ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਦੀ ਹਾਰ ਪਿੱਛੋਂ ਪਾਰਟੀ ਆਗੂਆਂ ਵਿਚ ਜੋਸ਼ ਭਰਨ ਲਈ ਮੀਟਿੰਗਾਂ ਦਾ ਸਿਲਸਲਾ ਜਾਰੀ ਹੈ।
ਉਨ੍ਹਾਂ ਨੇ ਟਵੀਟ ਕਰਕੇ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਲਿਖਿਆ ਹੈ-ਅੱਜ ਲੁਧਿਆਣਾ, ਨਵਾਂਸ਼ਹਿਰ, ਹੁਸ਼ਿਆਰਪੁਰ, ਕਪੂਰਥਲਾ ਅਤੇ ਜਲੰਧਰ ਜ਼ਿਲ੍ਹਿਆਂ ਤੋਂ ਆਏ ਪਾਰਟੀ ਆਗੂਆਂ ਨਾਲ ਸਿਲਸਿਲੇਵਾਰ ਬੈਠਕਾਂ ਦੌਰਾਨ ਅਹਿਮ ਵਿਚਾਰ- ਵਟਾਂਦਰੇ ਹੋਏ। ਮੈਨੂੰ ਖੁਸ਼ੀ ਹੈ ਕਿ ਪਾਰਟੀ ਲੀਡਰਸ਼ਿਪ ਜੱਥੇਬੰਦੀ ਦੀ ਚੜ੍ਹਦੀਕਲਾ ਲਈ ਵੱਖੋ-ਵੱਖ ਗਤੀਵਿਧੀਆਂ ਚਲਾਉਣ ਲਈ ਤਿਆਰ-ਬਰ-ਤਿਆਰ ਹੈ।
ਦੱਸ ਦਈਏ ਕਿ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਤੇ ਅਕਾਲੀ ਦਲ ਦੇ ਸ੍ਰਪਰਸਤ ਪ੍ਰਕਾਸ਼ ਸਿੰਘ ਬਾਦਲ ਪਿਛਲੇ ਦਿਨਾਂ ਤੋਂ ਕਾਫੀ ਸਰਗਰਮ ਨਜ਼ਰ ਆ ਰਹੇ ਹਨ। ਬਾਦਲ ਆਪਣੇ ਹਲਕੇ ਲੰਬੀ ਵਿਚ ਧੰਨਵਾਦੀ ਦੌਰੇ ਕਰ ਰਹੇ ਹਨ। ਸੁਖਬੀਰ ਬਾਦਲ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿਚ ਆਗੂਆਂ ਨੂੰ ਹੱਲਾਸ਼ੇਰੀ ਦੇ ਰਹੇ ਹਨ।
ਬੀਤੇ ਕੱਲ੍ਹ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਚੋਣ ਲੜਨ ਵਾਲੇ ਮਾਝੇ ਦੇ ਅਕਾਲੀ ਆਗੂਆਂ ਨਾਲ ਇੱਕ-ਇੱਕ ਕਰਕੇ ਬੰਦ ਕਮਰਾ ਮੀਟਿੰਗ ਕੀਤੀ ਤੇ ਉਨ੍ਹਾਂ ਪਾਰਟੀ ਦੀ ਮਜ਼ਬੂਤੀ ਲਈ ਮੁੜ ਇਕਜੁੱਟ ਹੋ ਕੇ ਕੰਮ ਕਰਨ ਲਈ ਪ੍ਰੇਰਿਆ। ਲੰਮਾ ਸਮਾਂ ਚੱਲੀ ਇਸ ਮੀਟਿੰਗ ਦੌਰਾਨ ਸ੍ਰੀ ਬਾਦਲ ਨੇ ਮਾਝੇ ਦੇ ਵੱਖ ਵੱਖ ਅਕਾਲੀ ਆਗੂਆਂ ਨਾਲ ਮੀਟਿੰਗ ਕਰਦਿਆਂ ਹਾਰ ਦੇ ਕਾਰਨਾਂ ਦਾ ਜਾਇਜ਼ਾ ਲਿਆ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Harsimrat kaur badal, Parkash Singh Badal, Shiromani Akali Dal, Sukhbir Badal