Home /News /punjab /

ਬਹਿਬਲ ਕਲਾਂ ਗੋਲੀਕਾਂਡ ਮਾਮਲਾ: SIT ਨੇ ਸੁਖਬੀਰ ਬਾਦਲ ਨੂੰ ਕੀਤਾ ਤਲਬ, 6 ਸਤੰਬਰ ਨੂੰ ਹੋਣਗੇ ਪੇਸ਼

ਬਹਿਬਲ ਕਲਾਂ ਗੋਲੀਕਾਂਡ ਮਾਮਲਾ: SIT ਨੇ ਸੁਖਬੀਰ ਬਾਦਲ ਨੂੰ ਕੀਤਾ ਤਲਬ, 6 ਸਤੰਬਰ ਨੂੰ ਹੋਣਗੇ ਪੇਸ਼

।

ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ ਸ਼੍ਰੋਮਣੀ ਅਕਾਲੀ ਦਲ ਦੇ ਮੌਜੂਦਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਲਬ ਕੀਤਾ ਹੈ। ਸੁਖਬੀਰ ਬਾਦਲ 6 ਸਤੰਬਰ ਨੂੰ SIT ਸਾਹਮਣੇ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਹੈ। ਨੌਨਿਹਾਲ ਦੀ ਅਗਵਾਈ ਵਾਲੀ ਐਸਆਈਟੀ ਟੀਮ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਸੂਤਰਾਂ ਦੇ ਅਨੁਸਾਰ ਸੁਖਬੀਰ ਬਾਦਲ ਨੇ ਸੰਮਨ ਮਿਲਣ ਦੀ ਗੱਲ ਕਬੂਲੀ ਹੈ। ਹੁਣ ਸੁਖਬੀਰ ਬਾਦਲ ਤੋਂ ਦੋਵਾਂ ਮਾਮਲਿਆਂ 'ਚ ਪੁੱਛਗਿੱਛ ਕੀਤੀ ਜਾਵੇਗੀ। ਇਸਦੇ ਨਾਲ ਹੀ ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਸੁਖਬੀਰ ਬਾਦਲ 14 ਸਤੰਬਰ ਨੂੰ ਪੇਸ਼ ਹੋਣਗੇ।

ਹੋਰ ਪੜ੍ਹੋ ...
  • Share this:

SIT ਨੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ ਸ਼੍ਰੋਮਣੀ ਅਕਾਲੀ ਦਲ ਦੇ ਮੌਜੂਦਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਲਬ ਕੀਤਾ ਹੈ। ਸੁਖਬੀਰ ਬਾਦਲ ਨੂੰ 6 ਸਤੰਬਰ ਨੂੰ SIT ਸਾਹਮਣੇ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਹੈ। ਨੌਨਿਹਾਲ ਦੀ ਅਗਵਾਈ ਵਾਲੀ ਐਸਆਈਟੀ ਟੀਮ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਸੂਤਰਾਂ ਦੇ ਅਨੁਸਾਰ ਸੁਖਬੀਰ ਬਾਦਲ ਨੇ ਸੰਮਨ ਮਿਲਣ ਦੀ ਗੱਲ ਕਬੂਲੀ ਹੈ। ਇਸਦੇ ਨਾਲ ਹੀ ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਸੁਖਬੀਰ ਬਾਦਲ 14 ਸਤੰਬਰ ਨੂੰ ਪੇਸ਼ ਹੋਣਗੇ। ਹੁਣ ਸੁਖਬੀਰ ਬਾਦਲ ਤੋਂ ਦੋਵਾਂ ਮਾਮਲਿਆਂ 'ਚ ਪੁੱਛਗਿੱਛ ਕੀਤੀ ਜਾਵੇਗੀ।

ਫਰੀਦਕੋਟ ਜ਼ਿਲ੍ਹੇ ਦੇ ਪਿੰਡ ਬਹਿਬਲ ਕਲਾਂ ਵਿੱਚ ਵਾਪਰੀ ਸੀ ਬੇਅਦਬੀ ਦੀ ਘਟਨਾ

ਦਰਅਸਲ 12 ਅਕਤੂਬਰ 2015 ਨੂੰ ਫਰੀਦਕੋਟ ਦੇ ਬਰਗਾੜੀ ਵਿੱਚ ਸਿੱਖਾਂ ਦੇ ਪਵਿੱਤਰ ਗ੍ਰੰਥ ਦੇ ਪਾਟੇ ਹੋਏ ਪੰਨੇ ਮਿਲੇ ਸਨ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਦੇ ਵਿਰੋਧ ਵਿੱਚ ਪ੍ਰਦਰਸ਼ਨ ਹੋਏ। ਇਸ ਦੌਰਾਨ 14 ਅਕਤੂਬਰ ਨੂੰ ਕੋਟਕਪੂਰਾ ਅਤੇ ਬਹਿਬਲ ਕਲਾਂ ਵਿੱਚ ਪੁਲੀਸ ਨੇ ਪ੍ਰਦਰਸ਼ਨਕਾਰੀਆਂ ’ਤੇ ਗੋਲੀਆਂ ਚਲਾਈਆਂ। ਇਸ ਵਿੱਚ ਦੋ ਵਿਅਕਤੀ ਕ੍ਰਿਸ਼ਨ ਭਗਵਾਨ ਸਿੰਘ ਅਤੇ ਗੁਰਜੀਤ ਸਿੰਘ ਮਾਰੇ ਗਏ ਸਨ। ਇਸ ਸਬੰਧੀ ਪੰਜਾਬ ਪੁਲੀਸ ਦੀਆਂ ਦੋ ਐਸਆਈਟੀ, ਦੋ ਕਮਿਸ਼ਨ ਅਤੇ ਸੀਬੀਆਈ ਨੇ ਜਾਂਚ ਕੀਤੀ।

Published by:Drishti Gupta
First published:

Tags: Punjab, Sit, Sukhbir Badal