ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਸਾਂਝੇ ਪੰਥਕ ਤੇ ਅਕਾਲੀ ਦਲ ਤੇ ਬਸਪਾ ਉਮੀਦਵਾਰ ਕਮਲਦੀਪ ਕੌਰ ਰਾਜੋਆਣਾ ਦੇ ਹੱਕ ਵਿਚ ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਵਿਚ ਕੀਤੇ ਯਤਨਾਂ ਲਈ ਪਾਰਟੀ ਦੇ ਆਗੂਆਂ ਤੇ ਵਰਕਰਾਂ ਦਾ ਧੰਨਵਾਦ ਕੀਤਾ।
ਅੱਜ ਇਥੇ ਜਾਰੀ ਕੀਤੇ ਇਕ ਬਿਆਨ ਵਿਚ ਅਕਾਲੀ ਦਲ ਦੇ ਪ੍ਰਧਾਨ ਨੇ ਉਹਨਾਂ ਸਾਰੀਆਂ ਪੰਥਕ ਧਿਰਾਂ ਦਾ ਵੀ ਧੰਨਵਾਦ ਕੀਤਾ ਤੇ ਨਾਲ ਹੀ ਬਹੁਜਨ ਸਮਾਜ ਪਾਰਟੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਦਾ ਵੀ ਧੰਨਵਾਦ ਕੀਤਾ ਤੇ ਜਿਹਨਾਂ ਨੇ ਬੀਬਾ ਰਾਜੋਆਣਾ ਦੇ ਹੱਕ ਵਿਚ ਡੱਟ ਕੇ ਕੰਮ ਕੀਤਾ। ਉਹਨਾਂ ਕਿਹਾ ਕਿ ਅਕਾਲੀ ਦਲ ਉਹਨਾਂ ਸਾਰੇ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਦ੍ਰਿੜ੍ਹ ਸੰਕਲਪ ਹੈ ਜੋ ਆਪਣੀਆਂ ਸਜ਼ਾਵਾਂ ਪੂਰੀਆਂ ਹੋਣ ਮਗਰੋਂ ਵੀ ਜੇਲ੍ਹਾਂ ਵਿਚ ਬੰਦ ਹੈ।
ਸੁਖਬੀਰ ਸਿੰਘ ਬਾਦਲ ਨੇ ਸੰਗਰੂਰ ਦੇ ਲੋਕਾਂ ਦਾ ਵੀ ਧੰਨਵਾਦ ਕੀਤਾ ਜਿਹਨਾਂ ਨੇ ਬੀਬਾ ਰਾਜੋਆਣਾ ਦੀ ਉਮੀਦਵਾਰੀ ਦੀ ਹਮਾਇਤ ਕੀਤੀ ਤੇ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ।
Published by:Ashish Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।