• Home
 • »
 • News
 • »
 • punjab
 • »
 • SUKHBIR SINGH BADAL RELEASES FIRST LIST OF 9 PARTY CANDIDATES FOR ELECTION OF MUNICIPAL CORPORATION CHANDIGARH

ਸੁਖਬੀਰ ਸਿੰਘ ਬਾਦਲ ਵੱਲੋਂ ਮਿਉਂਸਪਲ ਕਾਰਪੋਰੇਸ਼ਨ, ਚੰਡੀਗੜ੍ਹ ਦੀ ਚੋਣ ਲਈ ਪਾਰਟੀ ਦੇ 9 ਉਮੀਦਵਾਰਾਂ ਦੀ ਪਹਿਲੀ ਸੂੁਚੀ ਜਾਰੀ

SAD ਵੱਲੋਂ MC ਚੰਡੀਗੜ੍ਹ ਦੀ ਚੋਣ ਲਈ 9 ਉਮੀਦਵਾਰਾਂ ਦੀ ਪਹਿਲੀ ਸੂੁਚੀ ਜਾਰੀ

 • Share this:
  ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਚੰਡੀਗੜ੍ਹ ਦੇ ਅਬਜਰਵਰ ਡਾ. ਦਲਜੀਤ ਸਿੰਘ ਚੀਮਾ, ਚੰਡੀਗੜ੍ਹ ਇਕਾਈ ਦੇ ਪ੍ਰਧਾਨ ਅਤੇ ਸਾਬਕਾ ਸੀਨੀਅਰ ਡਿਪਟੀ ਮੇਅਰ ਸ. ਹਰਦੀਪ ਸਿੰਘ ਬੁਟੇਰਲਾ ਅਤੇ ਹੋਰ ਸੀਨੀਅਰ ਲੀਡਰਸ਼ਿਪ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਨਗਰ ਨਿਗਮ ਚੰਡੀਗੜ੍ਹ ਦੀ ਹੋਣ ਜਾ ਰਹੀ ਚੋਣ ਲਈ ਪਾਰਟੀ ਦੇ 9 ਉਮੀਦਵਾਰਾਂ ਦੀ ਪਹਿਲੀ ਸੁੂਚੀ ਜਾਰੀ ਕਰ ਦਿੱਤੀ।

  ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਸੁੁਚੀ ਜਾਰੀ ਕਰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਨੇ ਦੱਸਿਆ ਕਿ ਵਾਰਡ ਨੰ 30 ਤੋਂ ਸਾਬਕਾ ਸੀਨੀਅਰ ਡਿਪਟੀ ਮੇਅਰ ਅਤੇ ਮੌਜੂਦਾ ਕੌਂਸਲਰ ਸ. ਹਰਦੀਪ ਸਿੰਘ ਬੁਟੇਰਲਾ, ਵਾਰਡ ਨੰ 1 ਤੋਂ ਬੀਬੀ ਰਣਦੀਪ ਕੌਰ ਪਤਨੀ ਸ. ਗੁਰਪ੍ਰੀਤ ਸਿੰਘ, ਵਾਰਡ ਨੰ 2 ਤੋਂ ਸ਼੍ਰੀ ਸੁਨੀਲ ਰਾਠੀ, ਵਾਰਡ ਨੰ 5 ਤੋਂ ਬੀਬੀ ਪਰਮਜੀਤ ਕੌਰ ਪਤਨੀ ਸ. ਅਵਤਾਰ ਸਿੰਘ, ਵਾਰਡ ਨੰ 6 ਤੋਂ ਬੀਬੀ ਕਰਮਜੀਤ ਕੌਰ ਪਤਨੀ ਸ.ਸੁਰਜੀਤ ਸਿੰਘ ਰਾਜਾ ਪ੍ਰਧਾਨ ਐਸ.ਸੀ ਵਿੰਗ, ਵਾਰਡ ਨੰ 14 ਤੋਂ ਸ.ਕੁਲਦੀਪ ਸਿੰਘ, ਵਾਰਡ ਨੰ 25 ਤੋਂ ਸ. ਗੁਰਪ੍ਰੀਤ ਸਿੰਘ , ਵਾਰਡ ਨੰ 27 ਤੋਂ ਸ. ਜਬਰਜੰਗ ਸਿੰਘ ਅਤੇ ਵਾਰਡ ਨੰ 32 ਤੋਂ ਸ. ਪਰਜਿੰਦਰ ਸਿੰਘ ਲਾਲੀ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਹੋਣਗੇ। ਡਾ. ਚੀਮਾ ਨੇ ਦੱਸਿਆ ਕਿ ਪਾਰਟੀ ਵੱਲੋਂ ਨਗਰ ਨਿਗਮ ਚੋਣਾਂ ਲਈ ਵੱਖਰਾ ਚੋਣ ਦਫਤਰ ਖੋਲਿਆ ਜਾ ਰਿਹਾ ਹੈ ਅਤੇ ਇਸ ਚੋਣ ਦਫਤਰ ਦੇ ਇੰਚਾਰਜ ਚੰਡੀਗੜ੍ਹ ਇਕਾਈ ਦੇ ਜਨਰਲ ਸਕੱਤਰ ਅਤੇ ਸੀਨੀਅਰ ਆਗੂ ਸ. ਚਰਨਜੀਤ ਸਿੰਘ ਵਿੱਲੀ ਹੋਣਗੇ ਜਿਹੜੇ ਪਾਰਟੀ ਉਮੀਦਵਾਰਾਂ ਨਾਲ ਤਾਲਮੇਲ ਕਰਨਗੇ।
  Published by:Ashish Sharma
  First published: