂ ਲਈ ਜ਼ਹਿਰ ਭਰਿਆ ਹੋਇਆ ਹੈ। ਉਹਨਾਂ ਕਿਹਾ ਕਿ ਮੈਨੁੰ ਇਹ ਖਦਸ਼ਾ ਹੈ ਕਿ ਛੇਤੀ ਹੀ ਆਮ ਆਦਮੀ ਪਾਰਟੀ ਸਮਰਥਕਾਂ ਨੂੰ ਵੀ ਝਟਕੇ ਲੱਗਣਗੇ ਅਤੇ ਕਿਹਾ ਕਿ ਕੇਜਰੀਵਾਲ ਦੇ ਦਰਿਆਈ ਪਾਣੀਆਂ ਤੇ ਹੋਰ ਮਾਮਲਿਆਂ ’ਤੇ ਸਟੈਂਡ ਤੋਂ ਪੰਜਾਬ ਦੇ ਲੋਕ ਪਹਿਲਾਂ ਹੀ ਭਲੀ ਭਾਂਤੀ ਜਾਣੂ ਹਨ।

  ਸੁਖਬੀਰ ਬਾਦਲ ਨੇ ਕਿਹਾ ਕਿ ਇਹ ਸਾਬਤ ਹੋ ਗਿਆ ਹੈ ਕਿ ਅਕਾਲੀ ਦਲ ਵੱਲੋਂ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਇਸਦੇ ਕੌਮੀ ਮੁਖੀ ਖਿਲਾਫ ਲਗਾਏ ਜਾ ਰਹੇ ਦੋਸ਼ ਸੱਚੇ ਸਾਬਤ ਹੋ ਰਹੇੇ ਹਨ। ਉਹਨਾਂ ਕਿਹਾ ਕਿ ਕੇਜਰੀਵਾਲ ਹਮੇਸ਼ਾ ਸਿੱਖਾਂ ਨਾਲ ਝੂਠ ਬੋਲਦਾ ਹੈ ਤੇ ਉਹਨਾਂ ਨੂੰ ਮੂਰਖ ਬਣਾਉਣ ਦਾ ਯਤਨ ਕਰਦਾ ਹੈ ਜਦੋਂ ਕਿ ਚੋਣ ਪ੍ਰਚਾਰ ਦੌਰਾਨ ਉਸਦੇ ਮੂੰਹ ’ਤੇ ਰਾਵਣ ਹਾਸਾ ਰਿਹਾ ਹੈ। ਉਹਨਾਂ ਕਿਹਾ ਕਿ ਭਾਵੇਂ ਕੇਜਰੀਵਾਲ ਨੇ ਸਜ਼ਾ ਸਮੀਖਿਆ ਬੋਰਡ ਨੁੰ ਮੀਟਿੰਗ ਕਰ ਕੇ ਪ੍ਰੋ. ਭੁੱਲਰ ਦੀ ਰਿਹਾਈ ਬਾਰੇ ਫੈਸਲਾ ਲੈਣ ਨੂੰ ਕਿਹਾ ਸੀ ਪਰ ਜਿਵੇਂ ਹੀ ਚੋਣਾਂ ਮੁੱਕੀਆਂ, ਉਸਨੇ ਆਪਣਾ ਅਸਲ ਰੰਗ ਵਿਖਾ ਦਿੱਤਾ ਤੇ ਇਸ ਵਾਸਤੇ ਕੋਈ ਬਹੁਤਾ ਸਮਾਂ ਨਹੀਂ ਲੱਗਾ ਤੇ ਬਿੱਲੀ ਥੈਲਿਓਂਂ ਬਾਹਰ ਆ ਗਈ।

