Home /News /punjab /

ਖਾਲਸਾ ਪੰਥ ਸ਼੍ਰੋਮਣੀ ਕਮੇਟੀ ਨੂੰ ਤੋੜਨ ਦੀ ਸਾਜ਼ਿਸ਼ ਦਾ ਡਟਵਾਂ ਮੁਕਾਬਲਾ ਕਰੇਗਾ : ਸੁਖਬੀਰ ਸਿੰਘ ਬਾਦਲ

ਖਾਲਸਾ ਪੰਥ ਸ਼੍ਰੋਮਣੀ ਕਮੇਟੀ ਨੂੰ ਤੋੜਨ ਦੀ ਸਾਜ਼ਿਸ਼ ਦਾ ਡਟਵਾਂ ਮੁਕਾਬਲਾ ਕਰੇਗਾ : ਸੁਖਬੀਰ ਸਿੰਘ ਬਾਦਲ

ਖਾਲਸਾ ਪੰਥ ਸ਼੍ਰੋਮਣੀ ਕਮੇਟੀ ਨੂੰ ਤੋੜਨ ਦੀ ਸਾਜ਼ਿਸ਼ ਦਾ ਡਟਵਾਂ ਮੁਕਾਬਲਾ ਕਰੇਗਾ : ਸੁਖਬੀਰ ਸਿੰਘ ਬਾਦਲ (file photo)

ਖਾਲਸਾ ਪੰਥ ਸ਼੍ਰੋਮਣੀ ਕਮੇਟੀ ਨੂੰ ਤੋੜਨ ਦੀ ਸਾਜ਼ਿਸ਼ ਦਾ ਡਟਵਾਂ ਮੁਕਾਬਲਾ ਕਰੇਗਾ : ਸੁਖਬੀਰ ਸਿੰਘ ਬਾਦਲ (file photo)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਐਮਰਜੰਸੀ ਜਨਜਲ ਇਜਲਾਸ 30 ਸਤੰਬਰ ਨੂੰ

 • Share this:

  ਆਲਮਗੀਰ (ਲੁਧਿਆਣਾ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਖਾਲਸਾ ਪੰਥ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੁੰ ਤੋੜਨ ਦੀ ਡੂੰਘੀ ਸਾਜ਼ਿਸ਼ ਦਾ ਡਟਵਾਂ ਮੁਕਾਬਲਾ ਕਰੇਗਾ। ਇਥੇ ਇਤਿਹਾਸਕ ਗੁਰਦੁਆਰਾ ਮੰਜੀ ਸਾਹਿਬ ਵਿਚ ਪੰਜਾਬ ਅਤੇ ਹਰਿਆਣਾ ਦੇ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਹਰਿਆਣਾ ਕਮੇਟੀ ਨੂੰ ਮਾਨਤਾ ਦੇਣ ਨੂੰ ਖਾਲਸਾ ਪੰਥ ’ਤੇ ਹਮਲਾ ਕਰਾਰ ਦਿੱਤਾ। ਉਹਨਾਂ ਗੁਰਦੁਆਰਾ ਸਾਹਿਬ ਵਿਚ ਇਕੱਤਰ ਸੰਗਤ ਨੂੰ ਆਖਿਆ ਕਿ ਸਮਾਂ ਆ ਗਿਆ ਹੈ ਕਿ ਅਸੀਂ ਆਪਣੇ ਜਾਇਜ਼ ਹੱਕਾਂ ਦੀ ਰਾਖੀ ਵਾਸਤੇ ਸੰਘਰਸ਼ ਲਈ ਆਪਣੇ ਆਪ ਨੂੰ ਤਿਆਰ ਕਰੀਏ।

  ਉਹਨਾਂ ਜ਼ੋਰ ਦੇ ਕੇ ਕਿਹਾ ਕਿ ਪਿਛਲੀ ਕਾਂਗਰਸ ਦੀ ਅਗਵਾਈ ਵਾਲੀ ਹੁੱਡਾ ਸਰਕਾਰ ਨੇ ਹਰਿਆਣਾ ਵਿਚ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧ ਵਾਸਤੇ ਵੱਖਰੀ ਹਰਿਆਦਾ ਗੁਰਦੁਆਰਾ ਕਮੇਟੀ ਵਾਸਤੇ ਐਕਟ ਪਾਸ ਕੀਤਾ ਜਦੋਂ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀਸ ਰਕਾਰ ਤੇ ਮੌਜੂਦਾ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਅਦਾਲਤ ਵਿਚ ਸ਼੍ਰੋਮਣੀ ਕਮੇਟੀ ਵਿਰੋਧੀ ਸਟੈਂਡ ਲਿਆ। ਉਹਨਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੀ ਸ਼੍ਰੋਮਣੀ ਕਮੇਟੀ ਨੁੰ ਕਮਜ਼ੋਰ ਕਰਨ ਵਾਸਤੇ ਕੰਮ ਕਰ ਰਹੀ ਹੈ ਅਤੇ ਇਸਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ’ਤੇ ਵੀ ਕਬਜ਼ਾ ਕਰ ਲਿਆ ਹੈ।

  ਸਰਦਾਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਹਨਾਂ ਮਾਮਲਿਆਂ ਨਾਲ ਅਦਾਲਤ ਵਿਚ ਵੀ ਨਜਿੱਠਣ ਵਾਸਤੇ ਤਿਆਰ ਹੈ ਤੇ ਲੋਕਤੰਤਰੀ ਢੰਗ ਨਾਲ ਰੋਸ ਪ੍ਰਦਰਸ਼ਨ ਵਾਸਤੇ ਵੀ ਤਿਆਰ ਹੈ। ਉਹਨਾਂ ਕਿਹਾ ਕਿ ਅਸੀਂ 30 ਸਤੰਬਰ ਨੂੰ ਹੋਣ ਵਾਲੇ ਸ਼੍ਰੋਮਣੀ ਕਮੇਟੀ ਦੇ ਐਮਰਜੰਸੀ ਜਨਰਲ ਇਜਲਾਸ ਵਿਚ

  ਸੰਘਰਸ਼ ਨੂੰ ਅੰਤਿਮ ਰੂਪ ਰੇਖਾ ਪ੍ਰਦਾਨ ਕਰਾਂਗੇ।

  ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਮੁੱਚਾ ਸਿੱਖ ਪੰਥ ਸਿੱਖ ਕੌਮ ਦੇ ਧਾਰਮਿਕ ਮਾਮਲਿਆਂ ਵਿਚ ਕੇਂਦਰ ਸਰਕਾਰ ਦੀ ਦਖਲਅੰਦਾਜ਼ੀ ਤੋਂ ਪ੍ਰੇਸ਼ਾਨ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਪਹਿਲਾਂ ਸੁਪਰੀਮ ਕੋਰਟ ਦਾ ਉਹ ਹੁਕਮ ਰੱਦ ਕੀਤਾ ਸੀ ਜਿਸ ਰਾਹੀਂ ਉਸਨੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਐਕਟ 2014 ਨੂੰ ਮਾਨਤਾ ਦਿੱਤੀ ਹੈ। ਉਹਨਾਂ ਕਿਹਾ ਕਿ ਅਸੀਂ ਮਹਿਸੂਸ ਕਰਦੇ ਹਾਂ ਕਿ ਇਹ ਫੈਸਲਾ ਸਿਆਸੀ ਤੌਰ ’ਤੇ ਪ੍ਰੇਰਿਤ ਹੈ। ਉਹਨਾਂ ਕਿਹਾ ਕਿ ਅਸੀਂ ਸੰਗਤ ਦੀਆਂ ਭਾਵਨਾਵਾਂ ਅਨੁਸਾਰ ਰਣਨੀਤੀ ਉਲੀਕਾਂਗੇ।


  ਇਸ ਮੌਕੇ ਸੀਨੀਅਰ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਤੇ ਡਾ. ਦਲਜੀਤ ਸਿੰਘ ਚੀਮਾ ਨੇ ਕੇਸ ਦੇ ਕਾਨੂੰਨੀ ਪਹਿਲੂਆਂ ’ਤੇ ਚਾਨਣਾ ਪਾਇਆ ਤੇ ਜ਼ੋਰ ਦੇ ਕੇ ਕਿਹਾ ਕਿ ਕਾਂਗਰਸ ਤੇ ਆਪ ਸਰਕਾਰਾਂ ਨੇ ਸਿੱਖ ਕੌਮ ਦੀ ਪਿੱਠ ਵਿਚ ਛੁਰਾ ਮਾਰਿਆ ਹੈ। ਇਸ ਮੌਕੇ ਸੀਨੀਅਰ ਆਗੂ ਬੀਬੀ ਜਗੀਰ ਕੌਰ, ਭਾਈ ਗੋਬਿੰਦ ਸਿੰਘ ਲੌਂਗੋਵਾਲ, ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ, ਸਰਦਾਰ ਰਘੂਜੀਤ ਸਿੰਘ ਵਿਰਕ ਨੇ ਵੀ ਇਕੱਠ ਨੂੰ ਸੰਬੋਧਨ ਕੀਤਾ। ਮੀਟਿੰਗ ਵਿਚ ਸ਼੍ਰੋਮਣੀ ਕਮੇਟੀ ਨੇ ਸਰਬਸੰਮਤੀ ਨਾਲ ਮਤਾ ਪਾਸ ਕਰ ਕੇ ਸੁਪਰੀਮ ਕੋਰਟ ਦੇ ਫੈਸਲੇ ਨੂੰ ਰੱਦ ਕੀਤਾ।

  ਇਸ ਮੌਕੇ ਹਰਿਆਣਾ ਤੋਂ ਮੈਂਬਰ ਹਰਭਜਨ ਸਿੰਘ ਮਸਾਣਾ, ਬਲਦੇਵ ਸਿੰਘ ਕਰੀਮਪੁਰੀ ਤੇ ਜਗਸੀਰ ਸਿੰਘ ਮਾਂਗੇਆਣਾ ਨੇ ਵੀ ਇਕੱਠ ਨੂੰ ਸੰਬੋਧਨ ਕੀਤਾ ਤੇ ਆਪਣੇ ਵਿਚਾਰ ਪੇਸ਼ ਕੀਤੇ।

  Published by:Ashish Sharma
  First published:

  Tags: Ludhiana, SGPC, Shiromani Akali Dal, Sukhbir Badal