  ਅਕਾਲੀ ਦਲ ਦੇ ਪ੍ਰਧਾਨ ਨੇ ਪੰਜਾਬੀਆਂ ਨੁੰ ਚੇਤੇ ਕਰਵਾਇਆ ਕਿ ਕੇਜਰੀਵਾਲ ਨੇ ਪਹਿਲਾਂ ਇਸ ਗੱਲ ਦਾ ਖੰਡਨ ਕੀਤਾ ਸੀ ਕਿ ਭੁੱਲਰ ਦੀ ਸਜ਼ਾ ਮੁਆਫੀ ਦਾ ਫੈਸਲਾ ਉਹਨਾਂ ਦੀ ਸਰਕਾਰ ਦੇ ਦਾਇਰੇ ਅਧੀਨ ਨਹੀਂ ਹੈ ਤੇ ਉਹਨਾਂ ਦਾਅਵਾ ਕੀਤਾ ਸੀ ਕਿ ਇਸ ਬਾਰੇ ਫੈਸਲਾ ਭਾਰਤ ਸਰਕਾਰ ਨੇ ਲੈਣਾ ਹੈ। ਉਹਨਾਂ ਕਿਹਾ ਕਿ ਜਦੋਂ ਅਸੀਂ ਕੇਜਰੀਵਾਲ ਨੁੰ ਬੇਨਕਾਬ ਕਰ ਦਿੱਤਾ ਤੇ ਉਸਦੀ ਆਪਣੀ ਸਰਕਾਰ ਦੇ ਫੈਸਲਿਆਂ ਦੀ ਕਾਪੀ ਜਾਰੀ ਕੀਤੀ ਤਾਂ ਉਹ ਬੇਸ਼ਰਮ ਹੋ ਗਿਆ ਤੇ ਉਸਨੇ ਮੰਨ ਲਿਆ ਕਿ ਇਹ ਮਾਮਲਾ ਉਸਦੀ ਸਰਕਾਰ ਦੇ ਅਧੀਨ ਹੈ ਤੇ ਉਸਦੀ ਸਰਕਾਰ ਨੇ ਹੀ ਪ੍ਰੋ. ਭੁੱਲਰ ਦੀ ਰਿਹਾਈ ਰੋਕੀ ਹੈ। ਉਹਨਾਂ ਕਿਹਾ ਕਿ ਕੇਜਰੀਵਾਲ ਨੇ ਇਹ ਵਾਅਦਾ ਕੀਤਾ ਸੀਕਿ ਉਹ ਆਪਣੇ ਗ੍ਰਹਿ ਮੰਤਰੀ ਸਤੇਂਦਰ ਜੈਨ ਦੀ ਅਗਵਾਈ ਵਾਲੀ ਕਮੇਟੀ ਤੋਂ ਇਹ ਫੈਸਲਾ ਬਦਲਾਵੇਗਾ।

  ਅਕਾਲੀ ਦਲ ਦੇ ਪ੍ਰਧਾਨ ਨੇ ਕੇਜਰੀਵਾਲ ਤੇ ਉਸਦੀ ਜੁੰਡਲੀ ਨੁੰ ਚੇਤਾਵਨੀ ਦਿੱਤੀ ਕਿ ਉਹ ਸਿੱਖ ਵਿਰੋਧੀ ਤੇ ਪੰਜਾਬ ਵਿਰੋਧੀ ਮਾਨਸਿਕਤਾ ਲਈ ਲੋਕਾਂ ਦੇ ਰੋਹ ਦਾ ਸਾਹਮਣਾ ਕਰਨ ਲਈ ਤਿਆਰ ਰਹੇ। ਉਹਨਾਂ ਕਿਹਾ ਕਿ ਅਕਾਲੀ ਦਲ ਹਮੇਸ਼ਾ ਪ੍ਰੋ. ਭੁੱਲਰ ਦੀ ਰਿਹਾਈ ਲਈ ਯਤਨ ਜਾਰੀ ਰੱਖੇਗਾ ਤੇ ਉਹਨਾਂ ਨੇ ਪ੍ਰੋ. ਭੁੱਲਰ ਦੀ ਖਰਾਬ ਸਿਹਤ ਬਾਰੇ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਨੂੰ ਪ੍ਰੋ ਭੁੱਲਰ ਦੀ ਸਿਹਤ ਦੀ ਕੋਈ ਚਿੰਤਾ ਨਹੀਂ ਹੈ।
  Published by:Ashish Sharma
  First published: